ਜਗਰਾਉਂ, 9 ਅਪ੍ਰੈਲ ( ਹਰਵਿੰਦਰ ਸਿੰਘ ਸੱਗੂ)-ਜੀ. ਐਚ. ਜੀ. ਅਕੈਡਮੀ , ਕੋਠੇ ਬੱਗੂ, ਜਗਰਾਉਂ ਦੇ ਚੇਅਰਮੈਨ ਗੁਰਮੇਲ ਸਿੰਘ ਮੱਲ੍ਹੀ ਨੂੰ ਕ੍ਰਿਸ਼ੀ ਬੰਧਨ ਸੁਸਾਇਟੀ ਦੇ ਪ੍ਰਧਾਨ ਸੁਧਿਪਤਾ ਪਾਲ ਵੱਲੋਂ ਸਨਮਾਨਿਤ ਕੀਤਾ ਗਿਆ ।ਪ੍ਰਧਾਨ ਸੁਧਿਪਤਾ ਪਾਲ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਕ੍ਰਿਸ਼ੀ ਬੰਧਨ ਸੁਸਾਇਟੀ ਜੋ ਪਿਛਲੇ ਲੰਬੇ ਸਮੇਂ ਤੋਂ ਬੰਗਲੌਰ ਵਿਖੇ ਵਿਦਿਆਰਥੀਆਂ ਨੂੰ ਮੁਫ਼ਤ ਵਿੱਦਿਆ ਦੀ ਸਹੂਲਤ ਪ੍ਰਦਾਨ ਕਰ ਰਹੀ ਹੈ।ਉਨ੍ਹਾਂ ਦੱਸਿਆ ਕਿ ਗੁਰਮੇਲ ਸਿੰਘ ਮੱਲ੍ਹੀ ਨੇ ਵੀ ਇਸ ਸੁਸਾਇਟੀ ਵਿੱਚ ਆਪਣਾ ਵਿਸ਼ੇਸ਼ ਯੋਗਦਾਨ ਪਾਇਆ।ਉਨ੍ਹਾਂ ਨੇ ਗੁਰਮੇਲ ਸਿੰਘ ਮੱਲ੍ਹੀ ਦੇ ਨਿਮਰਤਾ ਭਰੇ ਸੁਭਾਅ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਅੱਜ ਦੇ ਯੁੱਗ ਵਿੱਚ ਇਸ ਸਮਾਜ ਨੂੰ ਇਹੋ ਜਿਹੀਆਂ ਸ਼ਖ਼ਸੀਅਤਾਂ ਦੀ ਬਹੁਤ ਜ਼ਰੂਰਤ ਹੈ।ਇਸ ਮੌਕੇ ਤੇ ਜੀ.ਐਚ.ਜੀ ਅਕੈਡਮੀ ਦੇ ਪ੍ਰਿੰਸੀਪਲ ਸ੍ਰੀਮਤੀ ਰਮਨਜੋਤ ਕੌਰ ਗਰੇਵਾਲ ਅਤੇ ਮੈਨੇਜਰ ਸ਼ਰਨਜੀਤ ਸਿੰਘ ਵੀ ਮੌਜੂਦ ਸਨ।