Home Protest ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚੇ ਦੀ ਸਾਰਥਕ ਮੀਟਿੰਗ ਕੁਲਦੀਪ ਸਿੰਘ ਧਾਲੀਵਾਲ ਕੈਬਿਨੇਟ ਮੰਤਰੀ...

ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚੇ ਦੀ ਸਾਰਥਕ ਮੀਟਿੰਗ ਕੁਲਦੀਪ ਸਿੰਘ ਧਾਲੀਵਾਲ ਕੈਬਿਨੇਟ ਮੰਤਰੀ ਨਾਲ ਹੋਈ

33
0

ਲੁਧਿਆਣਾ– (ਬਲਦੇਵ ਸਿੰਘ)-ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਸੂਬਾ ਕਨਵੀਨਰ ਗੁਰਜੰਟ ਸਿੰਘ ਕੋਕਰੀ, ਕੋ ਕਨਵੀਨਰ ਟਹਿਲ ਸਿੰਘ ਸਰਾਭਾ, ਰਣਦੀਪ ਸਿੰਘ ਫਤਿਹਗੜ੍ਹ ਸਾਹਿਬ, ਕੰਵਲਜੀਤ ਸਿੰਘ ਰੋਪੜ, ਦਰਸ਼ੀ ਕਾਂਤ ਰਾਜਪੁਰਾ, ਮਨਦੀਪ ਸਰਥਲੀ ਰੋਪੜ ਦੀ ਅਗਵਾਈ ਵਿੱਚ ਪੰਜਾਬ ਊਰਜਾ ਵਿਕਾਸ ਏਜੰਸੀ, ਚੰਡੀਗੜ੍ਹ ਵਿਖੇ ਕੈਬਿਨੇਟ ਸਬ ਕਮੇਟੀ ਮੈਂਬਰ ਕੁਲਦੀਪ ਸਿੰਘ ਧਾਲੀਵਾਲ ਕੈਬਿਨੇਟ ਮੰਤਰੀ ਨਾਲ ਮੀਟਿੰਗ ਸਾਰਥਕ ਮਾਹੌਲ ਵਿੱਚ ਹੋਈ। ਜਿਸ ਵਿੱਚ ਮੋਰਚੇ ਦੇ ਆਗੂਆਂ ਵੱਲੋਂ ਜਲਦੀ ਤੋਂ ਜਲਦੀ ਜਨਵਰੀ 2004 ਤੋਂ ਬਾਅਦ ਨਿਯੁਕਤ ਸਮੂਹ ਮੁਲਾਜ਼ਮਾਂ ਉੱਪਰ ਪੁਰਾਣੀ ਪੈਨਸ਼ਨ ਸਕੀਮ ਅਮਲੀ ਰੂਪ ਵਿੱਚ ਲਾਗੂ ਕਰਨ ਅਤੇ ਐਨ.ਪੀ.ਐਸ. ਦੀ ਕਟੌਤੀ ਬੰਦ ਕਰਕੇ ਜੀ. ਪੀ. ਐਫ. ਕਟੌਤੀ ਸ਼ੁਰੂ ਕਰਨ ਮੰਗ ਜ਼ੋਰਦਾਰ ਢੰਗ ਨਾਲ ਰੱਖੀ ਗਈ । ਮੀਟਿੰਗ ਉਪਰੰਤ ਆਗੂਆਂ ਵੱਲੋਂ ਦੱਸਿਆ ਗਿਆ ਕਿ ਮੀਟਿੰਗ ਵਿੱਚ ਆਗੂਆਂ ਵੱਲੋਂ ਤੱਥਾਂ ਅਤੇ ਦਸਤਾਵੇਜਾਂ ਤੇ ਅਧਾਰਤ ਗੱਲ ਕੀਤੀ ਗਈ । ਆਗੂਆਂ ਵਲੋਂ ਜ਼ੋਰ ਦੇ ਕੇ ਕਿਹਾ ਗਿਆ ਕਿ ਜਦੋਂ ਵੀ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰ ਦਿੰਦੀ ਹੈ ਤਾਂ ਪੰਜਾਬ ਦੇ ਮੁਲਾਜ਼ਮਾਂ ਦਾ ਜੀ ਪੀ ਐਫ ਲਗਪਗ 180 ਕਰੋੜ ਰੁਪਏ ਮਹੀਨਾ ਕਟੌਤੀ ਉਪਰੰਤ ਪੰਜਾਬ ਸਰਕਾਰ ਦੇ ਖਜਾਨੇ ਵਿੱਚ ਆਵੇਗਾ ਅਤੇ ਪੰਜਾਬ ਸਰਕਾਰ ਦਾ ਐਨ ਪੀ ਐਸ ਦਾ ਸ਼ੇਅਰ ਲਗਭਗ 190 ਕਰੋੜ ਪੰਜਾਬ ਸਰਕਾਰ ਦੇ ਖਜ਼ਾਨੇ ਵਿੱਚ ਹੀ ਰਹੇਗਾ। ਜਿਸ ਨਾਲ ਸਾਨੂੰ ਲਗਭਗ 4000 ਕਰੋੜ ਸਾਲਾਨਾ ਦਾ ਮਾਲੀਆ ਇਕੱਠਾ ਹੋਵੇਗਾ। ਜਿਸ ਨਾਲ ਪੰਜਾਬ ਸਰਕਾਰ ਦੇ ਆਰਥਿਕ ਬਜਟ ਨੂੰ ਵੱਡਾ ਬਲ ਮਿਲੇਗਾ। ਮੋਰਚੇ ਵੱਲੋਂ ਰੱਖੇ ਗਏ ਤੱਥਾਂ ਭਰਭੂਰ ਪੱਤਰਾਂ ਅਤੇ ਵੇਰਵਾ ਉਤੇ ਕੈਬਿਨੇਟ ਮੰਤਰੀ ਵੱਲੋਂ ਹਾਂ ਪੱਖੀ ਹੁੰਗਾਰਾ ਭਰਿਆ ਸੀ। ਉਹਨਾਂ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ 100% ਲਾਗੂ ਕਰਨੀ ਹੈ। ਉਨ੍ਹਾਂ ਮੋਰਚੇ ਦੇ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਜਲਦੀ ਹੀ ਥੋੜੇ ਦਿਨਾਂ ਵਿੱਚ ਕੈਬਨਿਟ ਸਬ ਕਮੇਟੀ ਨਾਲ ਅਗਲੀ ਮੀਟਿੰਗ ਕਰਵਾਈ ਜਾਵੇਗੀ। ਆਗੂਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਜਨਵਰੀ 2004 ਤੋਂ ਬਾਅਦ ਨਿਯੁਕਤ ਮੁਲਾਜ਼ਮਾਂ ਦੀ ਜੀ.ਪੀ.ਐੱਫ. ਕਟੌਤੀ ਸ਼ੁਰੂ ਨਾ ਕੀਤੀ ਤਾਂ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚੇ ਵੱਲੋਂ 1 ਸਤੰਬਰ ਤੋਂ 15 ਸਤੰਬਰ ਤੱਕ ਪੂਰੇ ਪੰਜਾਬ ਵਿਚ “ਪੁਰਾਣੀ ਪੈਨਸ਼ਨ ਲਾਗੂ ਕਰੋ, ਐਨ.ਪੀ.ਐਸ. ਕਟੌਤੀ ਬੰਦ ਕਰੋ, ਜੀ.ਪੀ.ਐਫ. ਕਟੌਤੀ ਸ਼ੁਰੂ ਕਰੋ” ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਜਿਸ ਅਧੀਨ ਪੂਰੇ ਪੰਜਾਬ ਵਿੱਚ ਬਲਾਕਾਂ, ਤਹਿਸੀਲਾਂ, ਡੀਪੂਆਂ, ਦਫਤਰਾਂ ਵਿੱਚ ਐਕਸ਼ਨ ਕੀਤੇ ਜਾਣਗੇ। ਜਿਸ ਦੀ ਸਾਰੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

LEAVE A REPLY

Please enter your comment!
Please enter your name here