Home Protest ਜਮਹੂਰੀ ਕਿਸਾਨ ਸਭਾ ਪੰਜਾਬ ਦੀ ਹੋਈ ਸੂਬਾਈ ਮੀਟਿੰਗ

ਜਮਹੂਰੀ ਕਿਸਾਨ ਸਭਾ ਪੰਜਾਬ ਦੀ ਹੋਈ ਸੂਬਾਈ ਮੀਟਿੰਗ

117
0

11-12-13 ਸਤੰਬਰ ਨੂੰ ਪੰਜਾਬ ਦੇ 23 ਜ਼ਿਲ੍ਹਿਆਂ ‘ਚ ਲੱਗਣਗੇ ਲਗਾਤਾਰ ਧਰਨੇ

ਜਲੰਧਰ, 3 ਸਤੰਬਰ ( ਬਾਰੂ ਸੱਗੂ)- ਜਮਹੂਰੀ ਕਿਸਾਨ ਸਭਾ ਪੰਜਾਬ ਦੀ ਸੂਬਾਈ ਮੀਟਿੰਗ ਮੋਹਣ ਸਿੰਘ ਧਮਾਣਾ ਦੀ ਪ੍ਰਧਾਨਗੀ ਹੇਠ ਸੂਬਾ ਦਫਤਰ ਸ਼ਹੀਦ ਸਰਵਣ ਸਿੰਘ ਚੀਮਾ ਭਵਨ ਗੜ੍ਹਾ, ਜਲੰਧਰ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾਈ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਹੜ੍ਹਾ ਕਾਰਨ ਹੋਏ ਖ਼ਰਾਬੇ ਦਾ ਮੁਆਵਜ਼ਾ ਲੈਣ ਅਤੇ ਕਿਸਾਨਾਂ ਦੀਆਂ ਰਹਿਦੀਆ ਮੰਗਾਂ ਦੇ ਹੱਲ ਲਈ 11 ਤੋਂ 13 ਸਤੰਬਰ ਤੱਕ ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ ਆਮ ਆਦਮੀ ਪਾਰਟੀ ਅਤੇ ਭਾਜਪਾ ਦੇ ਮੰਤਰੀਆਂ ਦੇ ਘਰਾਂ, ਦਫ਼ਤਰਾਂ ਅੱਗੇ ਲਗਾਤਾਰ ਧਰਨੇ ਲਗਾਏ ਜਾਣਗੇ। ਉਹਨਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਕਿਸਾਨਾਂ ਨੂੰ ਫਸਲਾ ਦੇ ਖ਼ਰਾਬੇ ਦਾ ਐਲਾਨ ਕੀਤਾ ਮੁਆਵਜ਼ਾ 6800/- ਰੁਪਏ ਕਿਸਾਨਾਂ ਨਾਲ ਕੋਝਾ ਮਜ਼ਾਕ ਹੈ। ਸ੍ਰੀ ਸੰਧੂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਇਸ ਮੁਆਵਜ਼ੇ ਨੂੰ ਰੱਦ ਕਰਦਾ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੂੰ 50000/- ਪ੍ਰਤੀ ਏਕੜ ਦੇ ਹਿਸਾਬ ਨਾਲ ਪੈਸੇ ਦਿੱਤੇ ਜਾਣ। ਜੇ ਕਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ 13 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਕਰਕੇ ਅਗਲੇ ਐਕਸ਼ਨ ਦਾ ਐਲਾਨ ਕੀਤਾ ਜਾਵੇਗਾ। ਮੀਟਿੰਗ ਦੇ ਵੇਰਵੇ ਪ੍ਰੈਸ ਨੂੰ ਜਾਰੀ ਕਰਦਿਆਂ ਸੂਬਾਈ ਪ੍ਰੈਸ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਦੱਸਿਆ ਕਿ ਜਮਹੂਰੀ ਕਿਸਾਨ ਸਭਾ ਪੰਜਾਬ ਸੰਯੁਕਤ ਕਿਸਾਨ ਮੋਰਚੇ ਵੱਲੋਂ ਐਲਾਨ ਕੀਤੇ ਪ੍ਰੋਗਰਾਮਾਂ ਦੀ ਕਾਮਯਾਬੀ ਲਈ ਪੂਰੀ ਤਾਕਤ ਝੋਕ ਦੇਵੇਗੀ। ਉਹਨਾਂ ਕਿਹਾ ਕਿ 3 ਅਕਤੂਬਰ ਨੂੰ ਸਾਰੇ ਦੇਸ਼ ਵਿੱਚ ਲਖੀਮਪੁਰ ਖੀਰੀ ਹੱਤਿਆ ਕਾਂਡ ਦੇ ਦੋਸ਼ੀਆਂ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਸਮੇਤ ਬਾਕੀ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੀ ਮੰਗ ਨੂੰ ਲੈਕੇ ਜ਼ਿਲ੍ਹਾ ਹੈਡਕੁਆਟਰਾ ਉਪਰ ਰੋਸ ਪ੍ਰਦਸ਼ਨ ਕਰਕੇ ਮੋਦੀ ਸਰਕਾਰ ਤੇ ਅਜੇ ਮਿਸ਼ਰਾ ਟੈਨੀ ਦੇ ਪੁਤਲੇ ਫੂਕੇ ਜਾਣਗੇ। 26 ਤੋ 28 ਨਵੰਬਰ ਤੱਕ ਕਿਸਾਨ ਅੰਦੋਲਨ ਦੀ ਵਰ੍ਹੇਗੰਢ ਮੌਕੇ ਦੇਸ਼ ਦੇ ਸਾਰੇ ਸੂਬਿਆਂ ਦੀਆਂ ਰਾਜਧਾਨੀਆਂ ਵਿੱਚ ਰੋਸ ਪ੍ਰਦਸ਼ਨ ਕਰਕੇ ਲਗਾਤਾਰ ਧਰਨਾ ਲਗਾਇਆ ਜਾਵੇਗਾ। ਉਹਨਾਂ ਕਿਹਾ ਕਿ ਭਾਰਤ ਮਾਲਾ ਪ੍ਰੋਜੈਕਟ ਅਧੀਨ ਕਿਸਾਨਾਂ ਦੀਆਂ ਜ਼ਮੀਨਾਂ ਉੱਪਰ ਜਬਰੀ ਕਬਜ਼ਾ ਨਹੀਂ ਕਰਨ ਦਿੱਤਾ ਜਾਵੇਗਾ। ਉਹਨਾਂ ਮੱਕੀ, ਦਾਲਾਂ, ਸਬਜ਼ੀਆਂ, ਬਾਸਮਤੀ ਦੀ ਖਰੀਦ ਸਰਕਾਰ ਵੱਲੋਂ ਕਰਨ ਦੀ ਗਾਰੰਟੀ ਦੀ ਵੀ ਮੰਗ ਨੂੰ ਦੁਹਰਾਇਆ। ਸੂਬਾ ਕਮੇਟੀ ਨੇ ਜਥੇਬੰਦੀ ਦੀ ਮੈਂਬਰਸ਼ਿਪ ਕਰਕੇ ਨਵੀਆਂ ਕਮੇਟੀਆਂ ਬਣਾਕੇ ਜਮਹੂਰੀ ਕਿਸਾਨ ਸਭਾ ਪੰਜਾਬ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਵੀ ਦਿੱਤਾ। ਸੂਬਾ ਖ਼ਜ਼ਾਨਚੀ ਹਰਪ੍ਰੀਤ ਸਿੰਘ ਬੁਟਾਰੀ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।

LEAVE A REPLY

Please enter your comment!
Please enter your name here