Home crime 1150 ਨਸ਼ੀਲੀਆਂ ਗੋਲੀਆਂ ਅਤੇ 5 ਗ੍ਰਾਮ ਹੈਰੋਇਨ ਸਮੇਤ ਚਾਰ ਕਾਬੂ

1150 ਨਸ਼ੀਲੀਆਂ ਗੋਲੀਆਂ ਅਤੇ 5 ਗ੍ਰਾਮ ਹੈਰੋਇਨ ਸਮੇਤ ਚਾਰ ਕਾਬੂ

63
0


ਜਗਰਾਉਂ, 4 ਸਿਤੰਬਰ ( ਭਗਵਾਨ ਭੰਗੂ, ਜਗਰੂਪ ਸੋਹੀ )-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਅਧੀਨ ਵੱਖ-ਵੱਖ ਪੁਲਿਸ ਪਾਰਟੀਆਂ ਨੇ 4 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 1150 ਨਸ਼ੀਲੀਆਂ ਪਾਬੰਦੀਸ਼ੁਦਾ ਗੋਲੀਆਂ ਅਤੇ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਬੱਸ ਅੱਡਾ ਪੁਲਿਸ ਚੌਂਕੀ ਦੇ ਇੰਚਾਰਜ ਏ.ਐਸ.ਆਈ ਸੁਖਵਿੰਦਰ ਸਿੰਘ ਦਿਓਲ ਨੇ ਦੱਸਿਆ ਕਿ ਏ.ਐਸ.ਆਈ ਹਰਪ੍ਰੀਤ ਸਿੰਘ ਪੁਲਿਸ ਪਾਰਟੀ ਸਮੇਤ ਚੈਕਿੰਗ ਲਈ ਤਹਿਸੀਲ ਚੌਂਕ ਵਿਖੇ ਮੌਜੂਦ ਸਨ। ਉੱਥੇ ਸੂਚਨਾ ਮਿਲੀ ਸੀ ਕਿ ਜਤਿੰਦਰ ਕੁਮਾਰ ਉਰਫ ਜੋਤੀ ਵਾਸੀ ਮੁਹੱਲਾ ਮੋਤੀ ਨਗਰ ਜਗਰਾਓਂ ਪਿਛਲੇ ਸਮੇਂ ਤੋਂ ਪਾਬੰਦੀਸ਼ੁਦਾ ਨਸ਼ੀਲੀਆ ਗੋਲੀਆਂ ਵੇਚਣ ਦਾ ਧੰਦਾ ਕਰ ਰਿਹਾ ਹੈ। ਜੋ ਕਿ ਜਗਰਾਉਂ ਤੋਂ ਪਿੰਡ ਅਲੀਗੜ੍ਹ ਨੂੰ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਗੋਲੀਆਂ ਸਪਲਾਈ ਕਰਨ ਲਈ ਜਾ ਰਿਹਾ ਹੈ। ਇਸ ਸੂਚਨਾ ’ਤੇ ਡਰੇਨ ਪੁਲ ਕੋਠੇ ਖੰਜੂਰਾ ਵਿਖੇ ਨਾਕਾਬੰਦੀ ਕਰਕੇ ਮੋਟਰਸਾਈਕਲ ’ਤੇ ਆ ਰਹੇ ਜਤਿੰਦਰ ਕੁਮਾਰ ਉਰਫ਼ ਜੋਤੀ ਨੂੰ ਕਾਬੂ ਕਰਕੇ ਉਸ ਕੋਲੋਂ 500 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਥਾਣਾ ਜੋਧਾ ਤੋਂ ਏ.ਐਸ.ਆਈ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਏ.ਐਸ.ਆਈ ਬਲਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਮੇਨ ਰੋਡ ਜੋਧਾ ਸਰਾਭਾ ਇੱਟਾਂ ਦੇ ਭੱਠੇ ਨੇੜੇ ਢੈਪਈ ਵਿਖੇ ਚੈਕਿੰਗ ਲਈ ਮੌਜੂਦ ਸਨ। ਉਥੇ ਇਤਲਾਹ ਮਿਲੀ ਕਿ ਵਿਕਾਸ ਕੁਮਾਰ ਉਰਫ ਵਿੱਕੀ ਵਾਸੀ ਪਿੰਡ ਸਰਾਭਾ ਨਸ਼ੇ ਦਾ ਆਦੀ ਹੈ ਅਤੇ ਨਸ਼ੇ ਵੇਚਣ ਦਾ ਧੰਦਾ ਕਰਦਾ ਹੈ। ਜੋ ਕਿ ਪਿੰਡ ਸਰਾਭਾ ਨੇੜੇ ਦਾਣਾ ਮੰਡੀ ਵਿੱਚ ਨਸ਼ੀਲੀਆਂ ਗੋਲੀਆਂ ਵੇਚਣ ਲਈ ਬੈਠਾ ਹੈ। ਇਸ ਸੂਚਨਾ ਦੇ ਆਧਾਰ ’ਤੇ ਛਾਪੇਮਾਰੀ ਕਰਕੇ ਵਿਕਾਸ ਕੁਮਾਰ ਉਰਫ ਵਿੱਕੀ ਨੂੰ 526 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ। ਥਾਣਾ ਸੁਧਾਰ ਦੇ ਇੰਚਾਰਜ ਇੰਸਪੈਕਟਰ ਸ਼ਰਨਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਪਿੰਡ ਟੂਸੇ ਤੋਂ ਪਿੰਡ ਲੀਲਾ ਵੱਲ ਪੱਕੀ ਸੜਕ ’ਤੇ ਚੈਕਿੰਗ ਲਈ ਜਾ ਰਹੇ ਸਨ। ਜਦੋਂ ਪੁਲਸ ਪਾਰਟੀ ਪੁਲੀ ਸੂਆ ਬਹਾਦ ਪਿੰਡ ਟੂਸੇ ਕੋਲ ਪਹੁੰਚੀ ਤਾਂ ਸਾਹਮਣੇ ਤੋਂ ਦੋ ਲੜਕੇ ਆਉਂਦੇ ਦਿਖਾਈ ਦਿੱਤੇ। ਜੋ ਪੁਲਿਸ ਪਾਰਟੀ ਦੀ ਗੱਡੀ ਨੂੰ ਦੇਖ ਕੇ ਘਬਰਾ ਗਏ ਅਤੇ ਪਿੱਛੇ ਮੁੜਨ ਲੱਗੇ। ਜਿਨ੍ਹਾਂ ਨੂੰ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ। ਇਨ੍ਹਾਂ ਨੇ ਆਪਣਾ ਨਾਂ ਮਨਪ੍ਰੀਤ ਸਿੰਘ ਉਰਫ ਮਨੀ ਅਤੇ ਹਰਪ੍ਰੀਤ ਸਿੰਘ ਉਰਫ ਹੈਪੀ ਵਾਸੀ ਪਿੰਡ ਹਲਵਾਰਾ ਦੱਸਿਆ। ਉਨ੍ਹਾਂ ਦੀ ਤਲਾਸ਼ੀ ਲੈਣ ’ਤੇ ਮਨਪ੍ਰੀਤ ਸਿੰਘ ਦੀ ਜੇਬ ’ਚੋਂ 5 ਗ੍ਰਾਮ ਹੈਰੋਇਨ ਅਤੇ ਹਰਪ੍ਰੀਤ ਸਿੰਘ ਦੀ ਜੇਬ ’ਚੋਂ 125 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।

LEAVE A REPLY

Please enter your comment!
Please enter your name here