ਜਗਰਾਓਂ, 5 ਸਤੰਬਰ ( ਵਿਕਾਸ ਮਠਾੜੂ)-ਬਲੌਜ਼ਮਜ ਕਾਨਵੈਂਟ ਸਕੂਲ ਵੱਲੋਂ ਅੱਜ ਸਰਪੱਲੀ ਡਾ. ਰਾਧਾ ਕ੍ਰਿਸ਼ਨਨ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅਧਿਆਪਕ ਦਿਵਸ ਮਨਾਇਆ ਗਿਆ। ਸਕੂਲ ਵਿੱਚ ਅੱਜ ਵਿਦਿਆਰਥੀਆਂ ਵੱਲੋਂ ਅਧਿਆਪਕਾਂ ਦੇ ਰੋਲ ਅਦਾ ਕੀਤੇ ਗਏ ਉਹਨਾਂ ਵੱਲੋਂ ਇਹ ਡਿਊਟੀ ਬਾਖੂਬੀ ਨਿਭਾਈ ਗਈ ਇਸ ਤੋਂ ਬਾਅਦ ਅਧਿਆਪਕਾਂ ਲਈ ਇਕ ਵਿਸ਼ੇਸ਼ ਪਾਰਟੀ ਰੱਖੀ ਗਈ। ਜਿਸ ਵਿੱਚ ਉਨ੍ਹਾਂ ਲਈ ਬਹੁਤ ਸਾਰੀਆਂ ਐਕਟੀਵੀਟੀਜ਼ ਰੱਖੀਆਂ ਗਈਆਂ ਜਿਹਨਾਂ ਦਾ ਉਹਨਾਂ ਨੇ ਭਰਪੂਰ ਅਨੰਦ ਮਾਣਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਅਮਰਜੀਤ ਕੌਰ ਨਾਜ਼ ਨੇ ਬੋਲਦਿਆਂ ਕਿਹਾ ਅਧਿਆਪਕ ਇੱਕ ਮੋਮਬੱਤੀ ਦੀ ਤਰ੍ਹਾਂ ਹੁੰਦਾ ਹੈ ਜੋ ਕਿ ਖੁਦ ਜਲ ਕੇ ਦੂਸਰਿਆਂ ਨੂੰ ਰੌਸ਼ਨੀ ਦਿੰਦਾ ਹੈ। ਅੱਜ ਦੇ ਸਮੇਂ ਦੇ ਵਿੱਚ ਵਿਦਿਆਰਥੀ ਜੀਵਨ ਵਿਚ ਬਹੁਤ ਸਾਰੀਆਂ ਮੁਸ਼ਕਲਾਂ ਹਨ। ਜਿਨ੍ਹਾਂ ਨੂੰ ਹੱਲ ਕਰਨ ਲਈ ਇੱਕ ਅਧਿਆਪਕ ਦਾ ਚਟਾਨ ਵਰਗਾ ਹੋਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਵਿਦਿਆਰਥੀਆਂ ਉੱਖੜ ਰਹੇ ਰਸਤੇ ਨੂੰ ਸਹੀ ਮਾਰਗ ਤੇ ਲੈ ਕੇ ਆਉਣਾ ਚਾਹੀਦਾ ਹੈ ਤਾਂ ਹੀ ਅਸੀਂ ਅੱਜ ਦੇ ਸਮਾਜ ਨੂੰ ਇੱਕ ਚੰਗੇ ਨਾਗਰਿਕ ਦੇ ਸਕਾਂਗੇ। ਇਸ ਮੌਕੇ ਸਕੂਲ ਦੇ ਚੇਅਰਮੈਨ ਹਰਭਜਨ ਸਿੰਘ ਜੌਹਲ ਪ੍ਰੈਸੀਡੈਂਟ ਮਨਪ੍ਰੀਤ ਸਿੰਘ ਬਰਾੜ ਨੇ ਵੀ ਅਧਿਆਪਕ ਦਿਵਸ ਦੀ ਵਧਾਈ ਦਿੱਤੀ।