ਜਗਰਾਓਂ, 29 ਅਗਸਤ ( ਵਿਕਾਸ ਮਠਾੜੂ)-ਜੀ.ਐੱਚ.ਜੀ ਅਕੈਡਮੀ ਪੜ੍ਹਾਈ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਨੈਤਿਕ ਅਤੇ ਧਾਰਮਿਕ ਸਿੱਖਿਆ ਦੇਣ ਲਈ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕਰਵਾਉਣ ਵਿੱਚ ਹਮੇਸ਼ਾ ਹੀ ਅਗਾਂਹ ਵਧੂ ਰਿਹਾ ਹੈ। ਵਿਸ਼ਵ ਪ੍ਰਸਿੱਧ ਗੁਰਦੁਆਰਾ ਨਾਨਕਸਰ ਕਲੇਰਾਂ ਵਿਖੇ ਸੱਚਖੰਡ ਵਾਸੀ ਸੰਤ ਬਾਬਾ ਨੰਦ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਜੀ.ਐੱਚ.ਜੀ ਅਕੈਡਮੀ ਜਗਰਾਉਂ ਵੱਲੋਂ ਠੰਢੇ – ਮਿੱਠੇ ਜਲ ਦੀ ਛਬੀਲ ਲਾ ਕੇ ਲੋਕਾਂ ਦੀ ਸੇਵਾ ਕੀਤੀ ਗਈ ਤੇ ਆਉਣ ਵਾਲੇ ਹਰ ਰਾਹੀ ਨੂੰ ਠੰਢਾ-ਮਿੱਠਾ ਜਲ ਛਕਾਇਆ ਗਿਆ। ਇਸ ਮੌਕੇ ‘ਤੇ ਵਿਦਿਆਰਥੀਆਂ ਅਤੇ ਸਕੂਲ ਅਧਿਆਪਕਾਂ ਵੱਲੋਂ ਸ਼ਰਧਾ ਭਾਵਨਾ ਨਾਲ ਸੇਵਾ ਕੀਤੀ ਗਈ।ਸਕੂਲ ਦੇ ਪ੍ਰਿੰਸਿਪਲ ਰਮਨਜੋਤ ਕੌਰ ਗਰੇਵਾਲ ਨੇ ਦੱਸਿਆ ਕਿ ਬੱਚਿਆਂ ਨੂੰ ਧਾਰਮਿਕ ਗਤੀਵਿਧੀਆਂ ਨਾਲ ਜੋੜਨ ਅਤੇ ਉਨ੍ਹਾਂ ਅੰਦਰ ਸਮਾਜ ਸੇਵਾ ਦੀ ਭਾਵਨਾ ਨੂੰ ਉਜਾਗਰ ਕਰਨ ਸੰਬੰਧੀ ਇਸ ਛਬੀਲ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ‘ਤੇ ਸਕੂਲ ਦੀ ਪ੍ਰਬੰਧਕ ਕਮੇਟੀ ਵੱਲੋਂ ਵੀ ਸ਼ਬੀਲ ਦੀ ਸੇਵਾ ਕੀਤੀ ਗਈ।