ਜਗਰਾਉਂ, 11 ਅਗਸਤ ( ਬੌਬੀ ਸਹਿਜਲ, ਧਰਮਿੰਦਰ )-ਸੀ.ਆਈ.ਏ ਸਟਾਫ਼ ਦੀ ਪੁਲਿਸ ਪਾਰਟੀ ਨੇ ਮੋਟਰਸਾਈਕਲ ’ਤੇ ਹੈਰੋਇਨ ਸਪਲਾਈ ਕਰਨ ਜਾ ਰਹੇ ਇਕ ਔਰਤ ਅਤੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 256 ਗ੍ਰਾਮ ਹੈਰੋਇਨ, 750 ਰੁਪਏ ਦੀ ਡਰੱਗ ਮਨੀ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ। ਏਐਸਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਏਐਸਆਈ ਬਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਚੈਕਿੰਗ ਲਈ ਮਲਕ ਚੌਕ ਜਗਰਾਉਂ ਵਿਖੇ ਮੌਜੂਦ ਸੀ। ਉੱਥੇ ਦੱਸਿਆ ਗਿਆ ਕਿ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਵਾਸੀ ਅਗਵਾੜ ਖਵਾਜਾ ਬਾਜੂ ਅਤੇ ਮਨਦੀਪ ਕੌਰ ਉਰਫ਼ ਮੁੰਗੀ ਵਾਸੀ ਸ਼ੇਰਪੁਰ ਰੋਡ ਖੇਤਰਾਮ ਬਾਗ ਵੱਡੇ ਪੱਧਰ ’ਤੇ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ। ਉਹ ਆਪਣੇ ਮੋਟਰਸਾਈਕਲ ’ਤੇ ਹੀਰੋਇਨ ਨਾਲ ਜਗਰਾਉਂ ਤੋਂ ਪਿੰਡ ਅਲੀਗੜ੍ਹ ਵੱਲ ਜਾ ਰਿਹਾ ਹੈ। ਇਸ ਸੂਚਨਾ ’ਤੇ ਅਲੀਗੜ੍ਹ ਚੌਕ ਨੇੜੇ ਸ਼ਮਸ਼ਾਨਘਾਟ ਕੋਲ ਨਾਕਾਬੰਦੀ ਕਰਕੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਹੈਰੋਇਨ ਸਪਲਾਈ ਕਰਨ ਜਾ ਰਹੇ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਅਤੇ ਮਨਦੀਪ ਕੌਰ ਉਰਫ਼ ਮੁੰਗੀ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 256 ਗ੍ਰਾਮ ਹੈਰੋਇਨ ਅਤੇ 750 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।