ਜਗਰਾਉਂ,14 ਅਗਸਤ (ਲਿਕੇਸ਼ ਸ਼ਰਮਾ) : ਡੀ.ਏ.ਵੀ. ਸੈਂਟਨਰੀ ਪਬਲਿਕ ਸਕੂਲ, ਜਗਰਾਉਂ ਵਿੱਚ ਸੁਤੰਤਰਤਾ ਦਿਵਸ ਸਮਾਰੋਹ ਮਨਾਇਆ ਗਿਆ।ਇਸ ਆਯੋਜਨ ਮੌਕੇ ਪ੍ਰਿੰਸੀਪਲ ਵੇਦ ਵ੍ਰਤ ਪਲਾਹ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਸਮੂਹ ਵਿਦਿਆਰਥੀਆਂ ਨੇ ਦੇਸ਼ ਭਗਤਾਂ ਨੂੰ ਨਿੱਘੀ ਸ਼ਰਧਾਂਜਲੀ ਦਿੱਤੀ।ਵਿਦਿਆਰਥੀਆਂ ਨੇ ਦੇਸ਼ ਭਗਤਾਂ ਨੂੰ ਦੀ ਸ਼ਹਾਦਤ ਨੂੰ ਪ੍ਰਣਾਮ ਕੀਤਾ।ਇਸ ਮੌਕੇ ਆਯੋਜਨ ਦਾ ਆਗਾਜ਼ ਤਿਰੰਗਾ ਝੰਡਾ ਫਹਿਰਾਉਣ ਨਾਲ ਕੀਤਾ ਗਿਆ।ਇਸ ਉਪਰੰਤ ਵਿਦਿਆਰਥੀਆਂ ਨੇ ਨਾਚ ਅਤੇ ਗਾਣੇ ਦੀਆਂ ਬੇਹਤਰੀਨ ਪੇਸ਼ਕਾਰੀਆਂ ਪੇਸ਼ ਕੀਤੀਆਂ। ਇਸ ਉਪਰੰਤ ਦੇਸ਼ ਭਗਤਾਂ ਦੀ ਯਾਦ ਨੂੰ ਤਾਜ਼ਾ ਕਰਦਿਆਂ ਹੋਇਆਂ ਇੱਕ ਨਾਟਕ ਵੀ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਦੀਆਂ ਭਿੰਨ ਭਿੰਨ ਪੇਸ਼ਕਾਰੀਆਂ ਦੇਸ਼ ਭਗਤਾਂ ਦੀਆਂ ਸ਼ਹਾਦਤਾਂ ਦੇ ਸਨਮਾਨ ਨੂੰ ਸਮਰਪਿਤ ਸਨ। ਪ੍ਰਿੰਸੀਪਲ ਸਾਹਿਬ ਜੀ ਨੇ ਵਿਦਿਆਰਥੀਆਂ ਨੂੰ ਭਾਰਤ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਵਿਦਿਆਰਥੀਆਂ ਨੂੰ ਦੇਸ਼ ਪ੍ਰਤੀ ਸਮਰਪਿਤ ਰਹਿਣ ਲਈ ਪ੍ਰੇਰਿਤ ਕੀਤਾ। ਸ਼ਹੀਦਾਂ ਅਤੇ ਦੇਸ਼ ਭਗਤਾਂ ਦਾ ਸਨਮਾਨ ਕਰਨ ਲਈ ਵੀ ਜਾਗ੍ਰਿਤ ਕੀਤਾ। ਇਸ ਮੌਕੇ ਤੇ ਸਮੂਹ ਅਧਿਆਪਕ ਸਟਾਫ਼ ਮੌਜ਼ੂਦ ਸਨ। ਅੰਤ ਵਿੱਚ ਪ੍ਰਿੰਸੀਪਲ ਸਾਹਿਬ ਨੇ ਹਮੇਸ਼ਾ ਸੁਤੰਤਰਤਾ ਦਿਵਸ ਨੂੰ ਪੂਰੇ ਜੋਸ਼ ਨਾਲ ਮਨਾਉਣ ਦੀ ਤਾਕੀਦ ਵੀ ਕੀਤੀ।