Home ਪਰਸਾਸ਼ਨ ਜ਼ਿਲ੍ਹਾ ਐਸ.ਏ.ਐਸ.ਨਗਰ ਨੂੰ ਦੋ ਨਵੇਂ ਏ.ਡੀ.ਸੀ. ਮਿਲੇ,

ਜ਼ਿਲ੍ਹਾ ਐਸ.ਏ.ਐਸ.ਨਗਰ ਨੂੰ ਦੋ ਨਵੇਂ ਏ.ਡੀ.ਸੀ. ਮਿਲੇ,

58
0


ਵਿਰਾਜ ਐਸ ਤਿੜਕੇ ਨੇ ਏ ਡੀ ਸੀ (ਜਨਰਲ) ਤੇ ਗੀਤਿਕਾ ਸਿੰਘ ਨੇ ਏ ਡੀ ਸੀ (ਪੇਂਡੂ ਵਿਕਾਸ) ਵਜੋਂ ਅਹੁਦਾ ਸੰਭਾਲਿਆ
ਐਸ.ਏ.ਐਸ.ਨਗਰ, 11 ਅਗਸਤ,(ਭਗਵਾਨ ਭੰਗੂ-ਲਿਕੇਸ਼ ਸ਼ਰਮਾ) : ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਅੱਜ ਦੋ ਨਵੇਂ ਵਧੀਕ ਡਿਪਟੀ ਕਮਿਸ਼ਨਰ ਮਿਲ ਗਏ ਹਨ। ਸਾਲ 2018 ਬੈਚ ਦੇ ਆਈ.ਏ.ਐਸ., ਵਿਰਾਜ ਸ਼ਿਆਮਕਰਨ ਤਿੜਕੇ ਨੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦਾ ਅਹੁਦਾ ਸੰਭਾਲਿਆ ਹੈ ਜਦਕਿ 2014 ਬੈਚ ਦੇ ਪੀ.ਸੀ.ਐਸ., ਮਿਸ ਗੀਤਿਕਾ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਜੋਂ ਚਾਰਜ ਲਿਆ।ਦੋਵੇਂ ਏ.ਡੀ.ਸੀਜ਼ ਨੇ ਜੁਆਇਨ ਕਰਨ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੂੰ ਰਿਪੋਰਟ ਕੀਤੀ ਅਤੇ ਆਪਣਾ ਚਾਰਜ ਸੰਭਾਲਣ ਦੀਆਂ ਰਿਪੋਰਟਾਂ ਸੌਂਪੀਆਂ। ਡਿਪਟੀ ਕਮਿਸ਼ਨਰ ਨੇ ਦੋਵਾਂ ਏ.ਡੀ.ਸੀਜ਼ ਨਾਲ ਰਸਮੀ ਗੱਲਬਾਤ ਦੌਰਾਨ ਉਨ੍ਹਾਂ ਨੂੰ ਸੂਬਾ ਸਰਕਾਰ ਦੀਆਂ ਪਾਰਦਰਸ਼ੀ ਨੀਤੀਆਂ ਅਨੁਸਾਰ ਆਪਣੀਆਂ ਜ਼ਿੰਮੇਵਾਰੀਆਂ ਅਤੇ ਡਿਊਟੀਆਂ ਨਿਭਾਉਣ ਲਈ ਕਿਹਾ ਤਾਂ ਜੋ ਵਿਕਾਸ ਕਾਰਜਾਂ ਦੇ ਨਾਲ-ਨਾਲ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ‘ਤੇ ਸਹੀ ਢੰਗ ਨਾਲ ਲਾਗੂ ਕੀਤਾ ਜਾ ਸਕੇ।ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਰਾਜ ਐਸ ਤਿੜਕੇ ਕੋਲ ਇਸ ਤੋਂ ਪਹਿਲਾਂ ਵਧੀਕ ਕਮਿਸ਼ਨਰ, ਟੈਕਸੇਸ਼ਨ-1, ਬੰਗਾ ਅਤੇ ਬਾਬਾ ਬਕਾਲਾ ਵਿਖੇ ਉਪ ਮੰਡਲ ਮੈਜਿਸਟ੍ਰੇਟ ਵਜੋਂ ਫੀਲਡ ਅਤੇ ਪ੍ਰਸ਼ਾਸਨਿਕ ਤਾਇਨਾਤੀਆਂ ਦਾ ਵੱਡਾ ਤਜਰਬਾ ਹੈ ਜਦਕਿ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਗੀਤਿਕਾ ਸਿੰਘ ਇਸ ਤੋਂ ਪਹਿਲਾਂ ਵਧੀਕ ਮੁੱਖ ਪ੍ਰਸ਼ਾਸਕ (ਨੀਤੀ ਅਤੇ ਹੈੱਡਕੁਆਰਟਰ) ਪੰਜਾਬ ਸ਼ਹਿਰੀ ਯੋਜਨਾ ਅਤੇ ਵਿਕਾਸ ਅਥਾਰਟੀ, ਸਹਾਇਕ ਕਮਿਸ਼ਨਰ ਨਵਾਂਸ਼ਹਿਰ, ਡਿਪਟੀ ਸਕੱਤਰ ਪ੍ਰਸੋਨਲ ਵਿਭਾਗ, ਐਸ.ਡੀ.ਐਮ ਨਵਾਂਸ਼ਹਿਰ, ਨਾਭਾ, ਭਵਾਨੀਗੜ੍ਹ ਅਤੇ ਸਮਰਾਲਾ ਸਬ ਡਵੀਜ਼ਨਾਂ ਵਜੋਂ ਸੇਵਾਵਾਂ ਨਿਭਾਈਆਂ ਗਈਆਂ ਹਨ।ਦੋਵਾਂ ਏ.ਡੀ.ਸੀਜ਼ ਨੇ ਦੁਹਰਾਇਆ ਕਿ ਉਹ ਵਿਕਾਸ ਪ੍ਰੋਜੈਕਟਾਂ, ਨਾਗਰਿਕ ਪੱਖੀ ਸੇਵਾਵਾਂ ਅਤੇ ਭਲਾਈ ਸਕੀਮਾਂ ਨੂੰ ਹਾਂ-ਪੱਖੀ ਹੁਲਾਰਾ ਦੇ ਕੇ ਵਧੀਆ ਨਤੀਜੇ ਦੇਣ ਲਈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਯੋਗ ਅਗਵਾਈ ਅਨੁਸਾਰ ਕੰਮ ਕਰਨਗੇ ਅਤੇ ਆਪਣੀਆਂ ਸੇਵਾਵਾਂ ਨਿਭਾਉਣਗੇ।

LEAVE A REPLY

Please enter your comment!
Please enter your name here