ਜਗਰਾਓਂ, 16 ਸਤੰਬਰ ( ਵਿਕਾਸ ਮਠਾੜੂ)-ਬਲੌਜ਼ਮਜ ਕਾਨਵੈਂਟ ਸਕੂਲ ਵੱਲੋਂ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਉਤਸਵ ਦੀਆਂ ਪੂਰੇ ਸਮਾਜ ਨੂੰ ਵਧਾਈਆਂ ਦਿੱਤੀਆਂ ਗਈਆਂ ਇਸ ਦੇ ਨਾਲ ਅਧਿਆਪਕਾਂ ਵੱਲੋਂ ਸਾਰੇ ਵਿਦਿਆਰਥੀਆਂ ਨਾਲ ਇਸ ਦੀ ਜਾਣਕਾਰੀ ਸਾਂਝੀ ਕੀਤੀ ਗਈ ਵਿਦਿਆਰਥੀਆਂ ਲਈ ਇਹਨਾਂ ਦਿਹਾੜਿਆਂ ਦੀ ਮਹੱਤਤਾ ਦੀ ਜਾਣਕਾਰੀ ਹਾਸਲ ਕਰਨਾ ਅਤੀ ਜਰੂਰੀ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਅਮਰਜੀਤ ਕੌਰ ਨਾਜ਼ ਨੇ ਕਿਹਾ ਕੀ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਬਾਬਾ ਬੁੱਢਾ ਜੀ ਤੋਂ ਪਹਿਲਾ ਪ੍ਰਕਾਸ਼ ਕਰਵਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮਹਾਨਤਾ ਦਿੱਤੀ ਸੀ। ਗੁਰੂਆਂ ਦੀ ਬਾਣੀ ਕਰਕੇ ਕੀ ਸਾਡਾ ਜੀਵਨ ਚਲਦਾ ਹੈ ਗੁਰੂਆਂ ਦੁਆਰਾ ਉਚਾਰੀ ਬਾਣੀ ਸਾਡੇ ਜੀਵਨ ਦਾ ਆਧਾਰ ਹੈ ਜੋ ਕਿ ਵਿਦਿਆਰਥੀ ਵਰਗ ਨੂੰ ਪਤਾ ਹੋਣਾ ਲਾਜ਼ਮੀ ਹੈ। ਸਮੁੱਚੀ ਮਨੁੱਖਤਾ ਨੂੰ ਅੱਜ ਦੇ ਪਵਿੱਤਰ ਦਿਹਾੜੇ ਦੀਆਂ ਬਹੁਤ ਬਹੁਤ ਮੁਬਾਰਕਾਂ। ਸਕੂਲ ਵਿੱਚ ਪਾਠ ਉਪਰੰਤ ਅਰਦਾਸ ਬੇਨਤੀ ਕਰਕੇ ਦੇਗ ਵਰਤਾਈ ਗਈ ਅਤੇ ਬੱਚਿਆਂ ਨੂੰ ਵੀ ਪ੍ਰਸ਼ਾਦ ਦਿੱਤਾ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਹਰਭਜਨ ਸਿੰਘ ਜੌਹਲ ਅਤੇ ਪ੍ਰੈਜੀਡੈਂਟ ਮਨਪ੍ਰੀਤ ਸਿੰਘ ਬਰਾੜ ਨੇ ਵੀ ਪ੍ਰਕਾਸ਼ ਦਿਹਾੜੇ ਦੀਆਂ ਸਭ ਨੂੰ ਵਧਾਈਆਂ ਦਿੱਤੀਆਂ।