ਗੁਰਦਾਸਪੁਰ, 2 ਸਤੰਬਰ (ਬੋਬੀ ਸਹਿਜਲ – ਧਰਮਿੰਦਰ) – ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਦੱਸਿਆ ਹੈ ਕਿ ਡਾਇਰੈੇਕਟਰ ਪੁਸ਼ੂ ਪਾਲਣ ਵਿਭਾਗ, ਪੰਜਾਬ ਵਲੋਂ ਪ੍ਰਾਪਤ ਹੋਏ ਮੀਮੋ ਨੰਬਰ 6/08/2014 ਡੀ1/4816-37 ਮਿਤੀ 1-3-2018 ਅਨੁਸਾਰ ਪੰਜਾਬ ਰਾਜ ਵਿਚ ਵੱਖ-ਵੱਖ ਥਾਵਾਂ ’ਤੇ ਨਕਲੀ ਅਤੇ ਅਣ-ਅਧਿਕਾਰਤ ਸਮੀਨ ਵਿਕਣ ਦੀਆ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸ ਪ੍ਰਕਾਰ ਅਣ-ਅਧਿਕਾਰਤ ਤੋਰ ’ਤੇ ਵੇਚੇ ਜਾਂ ਖਰੀਦੇ ਜਾ ਰਹੇ ਸਮੀਨ ਦੀ ਵਰਤੋਂ ਕਰਨ ਰਾਜ ਦੀ ਬਰੀਡਿੰਗ ਪਾਲਿਸੀ ਅਨੁਸਾਰ ਉਚਿਤ ਨਹੀ ਹੈ, ਕਿਉਂਕਿ ਅਜਿਹਾ ਕਰਨ ਨਾਲ ਰਾਜ ਦੇ ਪਸ਼ੂ ਧੰਨ ਦੀ ਨਸਲ ਖਰਾਬ ਹੋਣ ਦਾ ਖਦਸ਼ਾ ਹੈ।ਇਸ ਸਭ ਨੂੰ ਧਿਆਨ ਵਿੱਚ ਰੱਖਦੇ ਹੋਏ ਵਧੀਕ ਜ਼ਿਲਾ ਮੈਜਿਸਟਰੇਟ ਨੇ ਜਾਬਤਾ ਫ਼ੌਜਦਾਰੀ 1973 ਦੀ ਧਾਰਾ 144 ਸੀ.ਆਰ.ਸੀ.ਪੀ. 1973 ਦੇ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਗੁਰਦਾਸਪੁਰ ਵਿਖੇ ਸੀਮਨ ਦਾ ਅਣ-ਅਧਿਕਾਰਤ ਤੌਰ ’ਤੇ ਭੰਡਾਰ ਕਰਨ, ਟਰਾਂਸਪੋਰਟ ਕਰਨ, ਵਰਤਣ ਜਾਂ ਵੇਚਣ ’ਤੇ ਪਾਬੰਦੀ ਲਗਾਈ ਹੈ।ਇਹ ਹੁਕਮ ਪਸ਼ੂ ਪਾਲਣ ਵਿਭਾਗ ਪੰਜਾਬ ਦੀਆਂ ਵੈਟਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲਾਂ, ਡਿਸਪੈਨਸਰੀਆਂ ਅਤੇ ਪੋਲੀਕਲੀਨਿਕਾਂ, ਪਸ਼ੂ ਪਾਲਣ ਵਿਭਾਗ, ਪੰਜਾਬ ਮਿਲਕਫੈਡ ਅਤੇ ਕਾਲਜ ਆਫ ਵੈਟਨਰੀ ਸਾਇੰਸ ਵੱਲੋਂ ਚਲਾਏ ਜਾ ਰਹੇ ਆਰਟੀਫਿਸ਼ਲ ਸੈਂਟਰ, ਕੋਈ ਹੋਰ ਆਰਟੀਫਿਸ਼ਲ ਸੈਂਟਰ ਜੋ ਪਸ਼ੂ ਪਾਲਣ ਵਿਭਾਗ ਵੱਲੋਂ ਪ੍ਰੇਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਗਏ ਬੋਵਾਇਨ ਸੀਮਨ ਨੂੰ ਵਰਤ ਰਹੇ ਹੋਣ, ਪ੍ਰੋਗਰੈਸਿਵ ਡੇਅਰੀ ਫਾਰਮਜ਼ ਅੇਸੋਸੀਏਸ਼ਨ ਪੰਜਾਬ ਦੇ ਮੈਂਬਰ ਜਿਨਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ ’ਤੇ ਲਾਗੂ ਨਹੀਂ ਹੋਵੇਗਾ। ਪਾਬੰਦੀ ਦਾ ਇਹ ਹੁਕਮ 1 ਸਤੰਬਰ 2023 ਤੋਂ 31 ਅਕਤੂਬਰ 2023 ਤੱਕ ਲਾਗੂ ਰਹੇਗਾ।