ਜਗਰਾਓਂ, 6 ਸਤੰਬਰ ( ਲਿਕੇਸ਼ ਸ਼ਰਮਾਂ)-ਸ਼ਿਵਾਲਿਕ ਮਾਡਲ ਸਕੂਲ ਵਿੱਚ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਸ੍ਰੀ ਕ੍ਰਿਸ਼ਨ ਜੀ ਦਾ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ। ਜਿਸ ਵਿੱਚ ਸਕੂਲ ਦੇ ਨੰਨੇ – ਮੁੰਨੇ ਬੱਚੇ ਸ੍ਰੀ ਕ੍ਰਿਸ਼ਨ- ਰਾਧਾ, ਸਿ਼ਵ ਜੀ ਮਹਾਰਾਜ, ਮਾਤਾ ਪਾਰਬਤੀ, ਸ੍ਰੀ ਰਾਮ ਚੰਦਰ ਜੀ, ਸੀਤਾ ਮਾਤਾ ਭਗਵਾਨਾਂ ਦੇ ਰੂਪ ਵਿੱਚ ਤਿਆਰ ਹੋ ਕੇ ਆਏ ਇੰਝ ਲੱਗ ਰਿਹਾ ਸੀ ਜਿਵੇਂ ਕਿ ਸਾਰਾ ਦੇਵ ਲੋਕ
ਸ਼ਿਵਾਲਿਕ ਸਕੂਲ ਦੇ ਵਿਹੜੇ ਵਿੱਚ ਆ ਗਿਆ ਹੋਵੇ। ਇਸ ਮੌਕੇ ਤੇ ਬੱਚਿਆਂ ਨੇ ਮਟਕੀ ਤੋੜਨ ਦੀ ਰਸਮ ਵੀ ਅਦਾ ਕੀਤੀ ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਨੀਲਮ ਸ਼ਰਮਾ ਨੇ ਸਾਰਿਆਂ ਨੂੰ ਜਨਮ ਅਸ਼ਟਮੀ ਦੀਆਂ ਬਹੁਤ-ਬਹੁਤ ਵਧਾਈਆਂ ਦਿੱਤੀਆਂ ਅਤੇ ਬੱਚਿਆਂ ਨੂੰ ਸੱਚ ਦੇ ਰਾਹ ਤੇ ਚੱਲਣ ਦੀ ਸਿੱਖਿਆ , ਦੂਸਰਿਆਂ ਦੀ ਸਹਾਇਤਾ ਕਰਨ ਅਤੇ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਨ ਦੀ ਪ੍ਰੇਰਨਾ ਦਿੱਤੀ ਇਸ ਮੌਕੇ ਤੇ ਪ੍ਰਧਾਨ ਅਪਾਰ ਸਿੰਘ ਚੇਅਰਮੈਨ ਬੀ. ਕੇ ਸਿਆਲ, ਸੈਕਟਰੀ ਚੰਦਰ ਮੋਹਨ ਉਹਰੀ ਡਾਇਰੈਕਟਰ ਡੀ. ਕੇ. ਸ਼ਰਮਾ ਅਤੇ ਸ੍ਰੀਮਤੀ ਮੰਜੂ ਬਾਲਾ ਉਚੇਚੇ ਤੌਰ ਤੇ ਸ਼ਾਮਿਲ ਹੋਏ