ਸਿੱਧਵਾਂਬੇਟ, 13 ਸਤੰਬਰ ( ਅਸ਼ਵਨੀ )-ਥਾਣਾ ਸਿੱਧਵਾਂਬੇਟ ਦੀ ਪੁਲਿਸ ਪਾਰਟੀਆਂ ਨੇ 2 ਵਿਅਕਤੀਆਂ ਨੂੰ ਗਿ੍ਰਫ਼ਤਾਰ ਕਰਕੇ 55 ਗ੍ਰਾਮ ਹੈਰੋਇਨ ਅਤੇ 125 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਸਬ-ਇੰਸਪੈਕਟਰ ਕੁਲਦੀਪ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਨਾਲ ਚੈਕਿੰਗ ਲਈ ਕਿਸ਼ਨਪੁਰਾ ਚੌਕ ਸਿੱਧਵਾਂਬੇਟ ਵਿਖੇ ਮੌਜੂਦ ਸਨ। ਉਥੇ ਮਿਲੀ ਸੂਚਨਾ ਦੇ ਆਧਾਰ ’ਤੇ ਪਿੰਡ ਖੁਰਸ਼ੈਦਪੁਰਾ ਦੇ ਰਹਿਣ ਵਾਲੇ ਮਲਕੀਤ ਸਿੰਘ ਉਰਫ ਮੀਤੂ ਨੂੰ ਭੂੰਦੜੀ ਤੋਂ ਸਲੇਮਪੁਰਾ ਨੂੰ ਜਾਂਦੀ ਮੁੱਖ ਸੜਕ ’ਤੇ ਨਾਕਾਬੰਦੀ ਕਰਕੇ 55 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਏਐਸਆਈ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਉਹ ਪੁਲੀਸ ਪਾਰਟੀ ਸਮੇਤ ਤਲਵਾੜਾ ਬੱਸ ਅੱਡੇ ’ਤੇ ਚੈਕਿੰਗ ਲਈ ਮੌਜੂਦ ਸਨ। ਉਥੇ ਮਿਲੀ ਸੂਚਨਾ ਦੇ ਆਧਾਰ ’ਤੇ ਅਜੈ ਕੁਮਾਰ ਵਾਸੀ ਪਿੰਡ ਮਾਲੇਕਾ ਥਾਣਾ ਸਦਰ ਸਿਰਸਾ ਹਰਿਆਣਾ ਮੌਜੂਦਾ ਬੋਪਾਰਾਏ ਕਲੋਨੀ ਨੂੰ ਮੇਨ ਰੋਡ ਟੀ ਪੁਆਇੰਟ ਸਲੇਮਪੁਰ ਟਿੱਬਾ ’ਤੇ ਛਾਪਾ ਮਾਰ ਕੇ 125 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ।