Home crime ਗੋਲ਼ੀ ਲੱਗਣ ਨਾਲ ਥਾਣੇਦਾਰ ਦੀ ਮੌਤ, ਕਾਰ ‘ਚੋਂ ਲਾਸ਼ ਬਰਾਮਦ

ਗੋਲ਼ੀ ਲੱਗਣ ਨਾਲ ਥਾਣੇਦਾਰ ਦੀ ਮੌਤ, ਕਾਰ ‘ਚੋਂ ਲਾਸ਼ ਬਰਾਮਦ

50
0


ਬਠਿੰਡਾ, 07 ਸਤੰਬਰ (ਭਗਵਾਨ ਭੰਗੂ) : ਬਠਿੰਡਾ ਦੇ ਮਾਡਲ ਟਾਊਨ ਫੇਜ਼-1 ਵਿਚ ਇਕ ਥਾਣੇਦਾਰ ਦੀ ਗੋਲ਼ੀ ਲੱਗਣ ਨਾਲ ਮੌਤ ਹੋ ਗਈ। ਥਾਣੇਦਾਰ ਦੀ ਲਾਸ਼ ਉਸ ਦੀ ਕਾਰ ਵਿੱਚੋਂ ਬਰਾਮਦ ਹੋਈ। ਪੁਲਿਸ ਅਜੇ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਇਹ ਹਾਦਸਾ ਹੈ ਜਾਂ ਥਾਣੇਦਾਰ ਨੇ ਖ਼ੁਦਕੁਸ਼ੀ ਕੀਤੀ ਹੈ।ਮ੍ਰਿਤਕ ਥਾਣੇਦਾਰ ਦੀ ਪਛਾਣ ਰਣਧੀਰ ਸਿੰਘ ਭੁੱਲਰ ਵਜੋਂ ਹੋਈ ਹੈ, ਜੋ ਇਸ ਸਮੇਂ ਜਗਰਾਓਂ ਵਿਖੇ ਤਾਇਨਾਤ ਦੱਸਿਆ ਜਾਂਦਾ ਹੈ। ਘਟਨਾ ਤੋਂ ਬਾਅਦ ਇਲਾਕੇ ਨੂੰ ਅਲਰਟ ਕਰ ਦਿੱਤਾ ਗਿਆ ਹੈ ਅਤੇ ਬਠਿੰਡਾ ਪੁਲਿਸ ਜਾਂਚ ਲਈ ਮੌਕੇ ‘ਤੇ ਪਹੁੰਚ ਗਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਘਟਨਾ ਦੀ ਜਾਂਚ ਲਈ ਫੋਰੈਂਸਿਕ ਟੀਮ ਵੀ ਪਹੁੰਚੀ ਹੈ।ਐੱਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਉਹ ਪੁਲਿਸ ਟੀਮ ਨਾਲ ਮੌਕੇ ’ਤੇ ਪੁੱਜੇ। ਗੋਲੀ ਲੱਗਣ ਕਾਰਨ ਥਾਣੇਦਾਰ ਰਣਧੀਰ ਸਿੰਘ ਦੀ ਮੌਤ ਹੋ ਗਈ ਹੈ। ਇਹ ਹਾਦਸਾ ਸੀ ਜਾਂ ਖੁਦਕੁਸ਼ੀ ਇਸ ਦੀ ਅਜੇ ਜਾਂਚ ਕੀਤੀ ਜਾ ਰਹੀ ਹੈ। ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪਤਾ ਲੱਗ ਸਕੇ ਕਿ ਉਕਤ ਇੰਸਪੈਕਟਰ ਨੂੰ ਆਖਰੀ ਵਾਰ ਕੌਣ ਮਿਲਿਆ ਸੀ। ਪੁਲਿਸ ਨੇ ਫ਼ੋਨ ਵੀ ਜਾਂਚ ਲਈ ਭੇਜ ਦਿੱਤਾ ਹੈ। ਇਸ ਮਾਮਲੇ ਦੀ ਸੂਚਨਾ ਵੀਰਵਾਰ ਦੁਪਹਿਰ ਕਰੀਬ 3 ਵਜੇ ਪੁਲਿਸ ਕੰਟਰੋਲ ਰੂਮ ‘ਚ ਦਿੱਤੀ ਗਈ। ਇੰਸਪੈਕਟਰ ਦੀ ਰਿਹਾਇਸ਼ ਮਾਡਲ ਟਾਊਨ ਫੇਜ਼-1 ਵਿਚ ਹੀ ਹੈ। ਇੰਸਪੈਕਟਰ ਦੀ ਲਾਸ਼ ਉਸ ਦੀ ਕਾਰ ਵਿਚ ਪਈ ਸੀ।

LEAVE A REPLY

Please enter your comment!
Please enter your name here