Home Protest ਮਿਉਂਸਪਲ ਮੁਲਾਜ਼ਮਾਂ ਦੀ ਸੂਬਾ ਪੱਧਰੀ ਇਕੱਤਰਤਾ 26 ਨੂੰ

ਮਿਉਂਸਪਲ ਮੁਲਾਜ਼ਮਾਂ ਦੀ ਸੂਬਾ ਪੱਧਰੀ ਇਕੱਤਰਤਾ 26 ਨੂੰ

44
0


ਜਗਰਾਓਂ, 20 ਅਗਸਤ ( ਬੌਬੀ ਸਹਿਜਲ, ਧਰਮਿੰਦਰ) -ਪੰਜਾਬ ਦੇ ਮੌਜੂਦਾ ਅਤੇ ਰਿਟਾਇਰਡ ਮਿਉਂਸਪਲ ਮੁਲਾਜ਼ਮਾਂ ਦੀ ਇੱਕ ਸਾਂਝੀ ਸੂਬਾ ਪੱਧਰੀ ਇਕੱਤਰਤਾ 26 ਅਗਸਤ ਨੂੰ ਸਵੇਰੇ 10 ਵਜੇ ਤੋਂ ਦੁਪਿਹਰ 2 ਵਜੇ ਤੱਕ ਨਗਰ ਕੌਂਸਲ ਬਰਨਾਲਾ ਦੇ ਦਫ਼ਤਰ ਵਿਖੇ ਹੋਵੇਗੀ। ਇਹ ਪ੍ਰਗਟਾਵਾ ਪੰਜਾਬ ਰਿਟਾਇਰਡ ਮਿਉਂਸਪਲ ਵਰਕਰਜ ਯੂਨੀਅਨ ਦੇ ਸੂਬਾ ਚੇਅਰਮੈਨ ਜਨਕ ਰਾਜ ਮਾਨਸਾ ਨੇ ਰਾਏਕੋਟ ਵਿਖੇ ਰਾਏਕੋਟ ਅਤੇ ਜਗਰਾਉੰ ਦੇ ਮੁਲਾਜ਼ਮਾਂ ਨਾਲ ਮਿਲਣੀ ਦੌਰਾਨ ਕੀਤਾ। ਇਸ ਮੌਕੇ ਹਾਜ਼ਰ ਪੰਜਾਬ ਮਿਉਂਸਪਲ ਵਰਕਰਜ ਯੂਨੀਅਨ ਦੇ ਸੂਬਾ ਪ੍ਰਚਾਰ ਸਕੱਤਰ ਨਾਇਬ ਸਿੰਘ ਹੰਡਿਆਇਆ ਨੇ ਜਾਣਕਾਰੀ ਦਿੱਤੀ ਕਿ ਇਸ ਇਕੱਤਰਤਾ ਦੌਰਾਨ ਮਿਉਂਸਪਲ ਮੁਲਾਜ਼ਮਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਅਤੇ ਮੰਗਾਂ ਤੇ ਖੁੱਲ੍ਹ ਕੇ ਵਿਚਾਰ ਕੀਤਾ ਜਾਵੇਗਾ ਅਤੇ ਮੰਗਾਂ ਦੀ ਪ੍ਰਾਪਤੀ ਲਈ ਅਗਲੀ ਰਣਨੀਤੀ ਤਹਿ ਕੀਤੀ ਜਾਵੇਗੀ। ਪੰਜਾਬ ਰਿਟਾਇਰਡ ਮਿਉਂਸਪਲ ਵਰਕਰਜ ਯੂਨੀਅਨ ਦੇ ਸੂਬਾ ਪ੍ਰਧਾਨ ਭੋਲਾ ਸਿੰਘ ਬਠਿੰਡਾ ਨੇ ਦੱਸਿਆ ਕਿ ਸਰਕਾਰ ਅਤੇ ਵਿਭਾਗ ਨੂੰ ਕਈ ਵਾਰ ਪੱਤਰ ਭੇਜਕੇ ਇਹਨਾਂ ਮੰਗਾਂ ਦੇ ਹੱਲ ਲਈ ਬੇਨਤੀ ਕੀਤੀ ਜਾ ਚੁੱਕੀ ਹੈ ਪ੍ਰੰਤੂ ਸਰਕਾਰ ਵੱਲੋਂ ਕੋਈ ਹਾਂ ਪੱਖੀ ਹੁੰਗਾਰਾ ਨਾ ਮਿਲਣ ਕਰਕੇ ਮਿਉਂਸਪਲ ਮੁਲਾਜ਼ਮਾਂ ‘ਚ ਕਾਫੀ ਰੋਸ ਹੈ ਜਿਸ ਸਦਕਾ ਹੁਣ ਯੂਨੀਅਨ ਦੀ ਅਗਵਾਈ ਵਿੱਚ ਸੰਘਰਸ਼ ਦਾ ਐਲਾਨ ਕਰਨਾ ਹੀ ਮਜਬੂਰੀ ਬਣੇਗੀ। ਯੂਨੀਅਨ ਦੇ ਜਿਲ੍ਹਾ ਪ੍ਰਧਾਨ ਵਿਜੈ ਕੁਮਾਰ ਜਗਰਾਉੰ ਅਤੇ ਪੰਜਾਬ ਮਿਉਂਸਪਲ ਵਰਕਰਜ ਯੂਨੀਅਨ ਦੇ ਆਗੂ ਸੁਖਪਾਲ ਸਿੰਘ ਕਾਕੂ ਨੇ ਸਾਂਝੇ ਤੌਰ ਤੇ ਜਿਲ੍ਹਾ ਲੁਧਿਆਣਾ ਦੇ ਮਿਉਂਸਪਲ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਹਰ ਯੂਨੀਅਨ ਵਿੱਚੋਂ 1-1 ਜਾਂ 2-2 ਆਗੂ ਇਸ ਇਕੱਤਰਤਾ ਵਿੱਚ ਜਰੂਰ ਪਹੁੰਚਣ। ਇਸ ਮੌਕੇ ਜਗਸੀਰ ਸਿੰਘ ਜਗਰਾਉਂ, ਚੰਚਲ ਕੁਮਾਰ, ਜਗਦੇਵ ਸਿੰਘ ਵੀ ਮੌਜੂਦ ਸਨ।

LEAVE A REPLY

Please enter your comment!
Please enter your name here