Home Political ਡਿਪਟੀ ਕਮਿਸ਼ਨਰ ਵਲੋਂ 77ਵੇਂ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ...

ਡਿਪਟੀ ਕਮਿਸ਼ਨਰ ਵਲੋਂ 77ਵੇਂ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ

39
0

  • ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ 15 ਅਗਸਤ ਨੂੰ ਕੌਮੀ ਝੰਡਾ ਲਹਿਰਾਉਣਗੇ

ਲੁਧਿਆਣਾ, 14 ਅਗਸਤ (ਵਿਕਾਸ ਮਠਾੜੂ, ਅਮਨਦੀਪ ਰੀਹਲ) – ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਵਲੋਂ ਐਸ.ਸੀ.ਡੀ. ਸਰਕਾਰੀ ਕਾਲਜ, ਸਿਵਲ ਲਾਈਨ, ਲੁਧਿਆਣਾ ਦੇ ਗਰਾਉਂਡ ਵਿੱਚ ਜ਼ਿਲ੍ਹਾ ਪੱਧਰੀ 77ਵੇਂ ਸੁਤੰਤਰਤਾ ਦਿਵਸ ਸਮਾਰੋਹ ਦੀ ਫੁੱਲ ਡਰੈਸ ਰਿਹਰਸਲ ਵਿੱਚ ਭਾਗ ਲਿਆ।
15 ਅਗਸਤ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਹੋਣਗੇ।
ਫੁੱਲ ਡਰੈੱਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਨੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਕਮਾਂਡਰ ਰੂਪਦੀਪ ਕੌਰ, ਡੀ.ਐਸ.ਪੀ.(ਅੰਡਰ ਟਰੇਨਿੰਗ) ਅਤੇ ਸੈਕਿੰਡ ਪਰੇਡ ਕਮਾਂਡਰ ਇੰਸਪੈਕਟਰ ਮਨਜੀਤ ਕੌਰ ਦੀ ਅਗਵਾਈ ਹੇਠ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 15 ਅਗਸਤ ਨੂੰ ਐਸ.ਸੀ.ਡੀ. ਸਰਕਾਰੀ ਕਾਲਜ, ਸਿਵਲ ਲਾਈਨ, ਲੁਧਿਆਣਾ ਵਿਖੇ 77ਵੇਂ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਸੈਂਕੜੇ ਵਿਦਿਆਰਥੀ ਸ਼ਾਨਦਾਰ ਪੀ.ਟੀ. ਸ਼ੋਅ ਵਿੱਚ ਭਾਗ ਲੈਣਗੇ, ਇਸ ਤੋਂ ਇਲਾਵਾ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨਗੇ ਜਿਸ ਵਿੱਚ ਦੇਸ਼ ਭਗਤੀ ਦੇ ਗੀਤ, ਭੰਗੜਾ, ਗਿੱਧਾ ਅਤੇ ਕੋਰੀਓਗ੍ਰਾਫੀ ਸ਼ਾਮਲ ਹੈ। ਉਨ੍ਹਾਂ ਪੁਲਿਸ ਫੋਰਸ ਅਤੇ ਅਧਿਕਾਰੀਆਂ ਨੂੰ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਦਿੱਤੇ।
ਉਨ੍ਹਾਂ ਕਿਹਾ ਕਿ ਇਸ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ ਅਤੇ ਇਸ ਪਵਿੱਤਰ ਦਿਹਾੜੇ ਨੂੰ ਪੂਰੀ ਦੇਸ਼ ਭਗਤੀ ਅਤੇ ਰਾਸ਼ਟਰ ਭਗਤੀ ਦੀ ਭਾਵਨਾ ਨਾਲ ਮਨਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਨੋਡਲ ਅਫਸਰਾਂ ਨੂੰ ਪਹਿਲਾਂ ਹੀ ਜਿੰਮੇਵਾਰੀਆਂ ਸੌਂਪੀਆਂ ਗਈਆਂ ਹਨ ਅਤੇ ਡਿਊਟੀ ਦੌਰਾਨ ਕਿਸੇ ਵੀ ਤਰ੍ਹਾਂ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਬਾਅਦ ਵਿੱਚ ਸੁਰਭੀ ਮਲਿਕ ਨੇ ਅਧਿਕਾਰੀਆਂ ਨਾਲ ਵੱਖ-ਵੱਖ ਮੀਟਿੰਗਾਂ ਵੀ ਕੀਤੀਆਂ।

LEAVE A REPLY

Please enter your comment!
Please enter your name here