Home ਪਰਸਾਸ਼ਨ ਡਿਪਟੀ ਕਮਿਸ਼ਨਰ ਨੇ “ਸਵੱਛਤਾ ਹੀ ਸੇਵਾ ਮਿਸ਼ਨ” ਹੇਠ ਪਿੰਡਾਂ ‘ਚ ਚਲਾਈ ਜਾਣ...

ਡਿਪਟੀ ਕਮਿਸ਼ਨਰ ਨੇ “ਸਵੱਛਤਾ ਹੀ ਸੇਵਾ ਮਿਸ਼ਨ” ਹੇਠ ਪਿੰਡਾਂ ‘ਚ ਚਲਾਈ ਜਾਣ ਵਾਲੀ ਵਿਸ਼ੇਸ਼ ਸਫ਼ਾਈ ਮੁਹਿੰਮ ਦਾ ਕੀਤਾ ਆਗਾਜ਼

46
0

ਮਾਲੇਰਕੋਟਲਾ 15 ਸਤੰਬਰ ( ਰਾਜਨ ਜੈਨ)-ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹੇ ਦੀ ਸਾਫ਼-ਸਫ਼ਾਈ ਲਈ ਹਮੇਸ਼ਾ ਵਚਨਬੱਧ ਹੈ ਕਿਉਂਕਿ ਨਰੋਏ ਸਮਾਜ ਦੀ ਸਿਰਜਣਾ ਲਈ ਸਵੱਛਤਾ ਬਹੁਤ ਜ਼ਰੂਰੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੰਜਾਬ ਦੇ ਸਹਿਯੋਗ ਨਾਲ ਇੱਕ ਮਹਾਨ ਕਦਮ ਸਵੱਛਤਾ ਵੱਲ “ਸਵੱਛਤਾ ਹੀ ਸੇਵਾ ਮਿਸ਼ਨ” ਹੇਠ ਪਿੰਡਾਂ ‘ਚ 02 ਅਕਤੂਬਰ ਤੱਕ ਚਲਾਈ ਜਾਣ ਵਾਲੀ ਵਿਸ਼ੇਸ਼ ਸਫ਼ਾਈ ਮੁਹਿੰਮ ਦਾ ਆਗਾਜ਼ ਕਰਨ ਮੌਕੇ ਕੀਤਾ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬਿਮਾਰੀਆਂ ਤੋਂ ਬਚਾਅ ਲਈ ਆਪਣੇ ਨਿੱਜੀ ਚੌਗਿਰਦੇ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ ਜਨਤਕ ਥਾਵਾਂ ‘ਤੇ ਕੂੜਾ-ਕਰਕਟ ਅਤੇ ਗੰਦਗੀ ਨਾ ਫੈਲਾਈ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਜਿੱਥੇ ਵੀ ਲੋਕਾਂ ਵੱਲੋਂ ਕੂੜਾ ਸੁੱਟਿਆ ਜਾਂਦਾ ਹੈ, ਉਨ੍ਹਾਂ ਥਾਵਾਂ ਤੋਂ ਕੂੜੇ ਕਰਕਟ ਦੀ ਸਾਫ਼ ਸਫ਼ਾਈ ਕਰਵਾ ਕੇ ਲੋਕਾਂ ਨੂੰ ਸਵੱਛਤਾ ਬਾਰੇ ਜਾਗਰੂਕ ਕੀਤਾ ਜਾਵੇਗਾ। ਇਸ ਮੁਹਿੰਮ ਵਿੱਚ ਨੌਜਵਾਨਾਂ ਤੇ ਸਕੂਲੀ ਬੱਚਿਆਂ ਨੂੰ ਸਾਫ਼ ਸਫ਼ਾਈ ਲਈ ਜਾਗਰੂਕ ਕਰਕੇ ਉਨ੍ਹਾਂ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ ਤਾਂ ਜੋ ਉਹ ਆਪਣੇ ਮਾਪਿਆਂ, ਦੋਸਤਾਂ ਮਿੱਤਰਾਂ ਤੇ ਰਿਸ਼ਤੇਦਾਰਾਂ ਨੂੰ ਸਾਫ਼ ਸਫ਼ਾਈ ਦਾ ਮਹੱਤਵ ਸਮਝਾ ਕੇ ਸਵੱਛਤਾ ਹੀ ਸੇਵਾ ਮਿਸ਼ਨ ਵਿੱਚ ਯੋਗਦਾਨ ਪਾ ਸਕਣ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਸਮੁੱਚੇ ਜਿਲ੍ਹੇ ਨੂੰ ਓ.ਡੀ.