Home crime ਅਧਿਆਪਕਾ ਨੇ ਗਲ ਫਾਹਾ ਲੈ ਕੇ ਕੀਤੀ ਆਤਮ-ਹੱਤਿਆ, ਮਚ ਗਿਆ ਚੀਕ-ਚਿਹਾਡ਼ਾ

ਅਧਿਆਪਕਾ ਨੇ ਗਲ ਫਾਹਾ ਲੈ ਕੇ ਕੀਤੀ ਆਤਮ-ਹੱਤਿਆ, ਮਚ ਗਿਆ ਚੀਕ-ਚਿਹਾਡ਼ਾ

60
0

**ਸਰਕਾਰੀ ਪ੍ਰਾਇਮਰੀ ਸਕੂਲ ਵਿਚ ਮਚ ਗਿਆ ਚੀਕ-ਚਿਹਾਡ਼ਾ
ਮਾਛੀਵਾੜਾ (ਰਾਜੇਸ ਜੈਨ-ਭਗਵਾਨ ਭੰਗੂ) ਮਾਛੀਵਾੜਾ ਸਾਹਿਬ ਦੇ ਨੇਡ਼੍ਹਲੇ ਪਿੰਡ ਪੰਜਗਰਾਈਆਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਅੱਜ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਸਕੂਲ ਅਧਿਆਪਕਾ ਸਿਮਰਨਜੀਤ ਕੌਰ (22) ਵਾਸੀ ਟਾਂਡਾ ਕੁਸ਼ਲ ਸਿੰਘ ਨੇ ਕਲਾਸਰੂਮ ਵਿਚ ਹੀ ਗਲ ਫਾਹਾ ਲੈ ਕੇ ਆਤਮ-ਹੱਤਿਆ ਕਰ ਲਈ। ਮ੍ਰਿਤਕ ਲਡ਼ਕੀ ਦੇ ਪਿਤਾ ਮੋਹਣ ਸਿੰਘ ਨੇ ਦੱਸਿਆ ਕਿ ਸਿਮਰਨਜੀਤ ਕੌਰ ਨੇ ਈ.ਟੀ.ਟੀ. ਦਾ ਕੋਰਸ ਕੀਤਾ ਹੋਇਆ ਸੀ ਅਤੇ ਉਹ ਪਿਛਲੇ 1 ਸਾਲ ਤੋਂ ਨੇਡ਼੍ਹਲੇ ਪਿੰਡ ਪੰਜਗਰਾਈਆਂ ਵਿਖੇ ਸਰਕਾਰੀ ਸਕੂਲ ਵਿਚ ਪ੍ਰਾਈਵੇਟ ਤੌਰ ’ਤੇ ਅਧਿਆਪਕਾ ਵਜੋਂ ਡਿਊਟੀ ਨਿਭਾ ਰਹੀ ਸੀ। ਉਨ੍ਹਾਂ ਦੱਸਿਆ ਕਿ ਲਡ਼ਕੀ ਬਹੁਤ ਹੋਣਹਾਰ ਸੀ ਜੋ ਕਿ ਨਾਲ-ਨਾਲ ਬੀ.ਏ. ਦੀ ਪਡ਼੍ਹਾਈ ਵੀ ਕਰ ਰਹੀ ਸੀ ਪਰ ਅਚਾਨਕ ਉਸਨੇ ਆਤਮ-ਹੱਤਿਆ ਵਰਗਾ ਕਦਮ ਕਿਉਂ ਚੁੱਕਿਆ ਉਸ ਤੋਂ ਬਡ਼ੇ ਹੈਰਾਨ ਹਨ। ਜਾਣਕਾਰੀ ਅਨੁਸਾਰ ਪੰਜਗਰਾਈਆਂ ਸਕੂਲ ਵਿਚ 2 ਵਜੇ ਛੁੱਟੀ ਹੋਈ ਅਤੇ ਬੱਚੇ ਆਪਣੇ ਘਰਾਂ ਨੂੰ ਪਰਤ ਰਹੇ ਸਨ ਕਿ ਇਸ ਦੌਰਾਨ ਖਾਲੀ ਹੋਏ ਕਲਾਸਰੂਮ ਵਿਚ ਅਧਿਆਪਕਾ ਸਿਮਰਨਜੀਤ ਕੌਰ ਗਈ ਜਿਸ ਨੇ ਆਪਣੇ ਚੁੰਨੀ ਨਾਲ ਛੱਤ ’ਤੇ ਲੱਗੇ ਪੱਖੇ ਨਾਲ ਗਲ ਫਾਹਾ ਬਣਾ ਕੇ ਆਤਮ-ਹੱਤਿਆ ਕਰ ਲਈ। ਸਕੂਲ ਵਿਚ ਬੱਚਿਆਂ ਨੂੰ ਲੈਣ ਆਏ ਇੱਕ ਵਿਅਕਤੀ ਨੇ ਜਦੋਂ ਕਲਾਸਰੂਮ ਵਿਚ ਸਿਮਰਨਜੀਤ ਕੌਰ ਨੂੰ ਪੱਖੇ ਨਾਲ ਲਟਕਦੇ ਦੇਖਿਆ ਤਾਂ ਉਸਨੇ ਤੁਰੰਤ ਰੌਲਾ ਪਾਇਆ ਤਾਂ ਇਸ ਦੌਰਾਨ ਸਕੂਲ ਵਿਚ ਮੌਜੂਦ ਪ੍ਰਿੰਸੀਪਲ ਅਤੇ ਹੋਰ ਸਟਾਫ਼ ਵੀ ਭੱਜੇ ਆਏ ਜਿਨ੍ਹਾਂ ਨੇ ਅਧਿਆਪਕਾ ਨੂੰ ਗਲ ਫਾਹੇ ਤੋਂ ਹੇਠਾਂ ਉਤਾਰਿਆ ਪਰ ਉਦੋਂ ਤੱਕ ਉਸਦੀ ਮੌਤ ਹੋ ਚੁੱਕੀ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਡੀਐੱਸਪੀ ਸਮਰਾਲਾ ਜਸਪਿੰਦਰ ਸਿੰਘ ਮੌਕੇ ’ਤੇ ਪੁੱਜੇ ਜਿਨ੍ਹਾਂ ਨੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕੀਤੀ ਪਰ ਅਜੇ ਤੱਕ ਅਧਿਆਪਕਾ ਵਲੋਂ ਆਤਮ-ਹੱਤਿਆ ਦੇ ਕਾਰਨਾਂ ਦਾ ਸਪੱਸ਼ਟ ਪਤਾ ਨਹੀਂ ਲੱਗ ਸਕਿਆ। ਪੁਲਸ ਵਲੋਂ ਮ੍ਰਿਤਕ ਅਧਿਆਪਕਾ ਦਾ ਮੋਬਾਇਲ ਆਪਣੇ ਕਬਜ਼ੇ ’ਚ ਲੈ ਲਿਆ ਹੈ ਜਿਸ ਤੋਂ ਕੁਝ ਜਾਣਕਾਰੀ ਮਿਲਣ ਦੀ ਸੰਭਾਵਨਾ ਹੈ ਕਿ ਉਸਨੇ ਆਤਮ-ਹੱਤਿਆ ਕਿਉਂ ਕੀਤੀ। ਫਿਲਹਾਲ ਪੁਲਸ ਵਲੋਂ ਲਾਸ਼ ਕਬਜ਼ੇ ’ਚ ਕਰ ਪੋਸਟ ਮਾਰਟਮ ਲਈ ਭਿਜਵਾ ਦਿੱਤੀ ਹੈ ਅਤੇ ਸਾਰੇ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here