ਜਗਰਾਓਂ, 16 ਅਗਸਤ ( ਵਿਕਾਸ ਮਠਾੜੂ )-ਮਿਸਤਰੀ ਅਵਤਾਰ ਸਿੰਘ ਪੁੱਤਰ ਕਰਨੈਲ ਸਿੰਘ ਦਾ ਬੀਤੇ ਦਿਨੀਂ 9 ਅਗਸਤ ਨੂੰ ਸੰਖੇਪ ਬਿਮਾਰੀ ਦੌਰਾਨ ਅਚਾਨਕ ਦੇਹਾਂਤ ਹੋ ਗਿਆ ਸੀ। ਉਨ੍ਹਾਂ ਨਮਿਤ ਰੱਖੇ ਗਏ ਸ੍ਰੀ ਸਹਿਜ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਉਨ੍ਹਾਂ ਦੇ ਪਿੰਡ ਐਤੀਆਣਾ ਵਿਖੇ ਗੁਰਦੁਆਰਾ ਸ੍ਰੀ ਸੱਚਖੰਡ ਸਾਹਿਬ ਵਿਖੇ 18 ਅਗਸਤ ਦਿਨ ਸ਼ੁੱਕਰਵਾਰ ਨੂੰ ਦੁਪਿਹਰ 12 ਤੋਂ 1 ਵਜੇ ਤੱਕ ਹੋਵੇਗੀ। ਸਵ. ਮਿਸਤਰੀ ਅਵਤਾਰ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਇਲਾਕੇ ਦੀਆਂ ਰਾਜਨੀਤਿਕ, ਧਾਰਮਿਕ ਅਤੇ ਸਮਾਜਸੇਵੀ ਸਖਸ਼ੀਅਤਾਂ ਉਪਸਿਥਤ ਹੋਣਗੀਆਂ।