ਜਗਰਾਓਂ, 5 ਸਤੰਬਰ ( ਵਿਕਾਸ ਮਠਾੜੂ)-ਜੀ.ਐਚ.ਜੀ .ਅਕੈਡਮੀ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ।ਜਿਸ ਵਿੱਚ ਸਭ ਤੋਂ ਪਹਿਲਾਂ ਗਿਆਰਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਭਾਸ਼ਨ ਰਾਹੀਂ ਅਧਿਆਪਕ ਦੀ ਵਿਦਿਆਰਥੀ ਦੇ ਜੀਵਨ ਵਿੱਚ ਅਹਿਮੀਅਤ ਨੂੰ ਦੱਸਦੇ ਹੋਏ ਡਾ. ਰਾਧਾ ਕ੍ਰਿਸ਼ਨਨ ਦੇ ਜੀਵਨ ਤੇ ਵੀ ਚਾਨਣਾ ਪਾਇਆ।ਅਧਿਆਪਕਾਂ ਲਈ ਇੱਕ ਸਭਿਆਚਾਰਕ ਪ੍ਰੋਗਰਾਮ ਦਾ ਪ੍ਰਬੰਧ ਕੀਤਾ ਗਿਆ । ਇਸ ਮੌਕੇ ਤੇ ਵਿਦਿਆਰਥੀਆਂ ਵੱਲੋਂ ਅਧਿਆਪਕਾਂ ਨੂੰ ਸੁਗਾਤਾਂ ਭੇਟ ਕੀਤੀਆਂ ਗਈਆਂ ।ਪ੍ਰੋਗਰਾਮ ਨੂੰ ਰੌਚਕ ਬਣਾਉਣ ਲਈ ਅਧਿਆਪਕਾਂ ਤੋਂ ਮਿਊਜ਼ੀਕਲ ਚੇਅਰ ਰੇਸ, ਮਮਿਕਰੀ ਆਦਿ ਦੀਆਂ ਕੁਝ ਗਤੀਵਿਧੀਆਂ ਵੀ ਕਰਵਾਈਆਂ ਗਈਆਂ ।ਅਖੀਰ ਵਿੱਚ ਜੀ.ਐਚ.ਜੀ. ਅਕੈਡਮੀ ਦੇ ਪ੍ਰਿੰਸੀਪਲ ਰਮਨਜੋਤ ਕੌਰ ਗਰੇਵਾਲ ਵੱਲੋਂ ਸਮੂਹ ਅਧਿਆਪਕ ਸਾਹਿਬਾਨਾਂ ਨੂੰ ਵਧਾਈ ਦਿੱਤੀ ਗਈ ਅਤੇ ਵਿਦਿਆਰਥੀਆਂ ਨੂੰ ਅਧਿਆਪਕਾਂ ਦਾ ਵੱਧ ਤੋਂ ਵੱਧ ਸਤਿਕਾਰ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ ।ਪ੍ਰੋਗਰਾਮ ਦੀ ਸਮਾਪਤੀ ਤੇ ਸਾਰੇ ਅਧਿਆਪਕਾਂ ਲਈ ਖਾਣੇ ਦਾ ਪ੍ਰਬੰਧ ਵੀ ਕੀਤਾ ਗਿਆ।