Home Education ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ‘ਤੀਆਂ’ ਦਾ ਤਿਓਹਾਰ

ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ‘ਤੀਆਂ’ ਦਾ ਤਿਓਹਾਰ

42
0


ਬਟਾਲਾ, 15 ਅਗਸਤ (ਵਿਕਾਸ ਮਠਾੜੂ – ਮੋਹਿਤ ਜੈਨ) ਰਾਜਬੀਰ ਕੋਰ ਕਲਸੀ ਧਰਮਪਤਨੀ ਵਿਧਾਇਕ ਸ਼ੈਰੀ ਕਲਸੀ ਦੇ ਯਤਨਾਂ ਸਦਕਾ ਸਾਉਣ ਦੇ ਮਹੀਨ ਵਿੱਚ ਪਹਿਲੀ ਵਾਰ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਵਿਖੇ ‘ਤੀਆਂ’ ਲੱਗੀਆਂ ਹਨ। ਜਿਸ ਵਿੱਚ ਮਹਿਲਾਵਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਤੀਆਂ ਦੇ ਇਸ ਤਿਓਹਾਰ ਵਿੱਚ ਬਲਬੀਰ ਕੌਰ ਕਲਸੀ ਮਾਤਾ ਵਿਧਾਇਕ ਸ਼ੈਰੀ ਕਲਸੀ,ਅਮਨਪ੍ਰੀਤ ਕੋਰ, ਉੱਤਮਜੀਤ ਕੋਰ, ਗੁਰਪ੍ਰੀਤ ਕੋਰ, ਯੁਵੀਕਾ, ਰਾਜਬੀਰ ਕੋਰ ਮਾਨ, ਨੀਟਾ ਭਾਟੀਆਂ ਤੇ ਡਾ. ਸਤਿੰਦਰਜੀਤ ਕੋਰ ਆਦਿ ਹਾਜ਼ਰ ਸਨ। ਇਸ ਮੌਕੇ ਬੱਲੂ ਰਾਮਗੜ੍ਹੀਆ ਵਲੋਂ ਪੰਜਾਬੀ ਸੱਭਿਆਚਾਰ ਦੀਆਂ ਖੂਬਸੂਰਤ ਬੋਲੀਆਂ ਪੇਸ਼ ਕੀਤੀਆਂ ਗਈਆਂ।‘ਤੀਆਂ’ ਦੇ ਤਿਉਹਾਰ ਮੌਕੇ ਰੰਗ-ਬਿਰੰਗੇ ਪੰਜਾਬੀ ਪਹਿਰਾਵੇ ਵਿੱਚ ਸੱਜ਼ੀਆਂ ਮਹਿਲਾਵਾਂ ਨੇ ਗਿੱਧੇ ਅਤੇ ਲੋਕ ਗੀਤਾਂ ਜਰੀਏ ਆਪਣੇ ਮਨੋ-ਭਾਵਾਂ ਅਤੇ ਖੁਸ਼ੀ ਦਾ ਖੁੱਲ ਕੇ ਇਜ਼ਹਾਰ ਕੀਤਾ। ਔਰਤਾਂ ਸਮੇਤ ਛੋਟੇ ਬੱਚਿਆਂ ਦੀ ਗਿੱਧੇ ਦੀ ਪੇਸ਼ਕਾਰੀ ਬਾ-ਕਮਾਲ ਸੀ। ਤੀਆਂ ਦੀਆਂ ਖੁਸ਼ੀਆਂ ਮੌਕੇ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਦਾ ਵਿਹੜਾ ਸ਼ਗਨਾਂ ਦੇ ਗੀਤਾਂ ਨਾਲ ਗੂੰਜ ਉੱਠਿਆ। ਇਸ ਮੌਕੇ ਤੀਆਂ ਦੇ ਮੌਕੇ ਮਹਿਲਾਵਾਂ ਨੇ ਸਮਾਜ ਨੂੰ ਵਧੀਆ ਸੁਨੇਹਾ ਦੇਣ ਵਾਲੇ ਵੱਖ-ਵੱਖ ਪ੍ਰੋਗਰਾਮ ਪੇਸ਼ ਕੀਤੇ।