ਜਗਰਾਓਂ, 14 ਅਗਸਤ ( ਬੌਬੀ ਸਹਿਜਲ, ਧਰਮਿੰਦਰ )- ਸੀਆਈਏ ਸਟਾਫ਼ ਦੀ ਪੁਲਿਸ ਪਾਰਟੀ ਨੇ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਦੇ ਕਬਜ਼ੇ ਵਿੱਚੋਂ 850 ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਉਸ ਖ਼ਿਲਾਫ਼ ਥਾਣਾ ਸਿਟੀ ਜਗਰਾਉਂ ਵਿੱਚ ਕੇਸ ਦਰਜ ਕੀਤਾ ਗਿਆ। ਏਐਸਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਏਐਸਆਈ ਮਨਜੀਤ ਸਿੰਘ ਸਮੇਤ ਪੁਲੀਸ ਪਾਰਟੀ ਚੈਕਿੰਗ ਲਈ ਤਹਿਸੀਲ ਚੌਕ ਜਗਰਾਉਂ ਵਿਖੇ ਮੌਜੂਦ ਸੀ। ਉੱਥੇ ਇਤਲਾਹ ਮਿਲੀ ਸੀ ਕਿ ਗਗਨਦੀਪ ਸਿੰਘ ਵਾਸੀ ਕੋਠੇ ਬੱਗੂ, ਨੇੜੇ ਲੰਡੇ ਫਾਟਕ, ਜਗਰਾਓਂ ਪਾਬੰਦੀਸ਼ੁਦਾ ਨਸ਼ੇ ਵੇਚਣ ਦਾ ਧੰਦਾ ਕਰਦਾ ਹੈ, ਜੋ ਇਸ ਸਮੇਂ ਨਸ਼ੇ ਦੀ ਸਪਲਾਈ ਕਰਨ ਲਈ ਜਗਰਾਉਂ ਤੋਂ ਸਿੱਧਵਾਂਬੇਟ ਨੂੰ ਜਾਣ ਵਾਲੀ ਸੜਕ ’ਤੇ ਡਰੇਨ ਦੇ ਕੋਲ ਟਰੱਕ ਯੂਨੀਅਨ ਵੱਲ ਜਾ ਰਿਹਾ ਹੈ। ਇਸ ਸੂਚਨਾ ’ਤੇ ਗਗਨਦੀਪ ਸਿੰਘ ਨੇ ਪੁਲ ਡਰੇਨ ਟਰੱਕ ਯੂਨੀਅਨ ਨੇੜੇ ਨਾਕਾਬੰਦੀ ਕਰਕੇ ਉਸ ਨੂੰ ਕਾਬੂ ਕਰਕੇ ਉਸ ਕੋਲੋਂ 850 ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ।