ਜਗਰਾਓਂ, 20 ਸਤੰਬਰ ( ਮੋਹਿਤ ਜੈਨ)-ਲੋਕ ਸੇਵਾ ਸੋਸਾਇਟੀ ਵੱਲੋਂ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਕੰਵਲ ਕੱਕੜ, ਦੀ ਅਗਵਾਈ ਹੇਠ ਗੌਰਮਿੰਟ ਪ੍ਰਾਇਮਰੀ ਸੈਂਟਰਲ ਬੁਆਏ ਸਕੂਲ ਜਗਰਾਓਂ ਨੂੰ ਪੰਜ ਆਫ਼ਿਸ ਕੁਰਸੀਆਂ ਦਿੱਤੀਆਂ ਗਈਆਂ| ਇਸ ਮੌਕੇ ਚੇਅਰਮੈਨ ਗੁਲਸ਼ਨ ਅਰੋੜਾ ਤੇ ਪ੍ਰਧਾਨ ਕੰਵਲ ਕੱਕੜ ਨੇ ਕਿਹਾ ਕਿ ਸੁਸਾਇਟੀ ਵੱਲੋਂ ਇਸ ਤੋਂ ਪਹਿਲਾਂ ਇਸ ਸਕੂਲ ਨੂੰ ਸਮੇਂ ਸਮੇਂ ਤੇ ਉਨ੍ਹਾਂ ਦੀ ਜਰੂਰਤ ਅਨੁਸਾਰ ਸਾਮਾਨ ਦਿੱਤਾ ਗਿਆ।ਇਸ ਮੌਕੇ ਸਕੂਲ ਦੀ ਹੈੱਡ ਟੀਚਰ ਸੁਰਿੰਦਰ ਕੌਰ, ਗੀਤਾ ਰਾਣੀ, ਹਰਿੰਦਰ ਕੌਰ ਭੰਡਾਰੀ, ਮਧੂ ਬਾਲਾ, ਕਾਂਤਾ ਰਾਣੀ ਤੇ ਕੁਲਵਿੰਦਰ ਕੌਰ ਨੇ ਸੁਸਾਇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਦ ਵੀ ਸੁਸਾਇਟੀ ਕੋਲ ਸਕੂਲ ਵੱਲੋਂ ਕੋਈ ਮੰਗ ਰੱਖੀ ਜਾਂਦੀ ਹੈ ਤਾਂ ਉਸ ਮੰਗ ਨੂੰ ਫ਼ੌਰੀ ਤੌਰ ’ਤੇ ਪੂਰਾ ਕੀਤਾ ਜਾਂਦਾ ਹੈ| ਇਸ ਮੌਕੇ ਵਾਈਸ ਚੇਅਰਮੈਨ ਸੁਖਜਿੰਦਰ ਸਿੰਘ ਢਿੱਲੋਂ, ਸੀਨੀਅਰ ਮੀਤ ਪ੍ਰਧਾਨ ਮਨੋਹਰ ਸਿੰਘ ਟੱਕਰ,ਸੈਕਟਰੀ ਕੁਲਭੂਸ਼ਨ ਗੁਪਤਾ, ਕੈਸ਼ੀਅਰ ਸੁਨੀਲ ਬਜਾਜ,ਰਾਜੀਵ ਗੁਪਤਾ, ਸੁਖਦੇਵ ਗਰਗ, ਨੀਰਜ ਮਿੱਤਲ, ਰਾਜਿੰਦਰ ਜੈਨ ਕਾਕਾ, ਮੁਕੇਸ਼ ਗੁਪਤਾ, ਕਪਿਲ ਸ਼ਰਮਾ, ਪ੍ਰੇਮ ਬਾਂਸਲ, ਜਗਦੀਪ ਸਿੰਘ, ਆਰ ਕੇ ਗੋਇਲ ਆਦਿ ਹਾਜ਼ਰ ਸਨ ।