‘ਤੀਆਂ’ ਦੀ ਮੁਬਾਰਕਬਾਦ ਦਿੰਦੇ ਹੋਏ ਰਾਜਬੀਰ ਕੋਰ ਕਲਸੀ ਨੇ ਕਿਹਾ ਕਿ ਤੀਆਂ ਦੇ ਵਿੱਚ ਸਾਰੀਆਂ ਮਹਿਲਾਵਾਂ ਵਲੋਂ ਪੂਰੇ ਉਤਸ਼ਾਹ ਨਾਲ ਇਸ ਤਿਓਹਾਰ ਵਿੱਚ ਹਿੱਸਾ ਲਿਆ ਗਿਆ। ਉਨਾਂ ਕਿਹਾ ਕਿ ਸਾਉਣ ਦੇ ਮਹੀਨੇ ਵਿੱਚ ਤੀਆਂ ਦਾ ਤਿਉਹਾਰ ਪੰਜਾਬੀ ਸੱਭਿਆਚਾਰ ਵਿੱਚ ਅਹਿਮ ਸਥਾਨ ਰੱਖਦਾ ਹੈ। ਇਸ ਤਿਉਹਾਰ ਤੇ ਨਵ-ਵਿਆਹੀਆਂ ਔਰਤਾਂ ਆਪਣੇ ਪੇਕੇ ਪਰਿਵਾਰ ਵਿੱਚ ਆ ਕਿ ਆਪਣੀਆਂ ਪੁਰਾਣੀਆਂ ਸਹੇਲੀਆਂ ਨੂੰ ਮਿਲਦੀਆਂ ਹਨ। ਔਰਤਾਂ ਤੇ ਕੁੜੀਆਂ ਇਕੱਠੀਆਂ ਹੋ ਕਿ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜਬੂਤ ਕਰਦੀਆਂ ਹਨ।ਉਨਾਂ ਕਿਹਾ ਕਿ ਇਸ ਤਿਉਹਾਰ ਨਾਲ ਅਮੀਰ ਸੱਭਿਆਚਾਰ ਨੂੰ ਜ਼ਿੰਦਾ ਰੱਖਣ ਲਈ ਉੱਦਮ ਕੀਤਾ ਗਿਆ ਹੈ। ਪੰਜਾਬ ਦੇ ਇਸ ਅਮੀਰ ਵਿਰਸੇ ਨੂੰ ਸੰਭਾਲ ਕੇ ਰੱਖਣ ਲਈ ਹਰੇਕ ਪੰਜਾਬਣ ਨੂੰ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੀ ਪੀੜ੍ਹੀ ਨੂੰ ਇਸ ਤਿਉਹਾਰ ਸਬੰਧੀ ਚੰਗੀ ਤਰ੍ਹਾਂ ਜਾਣੂ ਕਰਵਾਇਆ ਜਾ ਸਕੇ। ਇਸ ਮੌਕੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਵਲੋਂ ਗੀਤ ਤੇ ਬੋਲੀਆਂ ਗਾ ਕਿ ਖ਼ੂਬ ਮੌਜ ਮਸਤੀ ਕੀਤੀ ਗਈ ਤੇ ਅਮੀਰ ਰੀਤੀ ਰਿਵਾਜਾਂ ਨੂੰ ਮੁੜ ਤਾਜ਼ਾ ਕੀਤਾ ਗਿਆ।ਸਮਾਗਮ ਦੇ ਆਖਰ ਵਿੱਚ ਸ੍ਰੀਮਤੀ ਬਲਬੀਰ ਕੋਰ ਅਤੇ ਰਾਜਬੀਰ ਕੋਰ ਕਲਸੀ ਵਲੋਂ ਸਮਾਗਮ ਵਿੱਚ ਹਿੱਸਾ ਲੈਣ ਵਾਲÇਆਂ ਨੂੰ ਸਨਮਾਨਿਤ ਕੀਤਾ ਗਿਆ।

LEAVE A REPLY

Please enter your comment!
Please enter your name here