Home Political ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸਖ਼ਤ ਕਾਰਵਾਈ ! ਸਰਕਾਰੀ ਸਕੂਲ ਢੇਰ ਦਾ...

ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸਖ਼ਤ ਕਾਰਵਾਈ ! ਸਰਕਾਰੀ ਸਕੂਲ ਢੇਰ ਦਾ ਪ੍ਰਿੰਸੀਪਲ ਮੁਅੱਤਲ

30
0

,
ਸ੍ਰੀ ਅਨੰਦਪੁਰ ਸਾਹਿਬ (ਵਿਕਾਸ ਮਠਾੜੂ) ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਵੱਲੋਂ ਆਪਣੇ ਵਿਧਾਨ ਸਭਾ ਹਲਕੇ ਦੇ ਸਰਕਾਰੀ ਸਕੂਲਾਂ ਦੇ ਦੌਰੇ ਉਪਰੰਤ ਡਿਊਟੀ ’ਚ ਲਾਪਰਵਾਹੀ ਵਰਤਣ ਦੇ ਦੋਸ਼ ਅਧੀਨ ਪ੍ਰਿੰਸੀਪਲ ਕੁਲਦੀਪ ਸਿੰਘ (Principal Kuldeep Singh) ਸਰਕਾਰੀ ਕੰਨਿਆ ਸੀਨੀ.ਸੈਕੰ.ਸਕੂਲ ਢੇਰ ਨੂੰ ਮੁਅੱਤਲ ਕਰ ਦਿੱਤਾ ਹੈ। ਸੋਮਵਾਰ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਆਪਣੇ ਵਿਧਾਨ ਸਭਾ ਹਲਕੇ ਦੇ ਪਿੰਡ ਢੇਰ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਪਹੁੰਚੇ, ਉਨ੍ਹਾਂ ਦੇ ਅਚਨਚੇਤ ਦੌਰੇ ਉਪਰੰਤ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕੀਤੇ ਗਏ ਜਿਸ ਵਿਚ ਢੇਰ ਸਕੂਲ ਦੇ ਪਿ੍ਰੰਸੀਪਲ ਕੁਲਦੀਪ ਸਿੰਘ ਨੂੰ ਡਿਊਟੀ ਪ੍ਰਤੀ ਲਾਪਰਵਾਹੀ ਵਰਤਣ ਕਾਰਨ ਮੁਅੱਤਲ ਕਰ ਦਿੱਤਾ ਗਿਆ। ਮੁਅੱਤਲੀ ਦੌਰਾਨ ਉਸ ਦਾ ਹੈੱਡ ਕੁਆਰਟਰ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਜਲੰਧਰ ਹੋਵੇਗਾ।

ਸਿੱਖਿਆ ਮੰਤਰੀ ਵੱਲੋਂ ਨਿਰੰਤਰ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਤੇ ਆਧੁਨਿਕ ਸਹੂਲਤਾਂ ਲਈ 1-1 ਕਰੋੜ ਰੁਪਏ ਦੇ ਵਿਸ਼ੇਸ਼ ਫੰਡ ਜਾਰੀ ਕੀਤੇ ਗਏ ਤਾਂ ਜੋ ਮੁਕਾਬਲੇਬਾਜ਼ੀ ਦੇ ਦੌਰ ਵਿਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਇਆ ਜਾ ਸਕੇ। ਇਸ ਲਈ ਸਕੂਲਾਂ ’ਚ ਸਿੱਖਿਆ ਨੂੰ ਸਰਲ ਢੰਗ ਤੇ ਆਧੁਨਿਕ ਤਕਨਾਲੋਜੀ ਨਾਲ ਲੈਂਸ ਕੀਤਾ ਜਾ ਰਿਹਾ ਹੈ, ਜਿਸ ਨਾਲ ਸਰਕਾਰੀ ਸਕੂਲ ਮਾਡਲ ਤੇ ਕਾਨਵੈਂਟ ਸਕੂਲਾਂ ਦੀ ਤਰ੍ਹਾਂ ਹੋਰ ਤਰੱਕੀ ਦੀਆਂ ਬੁਲੰਦੀਆਂ ਛੂਹ ਰਹੇ ਹਨ। ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ’ਚ ਆਤਮ ਵਿਸ਼ਵਾਸ ਵਧ ਰਿਹਾ ਹੈ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਪੰਜਾਬ ਦੇ ਹਜ਼ਾਰਾਂ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਲੱਖਾਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਪਿ੍ਰੰਸੀਪਲ ਵਿਦੇਸ਼ਾਂ ’ਚ ਸਿਖਲਾਈ ਪ੍ਰਾਪਤ ਕਰ ਰਹੇ ਹਨ। ਹੈੱਡਮਾਸਟਰ ਦੇਸ਼ ਦੇ ਵੱਡੇ ਸੰਸਥਾਨਾਂ ’ਚ ਸਿਖਲਾਈ ਲੈ ਰਹੇ ਹਨ। ਵਿਦਿਆਰਥੀ ਇਸਰੋ ਵਿਚ ਜਾ ਕੇ ਚੰਦਰਯਾਨ-3 ਦੀ ਲਾਚਿੰਗ ਦੇ ਗਵਾਹ ਬਣ ਰਹੇ ਹਨ। ਆਧੁਨਿਕ ਤਕਨਾਲੋਜੀ ਸਰਕਾਰੀ ਸਕੂਲਾਂ ਵਿਚ ਪਹੁੰਚ ਗਈ ਹੈ। ਕਿਤਾਬਾਂ ਤੇ ਵਰਦੀਆਂ ਸਮੇਂ ਸਿਰ ਉਪਲਬਧ ਹੋ ਰਹੀਆਂ ਹਨ, ਕੱਚੇ ਅਧਿਆਪਕ ਪੱਕੇ ਕੀਤੇ ਜਾ ਰਹੇ ਹਨ, ਸਕੂਲਾਂ ਵਿਚ ਹੋਰ ਗਤੀਵਿਧੀਆ ਜਾਰੀ ਹਨ। ਪੰਜਾਬ ਦੇ ਸਰਕਾਰੀ ਸਕੂਲਾਂ ਦਾ ਮਾਹੌਲ ਬਦਲ ਰਿਹਾ ਹੈ। ਸਾਡੇ ਵਿਦਿਆਰਥੀ ਭਵਿੱਖ ਦੇ ਰਾਸ਼ਟਰ ਨਿਰਮਾਤਾ ਹਨ, ਉਨ੍ਹਾਂ ਨੂੰ ਢੁਕਵਾ ਮਾਹੌਲ ਉਪਲਬਧ ਕਰਵਾਇਆ ਜਾ ਰਿਹਾ ਹੈ।

LEAVE A REPLY

Please enter your comment!
Please enter your name here