ਹਠੂਰ, 15 ਸਤੰਬਰ ( ਲਿਕੇਸ਼ ਸ਼ਰਮਾਂ, ਅਸ਼ਵਨੀ) -ਹਠੂਰ, ਲੱਖਾ, ਚਕਰ, ਮਾਣੂਕੇ ਸਮੇਤ ਆਸ ਪਾਸ ਦੀਆਂ ਟੁੱਟੀਆਂ ਸੜਕਾਂ ਬਣਾਉਣ ਲਈ ਪਿਛਲੇ 36 ਦਿਨਾਂ ਤੋਂ ਅਣਮਿੱਥੇ ਸਮੇਂ ਲਈ ਸੰਘਰਸ਼ ਕਰ ਰਹੇ ਲੋਕਾਂ ਨੇ ਅੱਜ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਲਾਰੇ ਲੱਪੇ ਤੋਂ ਤੰਗ ਆ ਕੇ ਸੰਘਰਸ਼ ਕਮੇਟੀ ਵੱਲੋਂ ਇਕ ਜ਼ਰੂਰੀ ਮੀਟਿੰਗ ਕੀਤੀ ਗਈ ਜਿਸ ਵਿੱਚ ਫੈਸਲਾ ਹੋਇਆ ਹੈ ਕਿ 15 ਤਰੀਕ ਪ੍ਰਸ਼ਾਸਨ ਵਲੋਂ ਦਿਤੀ ਗਈ ਸੀ ਪਰ ਅੱਜ ਤੱਕ ਸੜਕਾਂ ਬਣਾਉਣ ਲਈ ਕੋਈ ਵੀ ਪ੍ਰਬੰਧ ਨਹੀਂ ਕੀਤੇ ਗਏ ਹੁਣ 17 ਤਰੀਕ ਤੱਕ ਧਰਨਾ ਸਥਾਨ ਤੇ ਸ਼ਾਂਤ ਮਾਈ ਸੰਘਰਸ਼ ਜਾਰੀ ਰਹੇਗਾ ਪਰ ਜੇਕਰ 17 ਤਰੀਕ ਤੱਕ ਕੋਈ ਅਧਿਕਾਰੀ ਸੜਕਾਂ ਬਣਾਉਣ ਲਈ ਲੋੜੀਂਦੇ ਪ੍ਰਬੰਧ ਨਹੀਂ ਕਰਦਾ ਤਾਂ ਮਜਬੂਰ ਹੋ ਕੇ ਸੰਘਰਸ਼ ਕਮੇਟੀ 18 ਨੂੰ ਸਖ਼ਤ ਫੈਸਲਾ ਲਾਵੇਗੀ ਜਿਸ ਦੀ ਜ਼ਿਮੇਵਾਰੀ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਹੋਵੇਗੀ ਕਿਉਂਕਿ ਵਾਰ ਵਾਰ ਪ੍ਰੋਗਰਾਮ ਉਲੀਕੇ ਗਏ ਹਨ ਪਰੰਤੂ ਪ੍ਰਸ਼ਾਸਨ ਦੇ ਵਿਸ਼ਵਾਸ ਵਿੱਚ ਆਕੇ ਸੰਘਰਸ਼ ਕਮੇਟੀ ਵੱਲੋਂ ਸ਼ਾਂਤਮਈ ਧਰਨਾ ਜਾਰੀ ਰੱਖਦਿਆਂ 36ਦਿਨ ਬੀਤ ਚੁੱਕੇ ਹਨ। ਅੱਜ ਦੇ ਬੁਲਾਰਿਆਂ ਵਿੱਚ ਜ਼ਿਲ੍ਹਾ ਪ੍ਰਧਾਨ ਮਾਸਟਰ ਮਹਿੰਦਰ ਸਿੰਘ ਕਮਾਲਪੁਰਾ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ, ਜ਼ਿਲ੍ਹਾ ਪ੍ਰਧਾਨ ਬੂਟਾ ਸਿੰਘ ਚਕਰ ਪੰਜਾਬ ਕਿਸਾਨ ਯੂਨੀਅਨ, ਚਮਕੌਰ ਸਿੰਘ ਕਮਾਲਪੁਰਾ, ਮਾਸਟਰ ਤਾਰਾ ਸਿੰਘ ਅੱਚਰਵਾਲ, ਅਵਤਾਰ ਸਿੰਘ ਰਸੂਲਪੁਰ, ਅਮਰਜੀਤ ਸਿੰਘ ਰਸੂਲਪੁਰ ਆਦਿ ਆਗੂਆਂ ਨੇ ਕਿਹਾ ਕਿ ਹੁਣ ਪ੍ਰਸ਼ਾਸਨ ਸਵਰ ਦੀ ਪਰਖ ਕਰਨ ਲੱਗਿਆਂ ਹੋਇਆ ਹੈ।ਇਸ ਮੌਕੇ ਪੰਚ ਜਸਵਿੰਦਰ ਸਿੰਘ ਸਿੱਧੂ, ਇੰਦਰਪਾਲ ਸਿੰਘ ਗਿੱਲ, ਦਲਵੀਰ ਸਿੰਘ ਬਰੁਜ ਕਲਾਰਾਂ, ਸੂਬੇਦਾਰ ਸੁਖਦੇਵ ਸਿੰਘ, ਮਨਜੀਤ ਸਿੰਘ ਬਿੱਟੂ ਗਵਾਲੀਅਰ, ਤੇਜ ਸਿੰਘ ਲੱਖਾ, ਪ੍ਰਧਾਨ ਸਾਧੂ ਸਿੰਘ ਲੱਖਾ, ਪ੍ਰਧਾਨ ਬਹਾਦਰ ਸਿੰਘ ਲੱਖਾ, ਆਦਿ ਹਾਜ਼ਰ ਸਨ।