ਜਗਰਾਓਂ, 17 ਅਗਸਤ ( ਮੋਹਿਤ ਜੈਨ)-ਲੋਕ ਸੇਵਾ ਸੁਸਾਇਟੀ ਜਗਰਾਓਂ ਵੱਲੋਂ ਜ਼ਰੂਰਤਮੰਦ ਵਿਦਿਆਰਥੀਆਂ ਲਈ ਸ਼ੁਰੂ ਕੀਤੀ ਐੱਲਐੱਸਐੱਸ ਸਕਾਲਰਸ਼ਿਪ ਸਕੀਮ ਤਹਿਤ ਖ਼ਾਲਸਾ ਸਕੂਲ ਦੇ 12 ਵਿਦਿਆਰਥੀਆਂ ਦੀ ਸਾਲ ਭਰ ਦੀ ਸਕੂਲ ਫ਼ੀਸ ਸਕੂਲ ਪ੍ਰਬੰਧਕਾਂ ਨੂੰ ਦਿੱਤੀ ਗਈ| ਇਸ ਮੌਕੇ ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ, ਸਰਪ੍ਰਸਤ ਰਾਜਿੰਦਰ ਜੈਨ, ਪ੍ਰਧਾਨ ਕੰਵਲ ਕੱਕੜ, ਸੈਕਟਰੀ ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਸੁਨੀਲ ਬਜਾਜ ਨੇ ਦੱਸਿਆ ਕਿ ਸੁਸਾਇਟੀ ਵੱਲੋਂ ਜਿੱਥੇ ਸਮਾਜ ਦੇ ਹਰੇਕ ਵਰਗ ਦੇ ਜ਼ਰੂਰਤਮੰਦਾਂ ਦੀ ਸਹਾਇਤਾ ਲਈ ਸਮੇਂ ਸਮੇਂ ਵੱਖ ਵੱਖ ਪ੍ਰੋਜੈਕਟ ਲਗਾਏ ਜਾਂਦੇ ਹਨ ਉੱਥੇ ਸਕੂਲਾਂ ਤੇ ਕਾਲਜਾਂ ਵਿਚ ਪੜ੍ਹਦੇ ਜ਼ਰੂਰਤਮੰਦ ਪਰਿਵਾਰਾਂ ਦੇ ਬੱਚਿਆਂ ਲਈ ਐੱਲਐੱਸਐੱਸ ਸਕਾਲਰਸ਼ਿਪ ਸਕੀਮ ਸ਼ੁਰੂ ਕੀਤੀ ਹੈ ਜਿਸ ਦੇ ਤਹਿਤ ਪੜਾਈ ਵਿਚ ਹੋਣਹਾਰ ਪਰ ਆਰਥਿਕ ਪੱਖੋਂ ਕਮਜ਼ੋਰ ਵਿਦਿਆਰਥੀਆਂ ਦੀ ਫ਼ੀਸ ਸੁਸਾਇਟੀ ਵੱਲੋਂ ਸਬੰਧਿਤ ਵਿੱਦਿਅਕ ਸੰਸਥਾਵਾਂ ਨੂੰ ਦਿੱਤੀ ਜਾਵੇਗੀ ਤਾਂ ਕਿ ਵਿਦਿਆਰਥੀ ਆਪਣੀ ਪੜਾਈ ਨਿਰਵਿਘਨ ਜਾਰੀ ਕਰ ਸਕਣ| ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਖ਼ਾਲਸਾ ਸਕੂਲ ਲੜਕੇ ਦੇ 12 ਵਿਦਿਆਰਥੀਆਂ ਦੀ ਫ਼ੀਸ ਦਾ ਚੈੱਕ ਪ੍ਰਿੰਸੀਪਲ ਚਰਨਜੀਤ ਸਿੰਘ ਭੰਡਾਰੀ ਨੂੰ ਦਿੱਤਾ ਗਿਆ| ਇਸ ਮੌਕੇ ਡੀ ਏ ਵੀ ਸਕੂਲ ਦੇ ਪ੍ਰਿੰਸੀਪਲ ਵੇਦ ਵਰਤ ਪਲਾਹ ਨੇ ਸੁਸਾਇਟੀ ਵੱਲੋਂ ਸ਼ੁਰੂ ਕੀਤੀ ਸਕਾਲਰਸ਼ਿਪ ਸਕੀਮ ਦੀ ਸ਼ਲਾਘਾ ਕਰਦਿਆਂ ਆਪਣੇ ਵੱਲੋਂ ਵੀ ਸਕੂਲ ਨੂੰ ਆਰਥਿਕ ਮਦਦ ਦੇਣ ਦਾ ਐਲਾਨ ਕੀਤਾ| ਇਸ ਮੌਕੇ ਪ੍ਰੋਜੈਕਟ ਕੈਸ਼ੀਅਰ ਰਾਜੀਵ ਗੁਪਤਾ, ਮਨੋਹਰ ਸਿੰਘ ਟੱਕਰ, ਪ੍ਰਿੰਸੀਪਲ ਚਰਨਜੀਤ ਸਿੰਘ ਭੰਡਾਰੀ, ਪੀ ਆਰ ਓ ਸੁਖਦੇਵ ਗਰਗ ਤੇ ਨੀਰਜ ਮਿੱਤਲ, ਰਾਜਿੰਦਰ ਜੈਨ ਕਾਕਾ, ਵਿਨੋਦ ਬਾਂਸਲ, ਜਸਵੰਤ ਸਿੰਘ, ਆਰ ਕੇ ਗੋਇਲ, ਅਨਿਲ ਮਲਹੋਤਰਾ, ਜਗਦੀਪ ਸਿੰਘ, ਪ੍ਰੇਮ ਬਾਂਸਲ, ਕਪਿਲ ਸ਼ਰਮਾ, ਪ੍ਰਵੀਨ ਮਿੱਤਲ, ਮੁਕੇਸ਼ ਗੁਪਤਾ, ਗੋਪਾਲ ਗੁਪਤਾ, ਦਿਨੇਸ਼ ਗੁਪਤਾ, ਜਸਵੰਤ ਸਿੰਘ ਆਦਿ ਹਾਜ਼ਰ ਸਨ ।