ਜਗਰਾਉਂ,(ਭਗਵਾਨ ਭੰਗੂ-ਲਿਕੇਸ਼ ਸ਼ਰਮਾ)- ਭਗਵਾਨ ਸ਼੍ਰੀ ਰਾਮ ਚੰਦਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਰਾਮ ਨੌਮੀ ਦਾ ਪਵਿੱਤਰ ਤਿਉਹਾਰ ਭੰਗੜ ਬਜ਼ਾਰ ਪ੍ਰਾਚੀਨ ਸ਼੍ਰੀ ਸਿੱਧ ਹਨੁਮਾਨ ਮੰਦਿਰ ਵਿਖੇ 9 ਅਪ੍ਰੈਲ ਤੋਂ 10 ਅਪ੍ਰੈਲ ਤੱਕ ਮਨਾਇਆ ਜਾ ਰਿਹਾ ਹੈ।ਇਸ ਪ੍ਰੋਗਰਾਮ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਕਮਲ ਵਰਮਾ,ਚੇਅਰਮੈਨ ਨੀਨੂੰ ਸ਼ਰਮਾ ਨੇ ਦੱਸਿਆ ਕਿ ਸ਼੍ਰੀ ਰਾਮ ਚੰਦਰ ਜੀ ਦੇ ਆਸ਼ੀਰਵਾਦ ਨਾਲ ਪ੍ਰਾਚੀਨ ਹਨੂੰਮਾਨ ਮੰਦਿਰ ਵਿਖੇ ਸ਼੍ਰੀ ਰਾਮ ਨੌਮੀ ਦਾ ਤਿਉਹਾਰ ਧੂਮਧਾਮ ਅਤੇ ਸ਼ਰਧਾਪੂਰਵਕ ਮਨਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਮਿਤੀ 9-4-22 ਦਿਨ ਸ਼ਨੀਵਾਰ ਨੂੰ ਸਵੇਰੇ ਸ੍ਰੀ ਰਾਮਾਇਣ ਦੇ ਪਾਠ ਆਰੰਭ ਕੀਤੇ ਜਾਣਗੇ ਅਤੇ 10.30 ਵਜੇ ਝੰਡੇ ਦੀ ਰਸਮ ਅਦਾ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਮਿਤੀ 10-4-22 ਦਿਨ ਐਤਵਾਰ ਨੂੰ ਸਵੇਰੇ 8 ਵਜੇ ਮਹਾਯੱਗ ਕੀਤਾ ਜਾਵੇਗਾ। ਐਤਵਾਰ ਸਵੇਰੇ 10 ਵਜੇ ਰਾਮਾਇਣ ਦੇ ਪਾਠ ਦੇ ਭੋਗ ਪਾਏ ਜਾਣਗੇ।ਕਲੱਬ ਦੇ ਸਮੂਹ ਮੈਂਬਰਾਂ ਨੇ ਦੱਸਿਆ ਕਿ ਲੰਗਰ ਅਤੁੱਟ ਵਰਤੇਗਾ।