Home Political ਗੀਟਾ ਜ਼ਿਲ੍ਹਾ ਕਾਂਗਰਸ ਦੇ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ

ਗੀਟਾ ਜ਼ਿਲ੍ਹਾ ਕਾਂਗਰਸ ਦੇ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ

40
0


ਜਗਰਾਉਂ, 19 ਸਤੰਬਰ ( ਜਗਰੂਪ ਸੋਹੀ )-ਬਲਾਕ ਸਿੱਧਵਾਂਬੇਟ ਦੇ ਸਾਬਕਾ ਯੂਥ ਕਾਂਗਰਸ ਪ੍ਰਧਾਨ ਗੁਰਜੀਤ ਸਿੰਘ ਗੀਟਾ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਪ੍ਰਤੀ ਸੇਵਾਵਾਂ ਦੇ ਮੱਦੇਨਜ਼ਰ ਜ਼ਿਲ੍ਹਾ ਲੁਧਿਆਣਾ ਦਿਹਾਤੀ ਕਾਂਗਰਸ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ’ਤੇ ਗੀਟਾ ਦਾ ਮੂੰਹ ਮਿੱਠਾ ਕਰਵਾ ਕੇ ਜ਼ਿਲ੍ਹਾ ਲੁਧਿਆਣਾ ਦਿਹਾਤੀ ਕਾਂਗਰਸ ਦੇ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ, ਦਾਖਾ ਵਿਧਾਨ ਸਭਾ ਹਲਕੇ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ, ਵਿਧਾਨ ਸਭਾ ਹਲਕਾ ਜਗਰਾਉਂ ਦੇ ਇੰਚਾਰਜ ਜਗਤਾਰ ਸਿੰਘ ਜੱਗਾ, ਮਾਰਕੀਟ ਕਮੇਟੀ ਜਗਰਾਓਂ ਦੇ ਸਾਬਕਾ ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ, ਵਰਿੰਦਰ ਸਿੰਘ ਕਲੇਰ, ਸਤਨਾਮ ਸਿੰਘ ਸੱਤਾ ਤੇ ਹੋਰ ਪਾਰਟੀ ਵਰਕਰਾਂ ਨੇ ਗੀਟਾ ਨੂੰ ਵਧਾਈ ਦਿੱਤੀ। ਮੁੱਲਾਂਪੁਰ ਅਤੇ ਸੰਧੂ ਨੇ ਕਿਹਾ ਕਿ ਗੁਰਜੀਤ ਸਿੰਘ ਗੀਟਾ ਪਾਰਟੀ ਪ੍ਰਤੀ ਸਮਰਪਿਤ ਵਰਕਰ ਹਨ। ਜਿਸਨੇ ਹਰ ਮਾੜੇ ਚੰਗੇ ਸਮੇਂ ਵਿਚ ਪਾਰਟੀ ਦਾ ਸਾਥ ਦਿਤਾ ਅਤੇ ਆਪਣੀ ਜਿੰਮੇਵਾਰੀ ਹਰ ਵਾਰ ਬਾਖੂਬੀ ਵਿਭਾਈ ਅਤੇ ਕਦੇ ਵੀ ਪਾਰਟੀ ਦੀ ਮੁਖ ਧਾਰਾ ਤੋਂ ਨਹੀਂ ਡੋਲਿਆ। ਅਜਿਹੇ ਵਰਕਰਾਂ ਨੂੰ ਸਨਮਾਨ ਦੇਣਾ ਪਾਰਟੀ ਪ੍ਰਤੀ ਸਮਰਪਿੰਤ ਹਰ ਵਰਕਰ ਦਾ ਸਨਮਾਨ ਹੈ। ਗੀਟਾ ਵਰਗੇ ਵਰਕਰ ਹੀ ਸਹੀ ਅਰਥਾਂ ਵਿਚ ਪਾਰਟੀ ਦੀ ਪੀੜ੍ਹ ਦੀ ਹੱਡੀ ਹਨ। ਇਸ ਮੌਕੇ ਗੁਰਜੀਤ ਸਿੰਘ ਗੀਟਾ ਨੇ ਕਿਹਾ ਕਿ ਉਹ ਹਮੇਸ਼ਾ ਹੀ ਪਾਰਟੀ ਲਈ ਨਿਰਸਵਾਰਥ ਭਾਵਨਾ ਨਾਲ ਕੰਮ ਕਰਦੇ ਰਹੇ ਹਨ। ਪਾਰਟੀ ਵੱਲੋਂ ਉਨ੍ਹਾਂ ਨੂੰ ਦਿੱਤੇ ਮਾਣ-ਸਨਮਾਨ ਲਈ ਉਹ ਪਾਰਟੀ ਲੀਡਰਸ਼ਿਪ ਦੇ ਧੰਨਵਾਦੀ ਹਨ ਅਤੇ ਜਿਸ ਭਰੋਸੇ ਨਾਲ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।

LEAVE A REPLY

Please enter your comment!
Please enter your name here