Home Uncategorized ਬਲਜਿੰਦਰ ਸਿੰਘ ਬਣੇ ਯੂਨਿਟ ਕਿਲ੍ਹਾ ਰਾਏਪੁਰ ਦੇ ਪ੍ਰਧਾਨ

ਬਲਜਿੰਦਰ ਸਿੰਘ ਬਣੇ ਯੂਨਿਟ ਕਿਲ੍ਹਾ ਰਾਏਪੁਰ ਦੇ ਪ੍ਰਧਾਨ

33
0

ਡੇਹਲੋ, 8 ਸਤੰਬਰ ( ਬਾਰੂ ਸੱਗੂ) -ਜਮਹੂਰੀ ਕਿਸਾਨ ਸਭਾ ਪੰਜਾਬ ਜ਼ਿਲ੍ਹਾ ਲੁਧਿਆਣਾ ਦੇ ਯੂਨਿਟ ਕਿਲ੍ਹਾ ਰਾਏਪੁਰ ਦੀ ਚੋਣ ਕੀਤੀ ਗਈ। ਜਿਸ ਵਿੱਚ ਬਲਜਿੰਦਰ ਸਿੰਘ ਨੂੰ ਯੂਨਿਟ ਦਾ ਸਰਬ ਸੰਮਤੀ ਨਾਲ ਪ੍ਰਧਾਨ ਚੁੱਣ ਲਿਆ ਗਿਆ। ਕੁਝ ਸਮਾਂ ਪਹਿਲ ਕਿਲ੍ਹਾ ਰਾਏਪੁਰ ਯੂਨਿਟ ਦੇ ਪ੍ਰਧਾਨ ਦਵਿੰਦਰ ਸਿੰਘ ਗਰੇਵਾਲ ਦੇ ਦਿਹਾਂਤ ਕਾਰਨ ਇਹ ਅਹੁਦਾ ਖਾਲੀ ਪਿਆ ਸੀ। ਇਸ ਮੌਕੇ ਤੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਅਤੇ ਅਮਰੀਕ ਸਿੰਘ ਜੜਤੌਲੀ ਨੇ ਬਲਜਿੰਦਰ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹਨਾਂ ਨੂੰ ਪੂਰੀ ਆਸ ਹੈ ਕਿ ਨਵੇਂ ਚੁਣੇ ਗਏ ਪ੍ਰਧਾਨ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਮੁਸ਼ਕਲਾਂ ਨੂੰ ਹੱਲ ਕਰਵਾਉਣ ਲਈ ਆਪਣਾ ਯੋਗਦਾਨ ਪਾਉਣਗੇ। ਉਹ ਜਮਹੂਰੀ ਕਿਸਾਨ ਸਭਾ ਪੰਜਾਬ ਨੂੰ ਹੋਰ ਮਜ਼ਬੂਤ ਕਰਨ ਲਈ ਆਪਣੇ ਪਿੰਡ ਅਤੇ ਇਲਾਕੇ ਦੇ ਪਿੰਡਾਂ ਵਿੱਚ ਸਭਾ ਦੀਆਂ ਨੀਤੀਆਂ ਅਤੇ ਉਦੇਸ਼ਾਂ ਦਾ ਪ੍ਰਚਾਰ ਕਰਨਗੇ। ਆਗੂਆਂ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਹੜ੍ਹਾ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਪੀੜਤ ਲੋਕਾ ਨੂੰ ਨਾ ਦੇਕੇ ਉਹਨਾਂ ਦੇ ਜ਼ਖ਼ਮਾਂ ਉੱਪਰ ਲ਼ੂਣ ਭੂਕਿਆ ਹੈ। ਜਿਸ ਕਾਰਨ ਮਜਬੂਰ ਹੋਕੇ ਸੰਯੁਕਤ ਕਿਸਾਨ ਮੋਰਚੇ ਨੂੰ 11 ਤੋ 13 ਸਤੰਬਰ ਤੱਕ ਧਰਨੇ ਲਗਾਉਣੇ ਪੈ ਰਹੇ ਹਨ। ਉਹਨਾਂ ਕਿਹਾ ਕਿ ਜੇ ਸਰਕਾਰ ਨੇ ਹੁਣ ਵੀ ਕਿਸਾਨਾਂ ਮਜ਼ਦੂਰਾਂ ਦੀ ਗੱਲ ਨਾ ਸੁਣੀ ਤਾਂ ਸੰਯੁਕਤ ਕਿਸਾਨ ਮੋਰਚਾ ਇਸ ਤੋਂ ਵੀ ਵੱਡਾ ਐਕਸ਼ਨ ਕਰਨ ਲਈ ਮਜਬੂਰ ਹੋਵੇਗਾ। ਇਸ ਮੌਕੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਏਰੀਆ ਕਮੇਟੀ ਕਿਲ੍ਹਾ ਰਾਏਪੁਰ ਦੇ ਪ੍ਰਧਾਨ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਸਕੱਤਰ ਗੁਰਉਪਦੇਸ਼ ਸਿੰਘ ਘੁੰਗਰਾਣਾ, ਸੁਰਜੀਤ ਸਿੰਘ ਸੀਲੋ, ਨੇ ਕਿਹਾ ਕਿ ਜਮਹੂਰੀ ਕਿਸਾਨ ਸਭਾ ਪੰਜਾਬ ਜ਼ਿਲ੍ਹਾ ਲੁਧਿਆਣਾ ਦੇ ਸ਼ਹਿਰ ਜਗਰਾਓ ਵਿਖੇ ਲੱਗ ਰਹੇ 11 ਤੋਂ 13 ਸਤੰਬਰ ਦੇ ਧਰਨੇ ਵਿੱਚ ਵੱਧ ਚੱੜ ਕੇ ਸ਼ਾਮਿਲ ਹੋਵੇਗੀ।
ਇਸ ਮੌਕੇ ਤੇ ਨੱਛਤਰ ਸਿੰਘ, ਬਲਰਾਜ ਸਿੰਘ, ਸੁੱਖ ਪੰਚ ਕਿਲ੍ਹਾ ਰਾਏਪੁਰ, ਕੁਲਵੰਤ ਸਿੰਘ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here