ਜਗਰਾਓਂ, 14 ਅਗਸਤ ( ਰਾਜੇਸ਼ ਜੈਨ)-ਮਹਾਪ੍ਰਗਿਯ ਸਕੂਲ ਦੇ ਵਿਹੜੇ ਵਿੱਚ ਆਜ਼ਾਦੀ ਦਿਵਸ ਮੌਕੇ ਹੋਈ ਪ੍ਰਾਰਥਨਾ ਸਭਾ ਵਿੱਚ ਦੇਸ਼-ਭਗਤੀ ਨਾਲ ਸਬੰਧਤ ਭਾਸ਼ਣ ਅਤੇ ਕਵਿਤਾਵਾਂ ਸੁਣਾਈਆਂ ਗਈਆਂ ਅਤੇ ਸਕੂਲ ਵਿੱਚ ‘ਆਜ਼ਾਦ ਭਾਰਤ’ ਵਿਸ਼ੇ ’ਤੇ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਪ੍ਰੀ-ਪ੍ਰਾਇਮਰੀ ਵਿੰਗ ਦੇ ਛੋਟੇ ਬੱਚਿਆਂ ਨੇ ਰਾਸ਼ਟਰੀ ਝੰਡੇ ਨੂੰ ਰੰਗਿਆ ਅਤੇ ਪਹਿਲੀ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਝੰਡੇ, ਪੋਸਟਰਾਂ ਅਤੇ ਕਾਰਡਾਂ ਰਾਹੀਂ ਦੇਸ਼ ਪ੍ਰਤੀ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕੀਤਾ। ਸੁੰਦਰ ਰਾਸ਼ਟਰੀ ਸਲੋਗਨ ਲਿਖਦੇ ਹੋਏ ਸਾਰੇ ਵਿਦਿਆਰਥੀਆਂ ਦਾ ਜੋਸ਼ ਦੇਖਣਯੋਗ ਸੀ, ਸਾਰੀਆਂ ਜਮਾਤਾਂ ਦੇ ਅਧਿਆਪਕਾਂ ਨੇ ਅਜ਼ਾਦੀ ਦਿਵਸ ਦੀ ਮਹੱਤਤਾ ਨੂੰ ਸਮਝਾਉਂਦੇ ਹੋਏ ਬਹਾਦਰ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਨਮਨ ਕੀਤਾ। ਇਸ ਮੌਕੇ ਸਕੂਲ ਦੇ ਡਾਇਰੈਕਟਰ ਸ੍ਰੀ ਵਿਸ਼ਾਲ ਜੈਨ ਨੇ ਸਾਰਿਆਂ ਨੂੰ ਸੁਤੰਤਰਤਾ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਬੱਚਿਆਂ ਦੇ ਉਤਸ਼ਾਹ ਅਤੇ ਲਗਨ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲਿਆਂ ਰਾਹੀਂ ਅਸੀਂ ਬੱਚਿਆਂ ਅੰਦਰ ਛੁਪੀ ਪ੍ਰਤਿਭਾ ਨੂੰ ਬਾਹਰ ਕੱਢ ਕੇ ਉਨ੍ਹਾਂ ਦਾ ਨਿਰਮਾਣ ਕਰ ਸਕਦੇ ਹਾਂ ਅਤੇ ਦੇਸ਼ ਦਾ ਮਾਣ ਵਧਾਉਣ ਲਈ ਉਨ੍ਹਾਂ ਨੂੰ ਤਰੱਕੀ ਦੇ ਰਾਹ ‘ਤੇ ਅੱਗੇ ਵਧਣ ਲਈ ਪ੍ਰੇਰਿਤ ਕਰ ਸਕਦਾ ਹੈ। ਇਸ ਮੌਕੇ ਸਕੂਲ ਦੇ ਵਾਈਸ ਪ੍ਰਿੰਸੀਪਲ ਅਮਰਜੀਤ ਕੌਰ, ਕੋਆਰਡੀਨੇਟਰ ਸੁਰਿੰਦਰ ਕੌਰ, ਆਰਟ ਐਂਡ ਕਰਾਫਟ ਅਧਿਆਪਕ ਪਰਮਪ੍ਰੀਤ ਕੌਰ, ਮਨੀਸ਼ ਕੁਮਾਰ ਅਤੇ ਹੋਰ ਅਧਿਆਪਕ ਹਾਜ਼ਰ ਸਨ।