Home Political ਮਾਸਟਰ ਹਰਦੀਪ ਜੱਸੀ ਓ.ਬੀ.ਸੀ ਸੈੱਲ ਕਾਂਗਰਸ ਜਗਰਾਉਂ ਦਾ ਚੇਅਰਮੈਨ ਨਿਯੁਕਤ

ਮਾਸਟਰ ਹਰਦੀਪ ਜੱਸੀ ਓ.ਬੀ.ਸੀ ਸੈੱਲ ਕਾਂਗਰਸ ਜਗਰਾਉਂ ਦਾ ਚੇਅਰਮੈਨ ਨਿਯੁਕਤ

53
0


ਜਗਰਾਉਂ, 9 ਸਤੰਬਰ ( ਰੋਹਿਤ ਗੋਇਲ )-ਮਾਸਟਰ ਹਰਦੀਪ ਜੱਸੀ ਨੂੰ ਓਬੀਸੀ ਸੈੱਲ ਜਗਰਾਉਂ (ਲੁਧਿਆਣਾ ਦਿਹਾਤੀ) ਦਾ ਚੇਅਰਮੈਨ ਨਿਯੁਕਤ ਕੀਤਾ ਗਿਆ। ਉਨ੍ਹਾਂ ਨੂੰ ਇਹ ਨਿਯੁਕਤੀ ਪੱਤਰ ਓਬੀਸੀ ਸੈੱਲ ਪੰਜਾਬ ਦੇ ਜਨਰਲ ਸਕੱਤਰ ਗੁਰਨਾਮ ਸਿੰਘ ਕਲੇਰ ਅਤੇ ਜ਼ਿਲ੍ਹਾ ਪ੍ਰਧਾਨ ਸਤਪਾਲ ਸਿੰਘ ਲਾਲੀ ਨੇ ਇਕ ਸਾਦੇ ਤੇ ਪ੍ਰਭਾਵਸ਼ਾਲੀ ਪ੍ਰੋਗਰਾਮ ਦੌਰਾਨ ਦਿੱਤਾ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਕਾਂਗਰਸ ਦੇ ਵਿਧਾਨ ਸਭਾ ਹਲਕਾ ਜਗਰਾਉਂ ਦੇ ਇੰਚਾਰਜ ਸਾਬਕਾ ਵਿਧਾਇਕ ਜਗਤਾਰ ਸਿੰਘ ਜੱਗਾ ਨੇ ਮਾਸਟਰ ਹਰਦੀਪ ਜੱਸੀ ਨੂੰ ਇਸ ਵੱਡੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਮਾਸਟਰ ਹਰਦੀਪ ਜੱਸੀ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ’ਤੇ ਜੋ ਵਿਸ਼ਵਾਸ਼ ਪ੍ਰਗਟਾਇਆ ਹੈ ਉਸ ਲਈ ਉਹ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦੇ ਹਨ ਅਤੇ ਭਰੋਸਾ ਦਿਵਾਉਂਦੇ ਹਨ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਅਤੇ ਓ.ਬੀ.ਸੀ ਵਰਗ ਨੂੰ ਉਨ੍ਹਾਂ ਦੇ ਹੱਕਾਂ ਤੋਂ ਜਾਣੂ ਕਰਵਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਨਗਰ ਕੌਂਸਲ ਜਗਰਾਉਂ ਦੇ ਪ੍ਰਧਾਨ ਜਤਿੰਦਰ ਪਾਲ ਰਾਣਾ, ਬਲਾਕ ਕਾਂਗਰਸ ਦੇਹਾਤੀ ਦੇ ਪ੍ਰਧਾਨ ਨਵਦੀਪ ਸਿੰਘ ਗਰੇਵਾਲ, ਕਾਮਰੇਡ ਰਵਿੰਦਰਪਾਲ ਸਿੰਘ ਰਾਜੂ, ਕੌਂਸਲਰ ਜਰਨੈਲ ਸਿੰਘ ਲੋਹਟ, ਕੌਂਸਲਰ ਅਮਨ ਕਪੂਰ ਬੌਬੀ, ਕੌਂਸਲਰ ਹਿਮਾਂਸ਼ੂ ਮਲਿਕ, ਕੌਂਸਲਰ ਵਿਕਰਮ ਜੱਸੀ, ਰੌਕੀ ਗੋਇਲ, ਸਤਿੰਦਰ ਤਤਲਾ, ਡਾ. ਆਕਾਸ਼ ਸ਼ਰਮਾ ਅਤੇ ਬੌਬੀ ਤੋਂ ਇਲਾਵਾ ਪਾਰਟੀ ਦੇ ਵਰਕਰ ਹਾਜ਼ਰ ਸਨ।

LEAVE A REPLY

Please enter your comment!
Please enter your name here