ਅੰਮ੍ਰਿਤਸਰ, 27 ਅਗਸਤ (ਰਾਜੇਸ਼ ਜੈਨ – ਭਗਵਾਨ ਭੰਗੂ) – ਅੰਮ੍ਰਿਤਸਰ ਦੇ ਨਜ਼ਦੀਕ ਬਲਸਚੰਦਰ ਪਿੰਡ ਦੇ ਇੱਕ ਅੱਠ ਸਾਲ ਦੇ ਬੱਚੇ ਨੂੰ ਉਸਦੇ ਨਾਨੇ ਵੱਲੋਂ ਨਹਿਰ ਵਿੱਚ ਧੱਕਾ ਮਾਰ ਕੇ ਉਸ ਦਾ ਕਤਲ ਕਰਨ ਦੀ ਵਾਰਦਾਤ ਸਾਹਮਣੇ ਆਈ ਸੀ। ਜਿਸ ਤੋਂ ਬਾਅਦ ਅੱਜ ਉਸ ਬੱਚੇ ਦੀ ਮ੍ਰਿਤਕ ਦੇਹ ਨੂੰ ਨਹਿਰ ਵਿਚੋਂ ਬਰਾਮਦ ਕੀਤੀ ਗਈ ਪੁਲਿਸ ਮੌਕੇ ਤੇ ਮੌਜੂਦ ਰਹੀ ਅਤੇ ਉਨ੍ਹਾਂ ਵੱਲੋਂ ਬੱਚੇ ਦੀ ਮ੍ਰਿਤਕ ਦੇਹ ਨੂੰ ਪੋਸਟ ਮਾਰਟਮ ਭੇਜ ਦਿੱਤਾ ਹੈ ਅਤੇ ਇੱਕ ਪੋਸਟ ਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਪੁਲਿਸ ਵੱਲੋਂ ਹੋਣ ਕਾਰਵਾਈ ਕਰਨ ਦੀ ਗੱਲ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਅਸੀਂ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੋਇਆ ਹੈ ਅਤੇ ਉਸ ਦਾ ਰਿਮਾਂਡ ਵੀ ਹਾਸਲ ਕਰ ਰਹੇ ਹਾਂ।ਦੇਸ਼ ਵਿੱਚ ਨਾਨੇ ਪਣੇ ਦੋਹਤੇ ਨੂੰ ਰੱਬ ਵਾਂਗ ਪੂਜਦੇ ਹਨ। ਲੇਕਿਨ ਇੱਕ ਕਲਯੁਗੀ ਨਾਨੇ ਵੱਲੋਂ ਦੋਤੇ ਦਾ ਨਹਿਰ ਵਿੱਚ ਉਸਨੂੰ ਧੱਕਾ ਮਾਰ ਕੇ ਉਸਦਾ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਅੱਜ ਉਸ ਦੀ ਮ੍ਰਿਤਕ ਦੇਹ ਨੂੰ ਨਜ਼ਦੀਕ ਨਹਿਰ ਵਿਚੋਂ ਬਰਾਮਦ ਕੀਤਾ ਗਿਆ। ਜਿਸ ਨੂੰ ਵੇਖ ਪਰਿਵਾਰ ਵਿੱਚ ਕਾਫੀ ਗੁੱਸਾ ਅਤੇ ਰੋ ਰੋ ਕੇ ਬੁਰਾ ਹਾਲ ਹੈ। ਉੱਥੇ ਹੀ ਆਪਣੇ ਬੱਚੇ ਦੀ ਮ੍ਰਿਤਕ ਦੇਹ ਨੂੰ ਬਾਹਰ ਕੱਢਦੇ ਹੋਏ ਪਿਓ ਵੱਲੋਂ ਪੁਲਿਸ ਕਰਮਚਾਰੀ ਦੇ ਪੈਰਾਂ ਵਿੱਚ ਡਿੱਗ ਕੇ ਇਨਸਾਫ ਦੀ ਮੰਗ ਵੀ ਕੀਤੀ ਜਾ ਰਹੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਇਲਾਕਾ ਨਿਵਾਸੀ ਯੁਗਰਾਜ ਸਿੰਘ ਨੇ ਦੱਸਿਆ ਕਿ ਇਹਨਾਂ ਦਾ ਕੁਝ ਸਾਲਾਂ ਤੋਂ ਲੜਾਈ ਝਗੜਾ ਝੱਲ ਰਿਹਾ ਸੀ ਅਤੇ ਇਨ੍ਹਾਂ ਦੇ ਵਿੱਚ ਆਹ ਸਲਾ ਸਫਾਈ ਮਾਨਯੋਗ ਕੋਰਟ ਵੱਲੋਂ ਕਰਵਾ ਦਿੱਤੀ ਗਈ ਸੀ। ਜਿਸ ਤੋਂ ਬਾਅਦ ਇਸ ਦੇ ਨਾਨੇ ਵੱਲੋਂ ਸਿਰਫ ਅਤੇ ਸਿਰਫ ਲਈ ਇਸਦੇ ਕਤਲ ਕਰ ਦਿੱਤਾ ਗਿਆ ਕਿਉਂਕਿ ਉਸਦੇ ਪਿਤਾ ਵੱਲੋਂ ਉਸ ਕੋਲੋਂ ਮਾਫੀ ਨਹੀਂ ਮੰਗੀ ਗਈ ਸੀ ਦੂਸਰੇ ਪਾਸੇ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਅਸੀਂ ਬੱਚੇ ਦੀ ਲਾਸ਼ ਨੂੰ ਪੋਸਟ ਮਾਰਟਮ ਵਾਸਤੇ ਭੇਜ ਦਿੱਤਾ ਹੈ ਅਤੇ ਇਸ ਦੇ ਪਰਿਵਾਰ ਨੂੰ ਇਨਸਾਫ ਜ਼ਰੂਰ ਦਵਾਵਾਂਗੇ।