Home Health ਪਹਿਲੇ 6 ਮਹੀਨੇ ਮਾਂ ਦਾ ਦੁੱਧ ਬੱਚੇ ਲਈ ਸੰਪੂਰਨ ਖੁਰਾਕ : ਡਾ....

ਪਹਿਲੇ 6 ਮਹੀਨੇ ਮਾਂ ਦਾ ਦੁੱਧ ਬੱਚੇ ਲਈ ਸੰਪੂਰਨ ਖੁਰਾਕ : ਡਾ. ਦਵਿੰਦਰਜੀਤ ਕੌਰ

36
0


ਫਤਹਿਗੜ੍ਹ ਸਾਹਿਬ 7 ਅਗਸਤ (ਵਿਕਾਸ ਮਠਾੜੂ) : ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਮਨਾਏ ਜਾ ਰਹੇ ਸਪਤਾਹ ਤਹਿਤ ਅੱਜ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਜਾਗਰੂਕਤਾ ਸੇਮੀਨਾਰ ਦਾ ਅਯੋਜਨ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ.ਦਵਿੰਦਰਜੀਤ ਕੌਰ ਨੇ ਕਿਹਾ ਕਿ ਮਹਿਲਾਵਾਂ ਨੂੰ ਮਾਂ ਦੇ ਦੁੱਧ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਸਿਹਤ ਵਿਭਾਗ ਵੱਲੋਂ ਹਰ ਸਾਲ ਜਾਗਰੂਕਤਾ ਹਫ਼ਤਾ ਮਨਾਇਆ ਜਾਂਦਾ ਹੈ। ਇਸ ਵਾਰ ਇਹ ਦਿਵਸ “ਮਾਂ ਦੇ ਦੁੱਧ ਨੂੰ ਲਾਜਮੀ ਬਣਾਉਣਾ : ਕੰਮਕਾਜੀ ਮਾਤਾ-ਪਿਤਾ ਲਈ ਬਦਲਾਅ ਲਿਆਉਣਾ” ਵਿਸ਼ੇ ਤਹਿਤ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਨਮ ਤੋਂ ਬਾਅਦ ਇੱਕ ਨਵਜਾਤ ਬੱਚੇ ਲਈ ਮਾਂ ਦਾ ਦੁੱਧ ਸਭ ਤੋਂ ਜਰੂਰੀ ਚੀਜ ਹੁੰਦਾ ਹੈ। ਬੱਚੇ ਨੂੰ ਪਹਿਲੇ 6 ਮਹੀਨੇ ਤੱਕ ਕੇਵਲ ਮਾਂ ਦਾ ਦੁੱਧ ਹੀ ਪਿਲਾਇਆ ਜਾਵੇ ਕਿਉਂਕਿ ਮਾਂ ਦੇ ਦੁੱਧ ਵਿੱਚ ਅਜਿਹੇ ਤੱਤ ਹੁੰਦੇ ਹਨ ਜੋ ਬੱਚੇ ਨੂੰ ਮਾਰੂ ਰੋਗਾਂ ਤੋਂ ਬਚਾਉਂਦਾ ਹੈ। ਉਨ੍ਹਾਂ ਕਿਹਾ ਕਿ 6 ਮਹੀਨੇ ਤੋਂ ਬਾਅਦ ਬੱਚੇ ਨੂੰ ਮਾਂ ਦੇ ਦੁੱਧ ਦੇ ਨਾਲ-ਨਾਲ ਨਰਮ ਖੁਰਾਕ ਜਿਵੇਂ ਚਾਵਲ, ਖਿਚੜੀ, ਦਲੀਆ ਆਦਿ ਦੇਣਾ ਸ਼ੁਰੂ ਕਰਨ ਦੇਣਾ ਚਾਹੀਦਾ ਹੈ। ਸੰਤੁਲਿਤ ਖੁਰਾਕ ਤੋਂ ਇਲਾਵਾ 2 ਸਾਲ ਤੱਕ ਬੱਚੇ ਨੂੰ ਮਾਂ ਦਾ ਦੁੱਧ ਜਰੂਰ ਪਿਲਾਓ, ਜਿਸ ਨਾਲ ਬੱਚੇ ਅਤੇ ਮਾਂ ਵਿੱਚ ਆਪਸੀ ਪਿਆਰ ਵੱਧਦਾ ਹੈ।