Home Protest ਹਲਕਾ ਗਿੱਲ ਦੇ ਵਿਧਾਇਕ ਨੂੰ ਸੰਯੁਕਤ ਕਿਸਾਨ ਮੋਰਚੇ ਨੇ ਦਿੱਤਾ ਚਿਤਾਵਨੀ ਪੱਤਰ

ਹਲਕਾ ਗਿੱਲ ਦੇ ਵਿਧਾਇਕ ਨੂੰ ਸੰਯੁਕਤ ਕਿਸਾਨ ਮੋਰਚੇ ਨੇ ਦਿੱਤਾ ਚਿਤਾਵਨੀ ਪੱਤਰ

34
0

ਡੇਹਲੋ,19 ਅਗਸਤ ( ਬਾਰੂ ਸੱਗੂ) ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅੱਜ ਕਿਸਾਨਾਂ ਵੱਲੋਂ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੂੰ ਉਹਨਾਂ ਦੇ ਘਰ ਪਿੰਡ ਸੰਗੋਵਾਲ ਵਿਖੇ ਮੰਗ ਪੱਤਰ ਦਿੱਤਾ। ਮੋਰਚੇ ‘ਚ ਸ਼ਾਮਲ ਜਥੇਬੰਦੀਆਂ ਜਮਹੂਰੀ ਕਿਸਾਨ ਸਭਾ ਪੰਜਾਬ, ਆਲ ਇੰਡੀਆ ਕਿਸਾਨ ਸਭਾ, ਪੰਜਾਬ ਕਿਸਾਨ ਯੂਨੀਅਨ, ਭਾਰਤੀ ਕਿਸਾਨ ਮਜ਼ਦੂਰ ਰੋਡ ਸੰਘਰਸ਼ ਯੂਨੀਅਨ, ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਦੇ ਆਗੂਆ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਕੇਵਲ ਸਿੰਘ, ਸਾਬਕਾ ਸਰਪੰਚ ਹਰਜੀਤ ਸਿੰਘ ਆਸੀ, ਨੇ ਅੱਜ ਦੇ ਇਸ ਪ੍ਰੋਗਰਾਮ ਦੀ ਅਗਵਾਈ ਕੀਤੀ। ਵਿਧਾਇਕ ਦੇ ਘਰ ਦੇ ਬਾਹਰ ਲੱਗੇ ਧਰਨੇ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਸੂਬਾ ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ, ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਆਲ ਇਡੀਆ ਕਿਸਾਨ ਸਭਾ ਦੇ ਚਮਕੌਰ ਸਿੰਘ ਬਰਮੀ, ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਭਾਈ ਸ਼ਮਸ਼ੇਰ ਸਿੰਘ, ਭਾਰਤੀ ਕਿਸਾਨ ਮਜ਼ਦੂਰ ਰੋਡ ਸੰਘਰਸ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਕਾਲਖ, ਦਸ਼ਮੇਸ਼ ਕਿਸਾਨ ਮਜ਼ਦੂਰ ਯੂਨੀਅਨ ਦੇ ਰਣਜੀਤ ਸਿੰਘ ਆਖਿਆ ਕਿ ਸੂਬਾ ਤੇ ਕੇਂਦਰ ਸਰਕਾਰ ਵੱਲੋ ਪੰਜਾਬ ਹੜ੍ਹਾ ਕਾਰਨ ਹੋਏ ਨੁਕਸਾਨ ਦਾ ਅੱਜ ਤੱਕ ਕੋਈ ਵੀ ਮੁਆਵਜ਼ਾ ਨਹੀਂ ਦਿੱਤਾ। ਜਦੋ ਕਿ ਕਿਸਾਨਾਂ ਦੀ ਫ਼ਸਲ ਤੇ ਜ਼ਮੀਨ ਪਾਣੀ ਆਉਣ ਨਾਲ ਤਬਾਹ ਹੋ ਚੁੱਕੀ ਹੈ। ਕਿਸਾਨਾਂ ਮਜ਼ਦੂਰਾਂ ਦੇ ਘਰ ਢਹਿ ਗਏ ਹਨ। ਉਹਨਾਂ ਮੰਗ ਕੀਤੀ ਕਿ ਘਰਾਂ ਦੇ ਹੋਏ ਨੁਕਸਾਨ ਦਾ ਪੰਜ ਲੱਖ ਰੁਪਏ ਪ੍ਰਤੀ ਘਰ ਮੁਆਵਜ਼ਾ ਦਿੱਤਾ ਜਾਵੇ। ਖਰਾਬ ਹੋਈ ਫਸਲ ਦਾ ਸੌ ਪ੍ਰਤੀਸ਼ਤ ਨੁਕਸਾਨ ਦੀ ਭਰ ਪਾਈ ਕੀਤੀ ਜਾਵੇ। ਹੜ੍ਹਾ ਸਬੰਧੀ ਅਗਾਉ ਤਿਆਰੀ ਨਾ ਕਰਨ ਵਾਲੇ ਅਧਿਕਾਰੀਆਂ ਤੇ ਸਖ਼ਤ ਕਾਰਵਾਈ ਕੀਤੀ ਜਾਵੇ। ਭਾਰਤ ਮਾਲਾ ਪ੍ਰੋਜੈਕਟ ਅਧੀਨ ਕਿਸਾਨ ਦੀ ਜ਼ਮੀਨ ਦਾ ਰੇਟ ਮਾਰਕੀਟ ਮੁੱਲ ਮੁਤਾਬਕ ਤਹਿ ਕੀਤਾ ਜਾਵੇ। ਕਿਸਾਨਾਂ ਦੀ ਜ਼ਮੀਨਾਂ ਉੱਪਰ ਜਬਰੀ ਕਬਜ਼ਾ ਨਾ ਕੀਤਾ ਜਾਵੇ। ਉਹਨਾਂ ਕਿਹਾ ਕਿ ਜੇ ਸਰਕਾਰ ਨੇ ਉਪਰੋਕਤ ਮੰਗਾਂ ਦਾ ਹੱਲ ਨਾ ਕੀਤਾ ਤਾਂ ਮਜਬੂਰਨ ਸੰਯੁਕਤ ਕਿਸਾਨ ਮੋਰਚਾ ਵੱਡਾ ਅੰਦੋਲਨ ਕਰਨ ਲਈ ਮਜਬੂਰ ਹੋਵੇਗਾ। ਚਿਤਾਵਨੀ ਪੱਤਰ ਲੈਣ ਸਮੇਂ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਮੰਗਾਂ ਨਾਲ ਸਹਿਮਤੀ ਜਤਾਉਦਿਆ ਇਸ ਦੇ ਜਲਦੀ ਹੱਲ ਦਾ ਭਰੋਸਾ ਦਿੱਤਾ। ਉਹਨਾਂ ਕਿਹਾ ਕਿ ਕਿਸਾਨਾਂ ਦੇ ਮੁੱਦਿਆਂ ਨੂੰ ਪਹਿਲ ਦੇ ਅਧਾਰ ਤੇ ਵਿਧਾਨ ਸਭਾ ਵਿੱਚ ਚੁੱਕਣਗੇ। ਇਸ ਮੌਕੇ ਤੇ ਹੋਰਨਾ ਤੋ ਇਲਾਵਾ ਜਗਤਾਰ ਸਿੰਘ ਚਕੌਹੀ, ਅਮਰੀਕ ਸਿੰਘ ਜੜਤੌਲੀ, ਗੁਰਉਪਦੇਸ਼ ਸਿੰਘ ਘੁੰਗਰਾਣਾ, ਡਾ. ਅਜੀਤ ਰਾਮ ਸ਼ਰਮਾ ਝਾਡੇ, ਨੱਛਤਰ ਸਿੰਘ, ਰਣਜੀਤ ਸਿੰਘ ਸਾਇਆ, ਹਰਦਿਆਲ ਸਿੰਘ, ਸੁਰਿੰਦਰ ਸਿੰਘ, ਸਵਰਨਜੀਤ ਸਿੰਘ ਕਾਕਾ, ਸੋਹਬਨ ਸਿੰਘ, ਕੁਲਦੀਪ ਸਿੰਘ, ਸਤਨਾਮ ਸਿੰਘ, ਦਰਸਣ ਸਿੰਘ, ਦਾਨ ਸਿੰਘ, ਨਰਿੰਦਰ ਸਿੰਘ ਮਾਨ, ਜਸਮੇਲ ਸਿੰਘ, ਮਨਜੀਤ ਸਿੰਘ ਮਨਸੂਰਾ, ਮਾ. ਬਲਦੇਵ ਸਿੰਘ, ਸਵਰਨ ਸਿੰਘ, ਜੁਗਰਾਜ ਸਿੰਘ, ਜੋਰਾ ਸਿੰਘ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here