Home crime ਨਿੱਜੀ ਸਕੂਲ ਦੀ ਬੱਸ ਪਲਟੀ ਦਰਜ਼ਨ ਦੇ ਕਰੀਬ ਬੱਚੇ ਹੋਏ ਜਖਮੀ, ਦੋ...

ਨਿੱਜੀ ਸਕੂਲ ਦੀ ਬੱਸ ਪਲਟੀ ਦਰਜ਼ਨ ਦੇ ਕਰੀਬ ਬੱਚੇ ਹੋਏ ਜਖਮੀ, ਦੋ ਬੱਚਿਆਂ ਦੀ ਹਾਲਤ ਗੰਭੀਰ

38
0


ਗੁਰਦਾਸਪੁਰ, 16 ਸਤੰਬਰ (ਰਾਜੇਸ਼ ਜੈਨ – ਭਗਵਾਨ ਭੰਗੂ) : ਡਰਾਈਵਰਾਂ ਦੀ ਲਾਪ੍ਰਵਾਹੀ ਕਾਰਨ ਆਏ ਦਿਨ ਹੀ ਸਕੂਲੀ ਬੱਸਾਂ ਹਾਦਸਿਆਂ ਦਾ ਸ਼ਿਕਾਰ ਹੋ ਰਹੀਆਂ ਹਨ। ਤਾਜ਼ਾ ਮਾਮਲਾ ਡੇਰਾ ਬਾਬਾ ਨਾਨਕ ਦੇ ਪਿੰਡ ਚੱਕਵਾਲੀ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਨਿੱਜੀ ਸਕੂਲ ਦੀ ਬੱਸ ਪਲਟਣ ਕਾਰਨ ਬੱਸ ਵਿੱਚ ਸਵਾਰ 50 ਦੇ ਕਰੀਬ ਬੱਚਿਆਂ ਵਿੱਚੋਂ ਦਰਜਨ ਦੇ ਕਰੀਬ ਬੱਚਿਆਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਦੋ ਬੱਚਿਆਂ ਦੇ ਗੰਭੀਰ ਸੱਟਾਂ ਲੱਗੀਆਂ ਹਨ। ਜਿਨ੍ਹਾਂ ਨੂੰ ਇਲਾਜ ਦੇ ਲਈ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਭੇਜਿਆ ਗਿਆ ਹੈ ।ਬੱਸ ਪਲਟਣ ਤੋਂ ਬਾਅਦ ਮਾਪਿਆਂ ਨੇ ਮੌਕੇ ਤੇ ਪਹੁੰਚ ਕੇ ਬੱਚਿਆਂ ਨੂੰ ਆਪਣੇ ਆਪਣੇ ਵਾਹਨਾਂ ਤੇ ਘਰ ਖੜਿਆ। ਇਸ ਬੱਸ ਵਿੱਚ ਚਾਰ ਅਧਿਆਪਕ ਵੀ ਸਵਾਰ ਸਨ ਜਿਨ੍ਹਾਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ। ਬੱਚਿਆਂ ਦੇ ਮਾਪਿਆਂ ਨੇ ਦੱਸਿਆ ਕਿ ਡਰਾਈਵਰ ਸਹੀ ਤਰਾਂ ਬੱਸ ਨੂੰ ਨਹੀਂ ਸੀ ਚਲਾਉਂਦਾ ਜਿਸ ਕਰਕੇ ਇਹ ਹਾਦਸਾ ਵਾਪਰਿਆ ਹੈ।ਇਸ ਸਬੰਧੀ ਜਾਣਕਾਰੀ ਬੱਚਿਆਂ ਦੇ ਮਾਪਿਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਦੇ ਲੋਕਾਂ ਤੋਂ ਪਤਾ ਲੱਗਾ ਸੀ ਕਿ ਪਿੰਡ ਚੱਕਵਾਲੀ ਵਿੱਚ ਸਕੂਲ ਦੀ ਬੱਸ ਪਲਟ ਗਈ ਹੈ ਜਿਸ ਤੋਂ ਬਾਅਦ ਉਨ੍ਹਾਂ ਨੇ ਮੌਕੇ ਤੇ ਪਹੁੰਚ ਕੇ ਆਪਣੇ ਬੱਚਿਆਂ ਨੂੰ ਸੁਰੱਖਿਅਤ ਬੱਸ ਹੇਠੋਂ ਕੱਢਿਆ। ਉਹਨਾਂ ਕਿਹਾ ਕਿ ਕੁਝ ਬੱਚਿਆਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਦੋ ਬੱਚਿਆਂ ਦੇ ਗੰਭੀਰ ਸੱਟਾਂ ਲੱਗੀਆਂ ਸਨ ਜਿਨ੍ਹਾਂ ਨੂੰ ਇਲਾਜ ਲਈ ਬਟਾਲਾ ਦੇ ਹਸਪਤਾਲ ਵਿਖੇ ਭੇਜ ਦਿੱਤਾ ਗਿਆ ਹੈ।ਉਹਨਾਂ ਅਰੋਪ ਲਗਾਉਂਦੇ ਹੋਏ ਕਿਹਾ ਕਿ ਉਹਨਾਂ ਨੂੰ ਪਹਿਲਾਂ ਵੀ ਸ਼ਿਕਾਇਤਾਂ ਮਿਲ ਰਹੀਆਂ ਸਨ ਇਸ ਬੱਸ ਦਾ ਡਰਾਈਵਰ ਨਸ਼ੇ ਕਰਦਾ ਹੈ ਜਿਸਦੀ ਕਈ ਵਾਰ ਸ਼ਿਕਾਇਤ ਸਕੂਲ ਪ੍ਰਬੰਧਕਾ ਨੂੰ ਦਿੱਤੀ ਗਈ ਸੀ ਕਿ ਡਰਾਈਵਰ ਨੂੰ ਬਦਲਿਆ ਜਾਵੇ ਪਰ ਕੋਈ ਕਾਰਵਾਈ ਨਹੀਂ ਹੋਈ ਜਿੱਸ ਕਰਕੇ ਅੱਜ ਇਹ ਹਾਦਸਾ ਵਾਪਰ ਗਿਆ‌।ਇੱਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਰੇਣੁ ਬਾਲਾ ਨੇ ਦੱਸਿਆ ਕਿ ਜਦੋਂ ਸਾਨੂੰ ਇਹ ਸੂਚਨਾਂ ਮਿਲ਼ੀ ਕਿ ਬੱਸ ਹਾਦਸਾਗ੍ਰਸਤ ਹੋ ਗਈ ਹੈ।ਉਹਨਾਂ ਨੇ ਮੌਕੇ ਤੇ ਪਹੁੰਚ ਕੇ ਜਗਮੀਤ ਬੱਚਿਆਂ ਨੂੰ ਤੁਰੰਤ ਮੁਢਲੀ ਸਹਾਇਤਾ ਪ੍ਰਾਪਤ ਕਰਵਾਈ ਅਤੇ ਜਿਹੜੇ ਬੱਚੇ ਗੰਭੀਰ ਜਖਮੀ ਸਨ, ਉਨ੍ਹਾਂ ਨੂੰ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਪਹਿਲਾਂ ਕਿਸੇ ਵੀ ਬੱਚਿਆਂ ਦੇ ਮਾਪਿਆਂ ਨੇ ਉਹਨਾਂ ਨੂੰ ਡਰਾਈਵਰ ਸਬੰਧੀ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਜੇ ਕਰਵਾਈ ਹੁੰਦੀ ਤਾਂ ਉਹ ਡਰਾਈਵਰ ਖ਼ਿਲਾਫ਼ ਜ਼ਰੂਰ ਐਕਸ਼ਨ ਲੈਂਦੇ।ਉਹਨਾਂ ਕਿਹਾ ਕਿ ਫਿਲਹਾਲ ਹੁਣ ਬੱਚਿਆਂ ਨੂੰ ਸਹੀ ਸਲਾਮਤ ਘਰਾਂ ਤੱਕ ਪਹੁੰਚਾ ਦਿੱਤਾ ਗਿਆ ਹੈ ਅਤੇ ਡਰਾਈਵਰ ਦੇ ਕੋਲੋਂ ਵੀ ਪੁੱਛ ਗਿੱਛ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here