Home ਪਰਸਾਸ਼ਨ ਨਵੀਂ ਪੀੜ੍ਹੀ ਨੂੰ ਵਿਦੇਸ਼ਾਂ ਵਿੱਚ ਨਾ ਜਾ ਕੇ ਇੱਥੇ ਰਹਿ ਕੇ ਆਪਣੇ...

ਨਵੀਂ ਪੀੜ੍ਹੀ ਨੂੰ ਵਿਦੇਸ਼ਾਂ ਵਿੱਚ ਨਾ ਜਾ ਕੇ ਇੱਥੇ ਰਹਿ ਕੇ ਆਪਣੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ-ਅਨੀਤਾ ਦਰਸ਼ੀ

36
0

ਮੋਗਾ, 24 ਅਗਸਤ ( ਰੋਹਿਤ ਗੋਇਲ ) -ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਨੀਤਾ ਦਰਸ਼ੀ ਨੇ ਕਿਹਾ ਕਿ ਸਾਡੀ ਨਵੀਂ ਪੀੜ੍ਹੀ ਨੂੰ ਨੌਕਰੀਆਂ ਕਰਨ ਲਈ ਵਿਦੇਸ਼ ਜਾਣ ਦੀ ਬਜਾਏ ਆਪਣੇ ਸੂਬੇ ਪੰਜਾਬ ਵਿੱਚ ਰਹਿ ਕੇ ਆਪਣੇ ਕਾਰੋਬਾਰ ਕਰਨੇ ਚਾਹੀਦਾ ਹਨ। ਉਨ੍ਹਾਂ ਨੂੰ ਆਪਣਾ ਕਾਰੋਬਾਰ ਖੋਲ੍ਹਣ ਲਈ ਸਰਕਾਰ ਵੱਲੋਂ ਰਿਆਇਤੀ ਦਰਾਂ ਉੱਤੇ ਕਰਜ਼ਾ ਦਿੱਤਾ ਜਾਵੇਗਾ। ਅਜਿਹਾ ਕਰਨ ਨਾਲ ਜਿੱਥੇ ਉਹ ਆਪਣੇ ਮਾਤਾ-ਪਿਤਾ ਅਤੇ ਪਰਿਵਾਰ ਨਾਲ ਰਹਿ ਕੇ ਉਨ੍ਹਾਂ ਦੀ ਦੇਖਭਾਲ ਕਰ ਸਕਣਗੇ, ਉੱਥੇ ਹੀ ਉਹ ਆਪਣੇ ਸੂਬੇ ਅਤੇ ਦੇਸ਼ ਦੀ ਤਰੱਕੀ ਵਿੱਚ ਵੀ ਆਪਣਾ ਯੋਗਦਾਨ ਪਾ ਸਕਣਗੇ।
ਉਨ੍ਹਾਂ ਨੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲਾ ਵੱਲੋਂ ਇਥੇ ਅੰਬੇਦਕਰ ਭਵਨ ਵਿਖੇ ‘9 ਸਾਲ-ਸੇਵਾ, ਸੁਸ਼ਾਸਨ, ਗਰੀਬ ਕਲਿਆਣ’ ਸਿਰਲੇਖ ਹੇਠ ਚਲ ਰਹੀ ਤਿੰਨ ਰੋਜ਼ਾ ਫੋਟੋ ਪ੍ਰਦਰਸ਼ਨੀ ਦੇ ਦੂਜੇ ਦਿਨ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਸੁਖਵਿੰਦਰ ਸਿੰਘ ਰੇਖੀ, ਨਾਬਾਰਡ ਦੇ ਜ਼ਿਲ੍ਹਾ ਮੈਨੇਜਰ ਰਸ਼ੀਦ ਲੇਖੀ ਅਤੇ ਮੰਤਰਾਲਾ ਦੇ ਖੇਤਰੀ ਪ੍ਰਚਾਰ ਅਧਿਕਾਰੀ ਅਤੇ ਇਸ ਪ੍ਰਦਰਸ਼ਨੀ ਦੇ ਨੋਡਲ ਅਫ਼ਸਰ ਰਾਜੇਸ਼ ਬਾਲੀ ਵੀ ਹਾਜ਼ਰ ਸਨ।