ਐਂਫ ਪਲੱਸ ਕਰਨ ਦੇ ਯੋਗ ਉਪਰਾਲੇ ਕੀਤੇ ਜਾਣਗੇ । ਜਿਸ ਤਹਿਤ ਸਮੁੱਚੇ ਪਿੰਡਾਂ ਵਿੱਚ ਪਿੰਡਾਂ ਦੇ ਸਾਰੇ ਘਰਾਂ ਕੋਲ ਪਖਾਨੇ ਦੀ ਸੁਵਿਧਾ,ਸਾਰੇ ਸਕੂਲਾਂ/ਆਂਗਨਵਾੜੀ ਕੇਂਦਰਾਂ/ਪੰਚਾਇਤ ਘਰ ਕੋਲ ਮਰਦਾਂ ਅਤੇ ਔਰਤਾਂ ਲਈ ਵਖੋ ਵੱਖਰੇ ਪਖਾਨੇ ਦੀ ਸਹੂਲਤ, ਤਰਲ ਅਤੇ ਠੋਸ ਕੂੜੇ ਦਾ ਪ੍ਰਬੰਧਨ ਆਦਿ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਮਿਆਰੀ ਸਹੂਲਤਾਂਵਾਂ ਮੁਹੱਈਆ ਹੋ ਸਕਣ ਅਤੇ ਸਨਮਾਨ ਦੀ ਜਿੰਦਗੀ ਜੀ ਸਕਣ ।
ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਅਧੀਨ ਪਿੰਡਾਂ ਵਿੱਚ ਡੀ.ਸਲਜਿੰਗ ਮੁਹਿੰਮ,ਜਾਗਰੂਕਤਾ ਕੈਂਪ,ਸਕੂਲਾਂ ਵਿੱਚ ਬਲਾਕ ਪੱਧਰੀ ਮੁਕਾਬਲੇ, ਪਿੰਡਾਂ ਦੀ ਸਾਫ਼ ਸਫ਼ਾਈ ਅਭਿਆਨ,ਇੰਡੀਅਨ ਸਵੱਛਤਾ ਲੀਗ 2.0,ਸਫ਼ਾਈ ਮਿੱਤਰ ਸੁਰੱਖਿਆ ਕੈਂਪ, ਡੀ-ਸਲਜਿੰਗ ਓਪਰੇਟਰਾਂ ਲਈ ਜਾਗਰੂਕਤਾ ਕੈਂਪ ਆਦਿ ਦਾ ਆਯੋਜਨ ਕੀਤਾ ਜਾਵੇਗਾ ।ਉਨ੍ਹਾਂ ਦੱਸਿਆ ਕਿ ਇਸ ਸਵੱਛਤਾ ਮੁਹਿੰਮ ਤਹਿਤ ਜ਼ਿਲ੍ਹੇ ਦੀਆਂ ਪ੍ਰਮੁੱਖ ਸਥਾਨਾਂ, ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ਅਤੇ ਪ੍ਰਮੁੱਖ ਸੜਕਾਂ ਆਦਿ ਦੀ ਸਾਫ਼ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ।
ਉਨ੍ਹਾਂ ਹੋਰ ਦੱਸਿਆ ਕਿ 02 ਅਕਤੂਬਰ ਨੂੰ ਸਵੱਛ ਭਾਰਤ ਦਿਵਸ ਵਜੋਂ ਮਨਾਇਆ ਜਾਵੇਗਾ । ਉਨ੍ਹਾਂ ਜ਼ਿਲ੍ਹੇ ਦੇ ਸਬੰਧਤ ਅਫ਼ਸਰਾਂ ਨੂੰ ਕਿਹਾ ਕਿ ਸਵੱਛਤਾ ਹੀ ਸੇਵਾ ਮੁਹਿੰਮ ਵਿੱਚ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਲੋਕਾਂ ਦੇ ਚੁਣੇ ਨੁਮਾਇੰਦਿਆਂ ਦੀ ਸ਼ਮੂਲੀਅਤ ਕਰਵਾ ਕੇ ਉਨ੍ਹਾਂ ਦਾ ਸਹਿਯੋਗ ਲਿਆ ਜਾਵੇ ਅਤੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਸਵੱਛਤਾ ਮੁਹਿੰਮ ਨੂੰ ਸਫਲ ਬਣਾਉਣ ਲਈ ਆਪਣੇ ਫ਼ਰਜ਼ਾਂ ਦੀ ਪੂਰਤੀ ਕੀਤੀ ਜਾਵੇ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸਾਫ਼ ਸਫ਼ਾਈ ਰੱਖਣ ਲਈ ਚਲਾਈ ਜਾ ਰਹੀ ਸਵੱਛਤਾ ਹੀ ਸੇਵਾ ਮੁਹਿੰਮ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਇਆ ਜਾਵੇ ਤਾਂ ਜੋ ਸਵੱਛਤਾ ਅਪਣਾ ਕੇ ਬਿਮਾਰੀਆਂ ਦਾ ਖ਼ਾਤਮਾ ਕੀਤਾ ਜਾ ਸਕੇ।

LEAVE A REPLY

Please enter your comment!
Please enter your name here