ਜਗਰਾਓਂ, 12 ਸਤੰਬਰ ( ਬੌਬੀ ਸਹਿਜਲ, ਧਰਮਿੰਦਰ )-ਸੀ.ਆਈ.ਏ ਸਟਾਫ਼ ਅਤੇ ਥਾਣਾ ਸਿੱਧਵਾਂਬੇਟ ਦੀ ਪੁਲਿਸ ਪਾਰਟੀ ਨੇ ਤਿੰਨ ਵਿਅਕਤੀਆਂ ਨੂੰ ਗਿ੍ਰਫ਼ਤਾਰ ਕਰਕੇ ਉਨ੍ਹਾਂ ਪਾਸੋਂ 75 ਗ੍ਰਾਮ ਹੈਰੋਇਨ ਅਤੇ 50 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕੀਤੀ। ਸੀਆਈਏ ਸਟਾਫ਼ ਦੇ ਏਐਸਆਈ ਲਖਵੀਰ ਸਿੰਘ ਨੇ ਦੱਸਿਆ ਕਿ ਉਹ ਪੁਲੀਸ ਪਾਰਟੀ ਸਮੇਤ ਨਹਿਰ ਪੁਲ ਅਖਾੜਾ ਵਿਖੇ ਚੈਕਿੰਗ ਲਈ ਮੌਜੂਦ ਸਨ। ਉਥੇ ਸੂਚਨਾ ਮਿਲੀ ਸੀ ਕਿ ਜਗਤਾਰ ਸਿੰਘ ਉਰਫ ਜੱਗਾ ਵਾਸੀ ਅਗਵਾੜ ਪੋਨਾ, ਕੋਠੇ ਪੋਨਾ ਅਤੇ ਹਰਪ੍ਰੀਤ ਸਿੰਘ ਵਾਸੀ ਪਿੰਡ ਅਖਾੜਾ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ। ਦੋਵੇਂ ਸਾਇੰਸ ਕਾਲਜ ਦੇ ਨਾਲ ਲੱਗਦੇ ਸ਼ਮਸ਼ਾਨਘਾਟ ਵਿੱਚ ਬੈਠੇ ਹਨ। ਇਸ ਸੂਚਨਾ ਦੇ ਆਧਾਰ ’ਤੇ ਛਾਪੇਮਾਰੀ ਕਰ ਕੇ ਜਗਤਾਰ ਸਿੰਘ ਅਤੇ ਹਰਪ੍ਰੀਤ ਸਿੰਘ ਨੂੰ 75 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਥਾਣਾ ਸਿੱਧਵਾਂਬੇਟ ਦੇ ਏਐਸਆਈ ਨਸੀਬ ਚੰਦ ਨੇ ਦੱਸਿਆ ਕਿ ਉਹ ਪੁਲੀਸ ਪਾਰਟੀ ਸਮੇਤ ਖੋਲਿਆਂਵਾਲਾ ਪੁਲ ਮਲਸੀਹਾਂ ਬਾਜਾਨ ’ਤੇ ਮੌਜੂਦ ਸਨ। ਉਥੇ ਸੂਚਨਾ ਮਿਲੀ ਕਿ ਸ਼ਿੰਦੋ ਬਾਈ ਵਾਸੀ ਪਿੰਡ ਖੋਲਿਆਂਵਾਲਾ ਪੁਲ ਮਲਸੀਹਾਂ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ। ਇਸ ਸੂਚਨਾ ਦੇ ਆਧਾਰ ’ਤੇ ਛਾਪੇਮਾਰੀ ਕਰਕੇ ਸ਼ਿੰਦੋ ਬਾਈ ਨੂੰ 50 ਬੋਤਲਾਂ ਸ਼ਰਾਬ ਸਮੇਤ ਕਾਬੂ ਕੀਤਾ ਗਿਆ।