ਬੱਚਿਆ ਦੇ ਮਾਹਿਰ ਡਾ. ਗੁਰਮਹਿੰਦਰ ਸਿੰਘ ਅਤੇ ਡਾ. ਸਤਵਿੰਦਰ ਸਿੰਘ ਨੇ ਕਿਹਾ ਕਿ ਮਾਂ ਦੇ ਪਹਿਲੇ ਗਾੜੇ ਦੁੱਧ (ਬਹੁਲਾ) ਵਿੱਚ ਨਵ-ਜੰਮੇ ਬੱਚੇ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਸਾਰੇ ਜਰੂਰੀ ਤੱਤ ਮੌਜੂਦ ਹੁੰਦੇ ਹਨ। ਮਾਂ ਦੇ ਦੁੱਧ ਵਿੱਚ ਐਂਟੀਬਾਡੀ ਮੌਜੂਦ ਹੁੰਦੇ ਹਨ, ਜੋ ਬੱਚੇ ਨੂੰ ਵਾਇਰਸ, ਬੈਕਟੀਰੀਆ ਅਤੇ ਰੋਗਾਂ ਨਾਲ ਲੜਨ ਦੀ ਸਮਰਥਾ ਵਧਾਉਂਦਾ ਹੈ ਅਤੇ ਬੱਚੇ ਦੇ ਇਮਊਨ ਸਿਸਟਮ ਨੂੰ ਮਜਬੂਤ ਕਰਦਾ ਹੈ। ਮਾਂ ਦਾ ਦੁੱਧ ਬੱਚੇ ਨੂੰ ਕੁਪੋਸ਼ਨ ਤੇ ਡਾਇਰੀਆ ਵਰਗੀਆਂ ਗੰਭੀਰ ਬਿਮਾਰੀਆਂ ਤੋਂ ਬਚਾਉਂਦਾ ਹੈ। ਉਨ੍ਹਾਂ ਕਿਹਾ ਕਿ ਮਾਂ ਦਾ ਦੁੱਧ ਨਾ ਸਿਰਫ਼ ਬੱਚੇ ਲਈ ਫਾਇਦੇਮੰਦ ਹੁੰਦਾ ਹੈ, ਸਗੋਂ ਔਰਤ ਨੂੰ ਵੀ ਛਾਤੀ ਅਤੇ ਬੱਚੇਦਾਨੀ ਦੇ ਕੈਂਸਰ ਵਰਗੀਆਂ ਬਿਮਾਰੀਆਂ ਹੋਣ ਦਾ ਖਤਰਾ ਘਟ ਜਾਂਦਾ ਹੈ। ਨਵ-ਜੰਮੇ ਬੱਚੇ ਨੂੰ ਪੋਸ਼ਣ, ਸੁਰੱਖਿਆ ਅਤੇ ਪਿਆਰ ਦੀ ਲੋੜ ਹੁੰਦੀ ਹੈ, ਇਨ੍ਹਾਂ ਸਾਰੀਆਂ ਜਰੂਰਤਾਂ ਦੀ ਪੂਰਤੀ ਮਾਂ ਦਾ ਦੁੱਧ ਹੀ ਕਰਦਾ ਹੈ। ਇਸ ਮੌਕੇ ਔਰਤ ਰੋਗਾਂ ਦੇ ਮਾਹਿਰ ਡਾ. ਦਲਜੀਤ ਕੌਰ, ਜਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਅਮਰਜੀਤ ਸਿੰਘ, ਡੀ.ਸੀ.ਐਮ. ਹਰਦੀਪ ਸਿੰਘ ਅਤੇ ਬਲਜੀਤ ਸਿੰਘ ਆਦਿ ਹਾਜਰ ਸਨ।

LEAVE A REPLY

Please enter your comment!
Please enter your name here