Home Health ਮੰਤਰੀ ਹਰਜੋਤ ਬੈਂਸ ਨੂੰ ਜਹਿਰੀਲੇ ਸੱਪ ਨੇ ਡੰਗਿਆ

ਮੰਤਰੀ ਹਰਜੋਤ ਬੈਂਸ ਨੂੰ ਜਹਿਰੀਲੇ ਸੱਪ ਨੇ ਡੰਗਿਆ

61
0


ਚੰਡੀਗੜ੍ਹ, 19 ਅਗਸਤ (ਭਗਵਾਨ ਭੰਗੂ) : ਹੜ੍ਹ ਬਚਾਅ ਕਾਰਜਾਂ ਦੌਰਾਨ ਮੰਤਰੀ ਹਰਜੋਤ ਬੈਂਸ ਨੂੰ ਸੱਪ ਨੇ ਡੰਗ ਲਿਆ ਸੀ। ਹੁਣ ਮੰਤਰੀ ਬੈਂਸ ਨੇ ਇਸ ਸਬੰਧੀ ਟਵੀਟ ਕਰ ਕੇ ਜਾਣਕਾਰੀ ਦਿੰਦਿਆ ਲਿਖਿਆ ਹੈ ਕਿ ਪ੍ਰਮਾਤਮਾ ਦੀ ਅਪਾਰ ਬਖਸ਼ਿਸ਼ ਨਾਲ ਮੇਰੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੜ੍ਹਾਂ ਕਰਕੇ ਪਾਣੀ ਭਰਨ ਕਾਰਨ ਪੈਦਾ ਹੋਏ ਹਾਲਾਤ ਹੁਣ ਕਾਫੀ ਠੀਕ ਹਨ।15 ਅਗਸਤ ਨੂੰ ਜਦੋਂ ਹਲਕੇ ਦੇ ਪਿੰਡਾਂ ਵਿੱਚ ਪਾਣੀ ਭਰਨ ਦੀ ਸੂਚਨਾ ਮਿਲੀ ਤਾਂ ਮੈਂ ਆਪਣੇ ਹੋਰ ਸਾਰੇ ਰੁਝੇਵੇਂ ਰੱਦ ਕਰਕੇ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਜੁਟ ਗਿਆ।ਗੁਰੂ ਸਾਹਿਬ ਜੀ ਵੱਲੋਂ ਬਖਸ਼ੀ ਸੇਵਾ ਕਰਦਿਆਂ ਤਿੰਨ ਦਿਨ ਪਹਿਲਾਂ ਰਾਹਤ ਕਾਰਜਾਂ ਦੌਰਾਨ ਮੇਰੇ ਪੈਰ ‘ਤੇ ਜ਼ਹਿਰੀਲਾ ਸੱਪ ਲੜ ਗਿਆ ਸੀ। ਇਲਾਜ ਦੇ ਦੌਰਾਨ ਹੀ ਮੈਂ ਵਾਪਸ ਆਪਣੇ ਲੋਕਾਂ ਦੀ ਸੇਵਾ ਵਿੱਚ ਜੁਟ ਗਿਆ।ਵਾਹਿਗੁਰੂ ਜੀ ਦੀ ਮੇਹਰ, ਆਪ ਸਭ ਦੇ ਅਸ਼ੀਰਵਾਦ, ਦੁਆਵਾਂ ਅਤੇ ਅਰਦਾਸਾਂ ਸਦਕਾ ਹੁਣ ਮੈਂ ਹੁਣ ਬਿਲਕੁਲ ਠੀਕ ਹਾਂ। ਜ਼ਹਿਰ ਕਾਰਨ ਆਈ ਸੋਜ ਘੱਟ ਰਹੀ ਹੈ। ਸਾਰੇ ਡਾਕਟਰੀ ਟੈਸਟ ਵੀ ਹੁਣ ਨਾਰਮਲ ਆਏ ਹਨ।ਤੁਹਾਡਾ ਸਾਰਿਆਂ ਦਾ ਪਿਆਰ, ਸਾਥ ਅਤੇ ਅਸ਼ੀਰਵਾਦ ਹਮੇਸ਼ਾਂ ਮੈਨੂੰ ਸ਼ਕਤੀ ਅਤੇ ਹੌਂਸਲਾ ਦਿੰਦਾ ਰਿਹਾ ਹੈ।

LEAVE A REPLY

Please enter your comment!
Please enter your name here