ਜਗਰਾਓਂ, 25 ਅਗਸਤ ( ਮੋਹਿਤ ਜੈਨ)-ਲੋਕ ਸੇਵਾ ਸੁਸਾਇਟੀ ਵੱਲੋਂ ਹਰਦੇਵ ਸਿੰਘ ਢਿੱਲੋਂ ਕੈਨੇਡਾ ਵਾਲਿਆਂ ਦੇ ਸਹਿਯੋਗ ਨਾਲ 41ਵਾਂ ਅੱਖਾਂ ਦਾ ਅਪਰੇਸ਼ਨ ਤੇ ਚੈੱਕਅੱਪ ਕੈਂਪ ਐਤਵਾਰ 27 ਅਗਸਤ 2023 ਨੂੰ ਐੱਲ ਆਰ ਡੀ ਏ ਵੀ ਕਾਲਜ ਜਗਰਾਓਂ ਵਿਖੇ ਲਗਾਇਆ ਜਾ ਰਿਹਾ ਹੈ| ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ ਤੇ ਪ੍ਰਧਾਨ ਕੰਵਲ ਕੱਕੜ ਨੇ ਦੱਸਿਆ ਕਿ 41 ਵੇਂ ਅੱਖਾਂ ਦੇ ਚਿੱਟੇ ਮੋਤੀਏ ਦੇ ਮੁਫਤ ਅਪਰੇਸ਼ਨ ਕੈਂਪ ਵਿਚ ਸ਼ੰਕਰਾ ਆਈ ਹਸਪਤਾਲ ਦੀ ਟੀਮ ਵੱਲੋਂ ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕਅੱਪ ਕਰ ਕੇ ਜਿੱਥੇ ਲੋੜਵੰਦਾਂ ਨੂੰ ਦਵਾਈਆਂ ਮੁਫਤ ਦਿੱਤੀਆਂ ਜਾਣਗੀਆਂ ਉੱਥੇ ਕੈਂਪ ਦੌਰਾਨ ਚਿੱਟੇ ਮੋਤੀਏ ਦੇ ਮਰੀਜ਼ਾਂ ਦੀ ਚੋਣ ਅਪਰੇਸ਼ਨ ਲਈ ਕੀਤੀ ਜਾਵੇਗੀ| ਉਨ੍ਹਾਂ ਮਰੀਜ਼ਾਂ ਨੂੰ ਅਪੀਲ ਕੀਤੀ ਉਹ ਆਪਣੇ ਨਾਲ ਆਧਾਰ ਕਾਰਡ ਦੀ ਫ਼ੋਟੋ ਕਾਪੀ ਤੇ ਪਹਿਲਾਂ ਤੋਂ ਸੇਵਨ ਕਰ ਰਹੇ ਦਵਾਈਆਂ ਦੀ ਪਰਚੀ ਜ਼ਰੂਰ ਲੈ ਕੇ ਆਉਣ ਤਾਂ ਕਿ ਉਨ੍ਹਾਂ ਦਾ ਸਹੀ ਇਲਾਜ ਹੋ ਸਕੇ| ਉਨ੍ਹਾਂ ਦੱਸਿਆ ਕਿ ਅਪਰੇਸ਼ਨ ਲਈ ਚੁਣੇ ਮਰੀਜ਼ਾਂ ਨੂੰ ਉਸੇ ਦਿਨ ਹੀ ਹਸਪਤਾਲ ਭੇਜ ਦਿੱਤਾ ਜਾਵੇਗਾ ।