Home Education ਚਾਰ ਹਫਤੇ ਦਾ ਡੇਅਰੀ ਉਦਮ ਸਿਖਲਾਈ ਕੋਰਸ 14 ਅਗਸਤ ਤੋਂ ਸ਼ੁਰੂ

ਚਾਰ ਹਫਤੇ ਦਾ ਡੇਅਰੀ ਉਦਮ ਸਿਖਲਾਈ ਕੋਰਸ 14 ਅਗਸਤ ਤੋਂ ਸ਼ੁਰੂ

40
0


ਫ਼ਤਹਿਗੜ੍ਹ ਸਾਹਿਬ, 07 ਅਗਸਤ (ਭਗਵਾਨ ਭੰਗੂ-ਲਿਕੇਸ਼ ਸ਼ਰਮਾ) : ਪੰਜਾਬ ਸਰਕਾਰ ਵੱਲੋਂ ਖੇਤੀ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਉਤਸਾਹਤ ਕਰਨ ਵਾਸਤੇ ਡੇਅਰੀ ਵਿਕਾਸ ਵਿਭਾਗ ਵੱਲੋਂ ਦਿਹਾਤੀ ਖੇਤਰ ਦੇ ਲਾਭਪਾਤਰੀਆਂ ਵਾਸਤੇ 14 ਅਗਸਤ ਤੋਂ ਚਾਰ ਹਫਤੇ ਦਾ ਡੇਅਰੀ ਉਦਮ ਸਿਖਲਾਈ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਦਲਬੀਰ ਕੁਮਾਰ ਨੇ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਨਾਲ ਸਬੰਧਤ ਨੌਜਵਾਨਾਂ ਨੂੰ ਡੇਅਰੀ ਸਿਖਲਾਈ ਕੇਂਦਰ ਬੀਜਾ ਅਤੇ ਚਤਾਮਲੀ ਵਿਖੇ ਟਰੇਨਿੰਗ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਯੋਗ ਉਮੀਦਵਾਰਾਂ ਦੀ ਚੋਣ ਕਰਨ ਵਾਸਤੇ 8 ਅਗਸਤ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਕਾਊਂਸਲਿੰਗ ਕੀਤੀ ਜਾਵੇਗੀ।ਡਿਪਟੀ ਡਾਇਰੈਕਟਰ ਡੇਅਰੀ ਨੇ ਦੱਸਿਆ ਕਿ ਟਰੇਨਿੰਗ ਵਿੱਚ ਭਾਗ ਲੈਣ ਵਾਲੇ ਸਿਖਿਆਰਥੀ ਪੇਂਡੂ ਖੇਤਰ ਦੇ ਵਸਨੀਕ ਹੋਣੇ ਚਾਹੀਦੇ ਹਨ ਅਤੇ ਉਨ੍ਹਾਂ ਨੇ ਘੱਟੋ-ਘੱਟ ਦਸਵੀਂ ਪਾਸ ਕੀਤੀ ਹੋਣੀ ਚਾਹੀਦੀ ਹੈ। ਸਿਖਿਆਰਥੀ ਦੀ ਉਮਰ 18 ਸਾਲ ਤੋਂ 45 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਉਸ ਕੋਲ 5 ਦੁਧਾਰੂ ਪਸ਼ੂ ਹੋਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਚਾਹਵਾਨ ਸਿਖਿਆਰਥੀ ਆਪਣੀ ਯੋਗਤਾ ਦੇ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਇੱਕ ਪਾਸਪੋਰਟ ਸਾਇਜ ਫੋਟੌ ਲੈ ਕੇ ਉਨ੍ਹਾਂ ਦੇ ਦਫ਼ਤਰ ਵਿਖੇ ਪਹੁੰਚ ਸਕਦੇ ਹਨ। ਉਨ੍ਹਾਂ ਦੱਸਿਆ ਕਿ ਟਰੇਨਿੰਗ ਦੌਰਾਨ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਵ, ਖਾਦ ਖੁਰਾਕ, ਨਸਲ ਸੁਘਾਰ, ਸਾਂਭ ਸੰਭਾਲ ਅਤੇ ਸੁਚੱਜੇ ਮੰਡੀਕਰਨ ਅਤੇ ਏ.ਆਈ. ਦੇ ਪ੍ਰੈਕਟੀਕਲ ਆਦਿ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।ਦਲਬੀਰ ਕੁਮਾਰ ਨੇ ਦੱਸਿਆ ਕਿ ਵਿਭਾਗ ਵੱਲੋਂ 2-20 ਪਸ਼ੂਆਂ ਦੇ ਯੁਨਿਟ ਉਪਰ ਜਨਰਲ ਵਰਗ ਨੂੰ 25 ਫੀਸਦੀ ਅਤੇ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ 33 ਫੀਸਦੀ ਸਬਸਿਡੀ ਦਿੱਤੀ ਜਾਂਦੀ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਚਾਹਵਾਨ ਦੁੱਧ ਉਤਪਾਦਕਾਂ ਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਟਰੇਨਿੰਗ ਪ੍ਰੋਗਰਾਮ ਲਈ ਆਪਣੇ ਆਪ ਨੂੰ ਜਲਦੀ ਦਾਖਲ ਕਰਵਾ ਕੇ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਸਬੰਧੀ ਵਧੇਰੇ ਜਾਣਕਾਰੀ ਹਾਸਲ ਕਰਨ ਲਈ ਟੈਲੀਫੋਨ ਨੰ: 01763-233334 ਜਾਂ ਮੋਬਾਇਲ ਨੰ: 81461-00543 ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here