ਸੁਲਤਾਨਪੁਰ ਲੋਧੀ (ਅਸਵਨੀ) ਜਲੰਧਰ ਦੇ ਥਾਣਾ ਡਵੀਜ਼ਨ ਨੰਬਰ 1 ਦੇ ਐਸ ਐਚ ਓ ਇੰਸਪੈਕਟਰ ਨਵਦੀਪ ਸਿੰਘ ਤੋਂ ਤੰਗ ਆ ਕੇ ਖੁਦਕੁਸ਼ੀ ਕਰਨ ਵਾਲੇ ਇਕ ਭਰਾ ਜਸ਼ਨਦੀਪ ਸਿੰਘ ਦੀ ਲਾਸ਼ ਮਿਲਣ ਤੋਂ ਬਾਅਦ ਥਾਣਾ ਤਲਵੰਡੀ ਚੌਧਰੀਆਂ ਪੁਲਿਸ ਨੇ ਐਸ ਐਚ ਓ ਨਵਦੀਪ ਸਿੰਘ ਸਮੇਤ ਤਿੰਨ ਪੁਲਿਸ ਕਰਮਚਾਰੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ ਇਕ ਭਰਾ ਜਸ਼ਨਦੀਪ ਦੀ ਲਾਸ਼ ਦਰਿਆ ਬਿਆਸ ਦੇ ਕੰਢੇ ਮੰਡ ਖੇਤਰ ਦੇ ਪਿੰਡ ਧੂੰਦਾਂ (ਤਲਵੰਡੀ ਚੌਧਰੀਆਂ) ਤੋਂ ਮਿਲੀ ਹੈ। ਜ਼ਿਕਰਯੋਗ ਹੈ ਕਿ ਜਲੰਧਰ ਸ਼ਹਿਰ ਦੇ ਦੋ ਭਰਾਵਾਂ ਮਾਨਵਜੀਤ ਅਤੇ ਜਸ਼ਨਦੀਪ ਨੇ ਕੁਝ ਦਿਨ ਪਹਿਲਾਂ ਗੋਇੰਦਵਾਲ ਸਾਹਿਬ ਪੁਲ ਤੋਂ ਤੇਜ਼ ਰਫਤਾਰ ਬਿਆਸ ਦਰਿਆ ਦੇ ਪਾਣੀ ਵਿੱਚ ਛਾਲ ਮਾਰ ਦਿੱਤੀ ਸੀ। ਜਿਸ ਤੋਂ ਬਾਅਦ ਦੋਸ਼ ਲਾਇਆ ਗਿਆ ਸੀ ਕਿ ਉਨਾਂ ਨੇ ਥਾਣਾ ਡਵੀਜ਼ਨ ਨੰਬਰ 1 ਦੇ ਇੰਚਾਰਜ ਇੰਸਪੈਕਟਰ ਨਵਦੀਪ ਸਿੰਘ ਤੋਂ ਤੰਗ ਆ ਕੇ ਛਾਲ ਮਾਰ ਦਿੱਤੀ। ਹੱਥ ਅਤੇ ਜੁੱਤੀਆਂ ‘ਤੇ ਪਹਿਨੇ ਹੋਏ ਕੰਗਣ ਨਾਲ ਪਛਾਣ ਹੋਈ ਹੈ। ਜਸ਼ਨਦੀਪ ਦੀ ਲਾਸ਼ ਬਿਆਸ ਦਰਿਆ ਦੇ ਤੇਜ਼ ਵਹਾਅ ਨਾਲ ਖੇਤਾਂ ਵਿੱਚ ਪਹੁੰਚ ਗਈ ਸੀ। ਪਿੰਡ ਦਾ ਕਿਸਾਨ ਅੱਜ ਪਾਣੀ ਘਟਣ ਤੋਂ ਬਾਅਦ ਖੇਤ ਨੂੰ ਗਿਆ। ਜਦੋਂ ਉਹ ਆਪਣੇ ਖੇਤ ਦੇ ਕਿਨਾਰਿਆਂ ਨੂੰ ਠੀਕ ਕਰ ਰਿਹਾ ਸੀ। ਤਾ ਇੱਕ ਹੱਥ ‘ਤੇ ਬਰੇਸਲੇਟ ਦਿਖਾਈ ਦਿੱਤਾ ਇਸ ਤੋਂ ਬਾਅਦ ਜਦੋਂ ਉਸ ਨੇ ਕਹੀ ਨਾਲ ਘਾਹ ਨੂੰ ਅੱਗੇ-ਪਿੱਛੇ ਕੀਤਾ ਤਾਂ ਉਸ ਦੇ ਪੈਰਾਂ ਵਿਚ ਪਾਈ ਜੁੱਤੀ ਵੀ ਨਜ਼ਰ ਆਈ। ਕਿਸਾਨ ਨੇ ਮੋਹਤਵਾਰ ਵਿਅਕਤੀਆਂ ਨੂੰ ਨਾਲ ਲੈ ਕੇ ਲਾਸ਼ ਦਿਖਾਈ ਅਤੇ ਇਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਪੋਸਟ ਕਰ ਦਿੱਤੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪਰਿਵਾਰਕ ਮੈਂਬਰ ਲਾਸ਼ ਨੂੰ ਦੇਖਣ ਲਈ ਰਵਾਨਾ ਹੋ ਗਏ। ਪਿੰਡ ਵਾਸੀਆਂ ਨੇ ਲਾਸ਼ ਸਬੰਧੀ ਸਥਾਨਕ ਪੁਲਿਸ ਥਾਣੇ ਨੂੰ ਵੀ ਸੂਚਿਤ ਕਰ ਦਿੱਤਾ । ਡੀ ਐਸ ਪੀ ਸੁਲਤਾਨਪੁਰ ਲੋਧੀ ਬੱਬਨਦੀਪ ਸਿੰਘ ਨੇ ਕਿਹਾ ਕਿ ਜੋਂ ਲਾਸ਼ ਬਰਾਮਦ ਹੋਈ ਹੈ ਉਹ ਜਸ਼ਨਦੀਪ ਸਿੰਘ ਦੀ ਹੈ ਤੇ ਇਸ ਮਾਮਲੇ ਵਿੱਚ ਐਸ ਐਚ ਓ ਨਵਦੀਪ ਸਿੰਘ, ਜਗਜੀਤ ਕੌਰ ਤੇ ਮੁਨਸ਼ੀ ਬਲਵਿੰਦਰ ਸਿੰਘ ਦੇ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