Home Protest ਬੀਡੀਪੀਓ ਦਫ਼ਤਰ ਵਿੱਚ ਮਨਰੇਗਾ ਮਜ਼ਦੂਰਾਂ ਵੱਲੋਂ ਧਰਨਾ

ਬੀਡੀਪੀਓ ਦਫ਼ਤਰ ਵਿੱਚ ਮਨਰੇਗਾ ਮਜ਼ਦੂਰਾਂ ਵੱਲੋਂ ਧਰਨਾ

48
0


ਜਗਰਾਉਂ, 5 ਸਤੰਬਰ ( ਜਗਰੂਪ ਸੋਹੀ )-ਵਿਧਾਨ ਸਭਾ ਹਲਕਾ ਜਗਰਾਉਂ ਦੇ ਮਨਰੇਗਾ ਮਜ਼ਦੂਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਥਾਨਕ ਬੀਡੀਪੀਓ ਦਫ਼ਤਰ ਅੱਗੇ ਧਰਨਾ ਦਿੱਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋੜਵੰਦ ਪਰਿਵਾਰਾਂ ਨੂੰ ਪੰਜ ਮਰਲੇ ਦੇ ਪਲਾਟ ਦੇਣ ਦਾ ਵਾਅਦਾ ਕੀਤਾ ਗਿਆ ਸੀ। ਜਿਨ੍ਹਾਂ ਨੂੰ ਅੱਜ ਤੱਕ ਅਲਾਟ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਸੀਂ ਆਪਣੀਆਂ ਤਿੰਨ ਪੀੜ੍ਹੀਆਂ ਤੋਂ ਦੋ-ਦੋ ਮਰਲੇ ਦੇ ਮਕਾਨਾਂ ਵਿੱਚ ਰਹਿ ਰਹੇ ਹਾਂ। ਜਦੋਂ ਕਿ ਉਨ੍ਹਾਂ ਦੇ ਪਰਿਵਾਰ ਵੱਡੇ ਹੋ ਗਏ ਹਨ ਅਤੇ ਉਨ੍ਹਾਂ ਲਈ ਇੰਨੀ ਛੋਟੀ ਜਗ੍ਹਾ ਵਿੱਚ ਰਹਿਣਾ ਬਹੁਤ ਮੁਸ਼ਕਲ ਹੈ। ਪਿਛਲੀ ਕਾਂਗਰਸ ਦੀ ਚੰਨੀ ਸਰਕਾਰ ਵੇਲੇ ਇਲਾਕੇ ਦੇ 140 ਦੇ ਕਰੀਬ ਮਜ਼ਦੂਰਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਦੇ ਕੇ ਰਜਿਸਟਰੀ ਕਰਨ ਦਾ ਐਲਾਨ ਕੀਤਾ ਗਿਆ ਸੀ, ਪਰ ਮੌਜੂਦਾ ਸਰਕਾਰ ਮਜ਼ਦੂਰਾਂ ਨੂੰ ਅਲਾਟ ਕੀਤੇ ਪਲਾਂਟ ਦੇਣ ਤੋਂ ਟਾਲਾ ਵੱਟ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਮਨਰੇਗਾ ਮਜ਼ਦੂਰਾਂ ਨੂੰ ਸਾਲ ਵਿੱਚ 100 ਦਿਨ ਕੰਮ ਦੇਣ ਲਈ ਕਿਹਾ। ਉਨ੍ਹਾਂ ਦੋਸ਼ ਲਾਇਆ ਕਿ ਕਈ ਪਿੰਡਾਂ ਵਿੱਚ ਸਿਆਸੀ ਬਦਲਾਖੋਰੀ ਕਾਰਨ ਮਨਰੇਗਾ ਮਜ਼ਦੂਰਾਂ ਨੂੰ ਵੀ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਭਵਨ ਉਸਰੀ ਮਜ਼ਦੂਰ ਯੂਨੀਅਨ ਨਾਲ ਸਬੰਧਤ ਦਲਜੀਤ ਸਿੰਘ ਗੋਰਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰੀ ਰੇਤ ਦੇ ਖੱਡੇ ਤੁਰੰਤ ਚਾਲੂ ਕੀਤੇ ਜਾਣ ਤਾਂ ਜੋ ਪੰਜਾਬ ਵਿੱਚ ਇਮਾਰਤੀ ਉਸਾਰੀ ਦਾ ਕੰਮ ਚੱਲ ਸਕੇ ਅਤੇ ਮਿਸਤਰੀ ਮਜ਼ਦੂਰਾਂ ਨੂੰ ਰੁਜ਼ਗਾਰ ਮਿਲ ਸਕੇ। ਇਸ ਮੌਕੇ ਬਲਜੀਤ ਸਿੰਘ ਗੋਰਸੀਆਂ, ਕੇਵਲ ਸਿੰਘ, ਨਿਰਮਲ ਸਿੰਘ ਧਾਲੀਵਾਲ, ਮਹਿੰਦਰ ਸਿੰਘ ਬੀ.ਏ., ਦਰਸ਼ਨ ਸਿੰਘ ਸਾਬਕਾ ਸਰਪੰਚ, ਪਾਲੀ ਸਿੱਧਵਾਂ, ਸੁਰਜੀਤ ਸੋਢੀਵਾਲ, ਧਰਮਿੰਦਰ ਸਿੰਘ ਕਾਦਰਬਖਸ਼, ਰਾਜਪਾਲ ਸਿੰਘ, ਪਰਮਜੀਤ ਸਿੰਘ ਬਰਸਾਲ ਅਤੇ ਕੁਲਦੀਪ ਕੌਰ ਰਕਬਾ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here