ਗੁਰਦਾਸਪੁਰ, 2 ਸਤੰਬਰ (ਮੋਹਿਤ ਜੈਨ) : ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਵੱਲੋਂ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਗੁਰਦਾਸਪੁਰ ਜ਼ਿਲੇ ਅੰਦਰ ਸ਼ਾਮ ਨੂੰ ਸੂਰਜ ਡੁੱਬਣ ਤੋ ਬਾਅਦ ਅਤੇ ਸਵੇਰੇ ਸੂਰਜ ਚੜਣ ਤੋ ਪਹਿਲਾਂ ਗਊ ਵੰਸ਼ ਦੀ ਢੋਆ ਢੋਆਈ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਇਸਦੇ ਨਾਲ ਹੀ ਜਿੰਨਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ ਉਹਨਾ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ। ਡਿਪਟੀ ਡਾਇਰੈਕਟਰ ਪੁਸ਼ੂ ਪਾਲਣ ਵਿਭਾਗ, ਗੁਰਦਾਸਪੁਰ ਇਹ ਯਕੀਨੀ ਬਣਾਉਣਗੇ ਕਿ ਸ਼ਹਿਰਾਂ ਅਤੇ ਪਿੰਡਾਂ ਵਿਚ ਜਿੰਨਾ ਲੋਕਾਂ ਨੇ ਆਪਣੇ ਪਾਸ ਗਊ ਵੰਸ਼ ਨੂੰ ਰੱਖਿਆ ਹੋਇਆ ਹੈ, ਉਹ ਉਨਾਂ ਨੂੰ ਰਜਿਸਟਰਡ ਕਰਵਾਉਣ ਲਈ ਏਰੀਏ ਦੇ ਸਬੰਧਤ ਪੁਸ਼ੂ ਪਾਲਣ ਅਫ਼ਸਰ ਪਾਸ ਰਜਿਸਟਰਡ ਕਰਵਾਉਣ। ਇਹ ਹੁਕਮ ਮਿਤੀ 1 ਸਤੰਬਰ 2023 ਤੋਂ 31 ਅਕਤੂਬਰ 2023 ਤੱਕ ਲਾਗੂ ਰਹਿਣਗੇ।