ਪ੍ਰਦਰਸ਼ਨੀ ਲਗਾਉਣ ਲਈ ਕੇਂਦਰੀ ਸੰਚਾਰ ਬਿਊਰੋ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਦਰਸ਼ਨੀਆਂ ਆਮ ਲੋਕਾਂ ਨੂੰ ਉਨ੍ਹਾਂ ਦੇ ਦੇਸ਼ ਵਿੱਚ ਹੋ ਰਹੀ ਤਰੱਕੀ ਤੋਂ ਜਾਣੂ ਕਰਵਾਉਣ ਵਿੱਚ ਸਹਾਈ ਹੁੰਦੀਆਂ ਹਨ।ਜ਼ਿਲ੍ਹਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਸੁਖਵਿੰਦਰ ਸਿੰਘ ਰੇਖੀ ਨੇ ਹਾਜ਼ਰ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਕਿਹਾ ਕਿ ਉਹ ਆਪਣਾ ਕਾਰੋਬਾਰ ਸ਼ੁਰੂ ਕਰਨ ਅਤੇ ਸਿਖਲਾਈ ਲੈਣ ਲਈ ਉਨ੍ਹਾਂ ਦੇ ਵਿਭਾਗ ਨਾਲ ਸੰਪਰਕ ਕਰਨ, ਉੱਥੇ ਹੀ ਨਾਬਾਰਡ ਦੇ ਜ਼ਿਲ੍ਹਾ ਮੈਨੇਜਰ ਰਸ਼ੀਦ ਲੇਖੀ ਨੇ ਸਬਸਿਡੀ ਵਾਲੇ ਕਰਜ਼ੇ ਬਾਰੇ ਜਾਣਕਾਰੀ ਦਿੰਦੇ ਹੋਏ ਬੱਚਤ ਕਰਨ ਦੇ ਤਰੀਕਿਆਂ ਬਾਰੇ ਵੀ ਸੁਝਾਅ ਦਿੱਤੇ।
ਇਸ ਤੋਂ ਪਹਿਲਾਂ ਅਨੀਤਾ ਦਰਸ਼ੀ ਨੇ ਪ੍ਰਦਰਸ਼ਨੀ ਵਿੱਚ ਲੱਗੇ ਸਵੈ-ਸਹਾਇਤਾ ਗਰੁੱਪਾਂ ਦੇ ਸਟਾਲਾਂ ਨੂੰ ਦੇਖਿਆ ਅਤੇ ਆਪਣੇ ਦੋਵਾਂ ਅਧਿਕਾਰੀਆਂ ਨੂੰ ਇਨ੍ਹਾਂ ਗਰੁੱਪਾਂ ਨਾਲ ਸਬੰਧਤ ਔਰਤਾਂ ਵੱਲੋਂ ਤਿਆਰ ਕੀਤੇ ਗਏ ਸਮਾਨ ਦੀ ਮਾਰਕੀਟਿੰਗ ਸਬੰਧੀ ਵੱਡੇ ਪੱਧਰ ਉੱਤੇ ਸਾਰਥਕ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ।ਇਸ ਦੌਰਾਨ ਗਿੱਧੇ ਅਤੇ ਗੀਤਾਂ ਦੀ ਸ਼ਾਨਦਾਰ ਪੇਸ਼ਕਾਰੀ ਦੇ ਨਾਲ-ਨਾਲ ਕੁਇਜ਼ ਮੁਕਾਬਲਾ ਵੀ ਕਰਵਾਇਆ ਗਿਆ ਅਤੇ ਜੇਤੂਆਂ ਨੂੰ ਇਨਾਮ ਵੀ ਦਿੱਤੇ ਗਏ।
ਇਸ ਮਗਰੋਂ ਦੇਸ਼ ਵਿਆਪੀ ‘ਮੇਰੀ ਮਾਟੀ ਮੇਰਾ ਦੇਸ਼’ ਮੁਹਿੰਮ ਤਹਿਤ ਭਾਰਤ ਦੇ ਨਾਇਕਾਂ ਨੂੰ ਯਾਦ ਕਰਦਿਆਂ ਵਸੁਧਾ ਵੰਦਨ ਤਹਿਤ ਅਨੀਤਾ ਦਰਸ਼ੀ ਅਤੇ ਰਾਜੇਸ਼ ਬਾਲੀ ਸਮੇਤ ਲਾਇਨਜ਼ ਕਲੱਬ ਮੋਗਾ ਸੈਂਟਰਲ ਦੇ ਸਕੱਤਰ ਅਤੇ ਐਨ.ਜੀ.ਓ ਸ਼ਰਨ ਫਾਊਂਡੇਸ਼ਨ ਦੇ ਚੇਅਰਮੈਨ ਐਸ.ਕੇ.ਬਾਂਸਲ ਅਤੇ ਹੋਰਨਾਂ ਮੈਂਬਰਾਂ ਨੇ ਬੂਟੇ ਲਗਾਏ। ਜਿਸ ਦੌਰਾਨ ਵੱਖ-ਵੱਖ ਦੇਸੀ ਨਸਲਾਂ ਦੇ 75 ਬੂਟੇ ਲਗਾਏ ਗਏ।

LEAVE A REPLY

Please enter your comment!
Please enter your name here