Home Protest ਰੇਲਵੇ ਨਾਲ ਸਬੰਧਤ ਸੜਕਾਂ ਚੌੜ੍ਹੀਆਂ ਕਰਨ ਦੇ ਮੁੱਦੇ ‘ਤੇ ਸਿਆਸਤ ਗਰਮਾਈ

ਰੇਲਵੇ ਨਾਲ ਸਬੰਧਤ ਸੜਕਾਂ ਚੌੜ੍ਹੀਆਂ ਕਰਨ ਦੇ ਮੁੱਦੇ ‘ਤੇ ਸਿਆਸਤ ਗਰਮਾਈ

40
0


ਸੁਨਾਮ (ਅਸਵਨੀ) ਜਲਿਆਂਵਾਲਾ ਬਾਗ ਦੇ ਖ਼ੂਨੀ ਸਾਕੇ ਦਾ ਬਦਲਾ ਲੈਣ ਵਾਲੇ ਮਹਾਨ ਸਪੂਤ ਸ਼ਹੀਦ ਊਧਮ ਸਿੰਘ ਦੇ ਜੱਦੀ ਸ਼ਹਿਰ ‘ਚ ਰੇਲਵੇ ਵਿਭਾਗ ਦੀ ਜ਼ਮੀਨ ਦੇ ਨਾਲ ਲੱਗਦੀਆਂ ਦੋ ਸੜਕਾਂ ਨੂੰ ਚੌੜਾ ਕਰਨ ਲਈ ਦਿੱਤੀ ਮਨਜ਼ੂਰੀ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਇਕ ਪਾਸੇ ਜਿੱਥੇ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦਸਤਾਵੇਜ਼ਾਂ ਦਾ ਹਵਾਲਾ ਦੇ ਕੇ ਇਸ ਦੀ ਮਨਜ਼ੂਰੀ ਦਾ ਸਿਹਰਾ ਪੰਜਾਬ ਸਰਕਾਰ ਨੂੰ ਦਿੱਤਾ ਹੈ, ਉਥੇ ਹੀ ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਦੀ ਸੂਬਾ ਸਕੱਤਰ ਦਾਮਨ ਥਿੰਦ ਬਾਜਵਾ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਾਅਵਿਆਂ ਨੂੰ ਮੁੱਢੋਂ ਨਕਾਰਦਿਆਂ ਸੌੜੀ ਸਿਆਸਤ ਕਰਨ ਦੀ ਗੱਲ ਆਖੀ ਹੈ। ਭਾਜਪਾ ਦੀ ਸੂਬਾ ਸਕੱਤਰ ਦਾਮਨ ਥਿੰਦ ਬਾਜਵਾ ਨੇ ਸੱਦੀ ਪ੍ਰਰੈਸ ਕਾਨਫਰੰਸ ਦੌਰਾਨ ਰੇਲਵੇ ਦੀ ਹੱਦ ਨਾਲ ਲੱਗਦੀਆਂ ਦੋ ਸੜਕਾਂ ਨੂੰ ਚੌੜ੍ਹੀਆਂ ਕਰਵਾਉਣ ਦਾ ਦਾਅਵਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਖੁਦ ਕੇਂਦਰੀ ਕੈਬਨਿਟ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਕੋਲ ਉਪਰੋਕਤ ਮੁੱਦਾ ਉਠਾਇਆ ਸੀ ਤੇ ਫਿਰ ਇਸ ਨੂੰ ਰੇਲ ਮੰਤਰੀ ਦੇ ਧਿਆਨ ਵਿਚ ਲਿਆਂਦਾ ਗਿਆ ਸੀ। ਉਨ੍ਹਾਂ ਕਿਹਾ ਕਿ 19 ਫਰਵਰੀ 2023 ਨੂੰ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਰਾਹੀਂ ਰੇਲ ਮੰਤਰੀ ਨੂੰ ਇਸ ਮੁੱਦੇ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਸੀ। ਉਨ੍ਹਾਂ ਦਾਅਵਾ ਕੀਤਾ ਕਿ ਰੇਲਵੇ ਮੰਤਰਾਲੇ ਨੇ ਉਨ੍ਹਾਂ ਦੇ ਪੱਤਰ ਅਤੇ ਨਗਰ ਕੌਂਸਲ ਸੁਨਾਮ ਦਾ ਹਵਾਲਾ ਦੇ ਕੇ ਮਨਜ਼ੂਰੀ ਦੇ ਦਿੱਤੀ ਹੈ ਅਤੇ ਲੋੜੀਂਦੇ ਪੈਸੇ ਜਮ੍ਹਾਂ ਕਰਨ ਦੀ ਇਜਾਜ਼ਤ ਦਿੱਤੀ ਹੈ। ਦਾਮਨ ਬਾਜਵਾ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਸੁਨਾਮ ਹਲਕੇ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਇੰਦਰਾ ਬਸਤੀ ਦਾ ਦੌਰਾ ਕਰਕੇ ਇਸ ਦਾ ਸਿਹਰਾ ਪੰਜਾਬ ਸਰਕਾਰ ਖ਼ਾਸਕਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਸੌੜੀ ਸਿਆਸਤ ਤਹਿਤ ਜਨਤਾ ਨੂੰ ਕਥਿਤ ਤੌਰ ‘ਤੇ ਗੁੰਮਰਾਹ ਕਰ ਰਹੇ ਹਨ, ਪੰਜਾਬ ਸਰਕਾਰ ਨੇ ਸਿਰਫ ਪੈਸਾ ਹੀ ਦਿੱਤਾ ਹੈ, ਜਿਸ ਲਈ ਪੰਜਾਬ ਭਾਜਪਾ ਤੇ ਉਹ ਖੁਦ ਸੂਬੇ ਦੀ ਸਰਕਾਰ ਦੇ ਰਿਣੀ ਹਨ। ਉਨ੍ਹਾਂ ਕਿਹਾ ਕਿ ਮੇਰੇ ਵੱਲੋਂ ਕੀਤੇ ਯਤਨਾਂ ਸਦਕਾ ਰੇਲਵੇ ਨੇ ਕਰੋੜਾਂ ਰੁਪਏ ਦੀ ਕੀਮਤੀ ਜ਼ਮੀਨ ਨਗਰ ਕੌਂਸਲ ਸੁਨਾਮ ਨੂੰ ਕੁਝ ਲੱਖ ਰੁਪਏ ‘ਚ ਲੀਜ਼ ‘ਤੇ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੜਕਾਂ ਨੂੰ ਚੌੜ੍ਹਾ ਕਰਨ ਦੀ ਮਨਜ਼ੂਰੀ ਦੇਣ ਲਈ ਅਸਲ ‘ਚ ਕੇਂਦਰ ਸਰਕਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ, ਕੇਂਦਰੀ ਜਲ ਮੰਤਰੀ ਗਜੇਂਦਰ ਸ਼ੇਖਾਵਤ ਹੀ ਸਿਹਰਾ ਲੈਣ ਦੇ ਹੱਕਦਾਰ ਹਨ।

LEAVE A REPLY

Please enter your comment!
Please enter your name here