ਤਰਨ ਤਾਰਨ-, 9 ਅਪ੍ਰੈਲ ( ਰਾਜੇਸ਼ ਜੈਨ, ਰਿਤੇਸ਼ ਭੱਟ)-ਪੰਜਾਬ ਵਿੱਚ ਜੁਰਮ ਦੀਆਂ ਵਾਰਦਾਤਾਂਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਜ਼ਿਲ੍ਹਾ ਤਰਨਤਾਰਨ ਵਿੱਚ ਬੀਤੀ ਰਾਤ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ।ਜਾਣਕਾਰੀ ਅਨੁਸਾਰ ਤਰਨਤਾਰਨ ਦੇ ਪਿੰਡ ਕਲਸੀਆਂ ਵਿੱਚ 50 ਰੁਪਏ ਪਿੱਛੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ।ਮ੍ਰਿਤਕ ਦੀ ਪਛਾਣ ਗੁਰਸਾਹਿਬ ਵਜੋਂ ਹੋਈ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।ਦੱਸਣਯੋਗ ਹੈ ਕਿ ਬੀਤੇ ਦਿਨੀ ਸੀਐਮ ਪੰਜਾਬ ਦੇ ਸਾਰੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕਰਦਿਆ ਸੂਬੇ ਵਿੱਚ ਗੈਂਗਸਟਰਾਂ ਦਾ ਸਫਾਇਆ ਕਰਨ ਲਈ ਆਖਿਆ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੂੰ ਸੂਬੇ ਵਿੱਚੋਂ ਗੈਂਗਸਟਰਾਂ ਦਾ ਸਫਾਇਆ ਕਰਨ ਲਈ ਆਖਿਆ ਤਾਂ ਜੋ ਲੋਕਾਂ ਦਾ ਅਮਨ-ਕਾਨੂੰਨ ਦੀ ਮਸ਼ੀਨਰੀ ਵਿੱਚ ਪੂਰਾ ਭਰੋਸਾ ਅਤੇ ਭਰੋਸਾ ਕਾਇਮ ਕੀਤਾ ਜਾ ਸਕੇ।
