Home Chandigrah ਨਾਂ ਮੈਂ ਕੋਈ ਝੂਠ ਬੋਲਿਆ..?ਕੈਨੇਡਾ ਨਾਲ ਵਿਗੜਦੇ ਸਬੰਧਾਂ ਕਾਰਨ ਪੰਜਾਬ ਨੂੰ ਹੋਵੇਗਾ...

ਨਾਂ ਮੈਂ ਕੋਈ ਝੂਠ ਬੋਲਿਆ..?
ਕੈਨੇਡਾ ਨਾਲ ਵਿਗੜਦੇ ਸਬੰਧਾਂ ਕਾਰਨ ਪੰਜਾਬ ਨੂੰ ਹੋਵੇਗਾ ਭਾਰੀ ਨੁਕਸਾਨ

43
0


ਕੈਨੇਡਾ ਅਤੇ ਭਾਰਤ ਦੇ ਰਿਸ਼ਤਿਆਂ ਵਿੱਚ ਅਚਾਨਕ ਆਈ ਕੜਵਾਹਟ ਕਾਰਨ ਦੋਵਾਂ ਮੁਲਕਾਂ ਨੇ ਇੱਕ ਦੂਜੇ ਖ਼ਿਲਾਫ਼ ਕੂਟਨੀਤਕ ਰਾਜਨੀਤੀ ਸ਼ੁਰੂ ਕਰ ਦਿੱਤੀ ਹੈ। ਜਿਸ ਵਿੱਚ ਪਹਿਲਾਂ ਦੋਵਾਂ ਮੁਲਕਾਂ ਦੇ ਇਕ ਦੂਸਰੇ ਦੇਸ਼ ਵਿਚ ਤਾਇਨਾਤ ਨੁਮਾਂਇਦਿÇਆਂ ਨੂੰ ਵਾਪਸ ਬੁਲਾਇਆ ਗਿਆ ਅਤੇ ਫਿਰ ਦੋਵਾਂ ਦੇਸ਼ਾਂ ਵੱਲੋਂ ਆਪਣੇ ਨਾਗਰਿਕਾਂ ਲਈ ਵਿਸ਼ੇਸ਼ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਹੁਣ ਭਾਰਤ ਨੇ ਕੈਨੇਡੀਅਨ ਨਾਗਰਿਕਾਂ ਨੂੰ ਭਾਰਤ ਆਉਣ ਲਈ ਵੀਜ਼ਾ ਦੇਣ ’ਤੇ ਪਾਬੰਦੀ ਲਗਾ ਦਿੱਤੀ ਹੈ। ਪਰ ਰਾਹਤ ਦੀ ਗੱਲ ਇਹ ਹੈ ਕਿ ਫਿਲਹਾਲ ਕੈਨੇਡਾ ਵੱਲੋਂ ਅਜਿਹਾ ਕੋਈ ਕਦਮ ਚੁੱਕਣ ਦੀ ਕੋਈ ਗੱਲ ਨਹੀਂ ਕੀਤੀ ਜਾ ਰਹੀ ਹੈ। ਜਿਸ ਕਾਰਨ ਹੋਰ ਖਟਾਸ ਪੈਦਾ ਹੋ ਜਾਵੇ। ਦੋਵਾਂ ਮੁਲਕਾਂ ਦੇ ਰਿਸ਼ਤਿਆਂ ਵਿੱਚ ਆਈ ਕੜਵਾਹਟ ਨਾਲ ਪੰਜਾਬ ਨੂੰ ਸਭ ਤੋਂ ਵੱਧ ਨੁਕਸਾਨ ਉਠਾਉਣਾ ਪਵੇਗਾ। ਪਹਿਲੀ ਗੱਲ ਤਾਂ ਇਹ ਹੈ ਕਿ ਇਸ ਤਰ੍ਹਾਂ ਦੀ ਚਰਚਾ ਨਾਲ ਸਿੱਖਾਂ ਦਾ ਅਕਸ ਧੁੰਦਲਾ ਹੋਣ ਦਾ ਭਾਰੀ ਖਦਸ਼ਾ ਹੈ। ਭਾਵੇਂ ਕਿ ਕੈਨੇਡਾ ਵਿੱਚ ਬੈਠੇ ਬਹੁਗਿਣਤੀ ਪੰਜਾਬੀਆਂ ਦੀ ਮਿਹਨਤ ਸਦਕਾ ਕੈਨੇਡਾ ਨੂੰ ਹਰ ਤਰ੍ਹਾਂ ਦਾ ਲਾਭ ਮਿਲ ਰਿਹਾ ਹੈ। ਕੈਨੇਡਾ ਦੀ ਤਰੱਕੀ ਵਿੱਚ ਪੰਜਾਬੀਆਂ ਦਾ ਅਹਿਮ ਰੋਲ ਰਿਹਾ ਹੈ। ਇਸ ਕਾਰਨ ਕੈਨੇਡਾ ਵਿੱਚ ਪੰਜਾਬੀਆਂ ਦਾ ਖਾਸ ਸਥਾਨ ਹੈ। ਪੰਜਾਬ ਵਿੱਚੋਂ ਜ਼ਿਆਦਾਤਰ ਪੜ੍ਹੇ-ਲਿਖੇ ਨੌਜਵਾਨ ਕੈਨੇਡਾ ਅਤੇ ਆਸਟ੍ਰੇਲੀਆ ਗਏ ਹਨ। ਜੇਕਰ ਅੱਜ ਪੰਜਾਬ ਮੁੜ ਆਪਣੇ ਪੈਰਾਂ ’ਤੇ ਖੜ੍ਹਾ ਹੋ ਗਿਆ ਹੈ ਤਾਂ ਇਨ੍ਹਾਂ ਦੇਸ਼ਾਂ ’ਚ ਜਾਣ ਵਾਲੇ ਲੋਕਾਂ ਦਾ ਵੀ ਇਸ ’ਚ ਅਹਿਮ ਯੋਗਦਾਨ ਹੈ। ਪੰਜਾਬ ’ਚ ਕੱਪੜਾ ਅਤੇ ਸੁਨਿਆਰੇ ਦਾ ਕਾਰੋਬਾਰ ਐਨ ਆਰ ਆਈ ਲੋਕਾਂ ਦੇ ਸਿਰ ਤੇ ਚੱਲਦਾ ਹੈ। ਹਰ ਸਾਲ ਦੇ ਆਖਰੀ ਮਹੀਨਿਆਂ ਵਿਚ ਵਿਦੇਸ਼ਾਂ ਦੇ ਲੋਕਾਂ ਦੇ ਆਉਣ ਦੀ ਉਮੀਦ ਹੁੰਦੀ ਹੈ ਅਤੇ ਜਦੋਂ ਉਹ ਪੰਜਾਬ ਆਉਂਦੇ ਹਨ ਤਾਂ ਉਹ ਪੂਰੇ ਦਿਲ ਨਾਲ ਖਰੀਦਦਾਰੀ ਕਰਦੇ ਹਨ। ਇੰਨਾ ਹੀ ਨਹੀਂ ਵਿਦੇਸ਼ਾਂ ਵਿਚ ਗਏ ਪੰਜਾਬ ਦੇ ਹਰ ਪਿੰਡ ਦੇ ਲੋਕ ਆਪਣੇ ਪਿੰਡ ਦੀ ਬਿਹਤਰੀ ਲਈ ਤਨ-ਮਨ-ਧਨ ਨਾਲ ਯੋਗਦਾਨ ਪਾਉਂਦੇ ਹਨ। ਨੌਜਵਾਨਾਂ ਨੂੰ ਖੇਡਾਂ ਵੱਲ ਉਤਸਾਹਿਤ ਕਰਨ ਲਈ ਹਰ ਸਾਲ ਪਿੰਡ ਪੱਧਰ ਤੇ ਐਨ ਆਰ ਆਈਜ਼ ਵਲੋਂ ਵੱਡੇ ਵੱਡੇ ਟੂਰਨਾਮੈਂਟ ਆਯੋਜਿਤ ਕੀਤੇ ਜਡਾਂਦੇ ਗਹਨ ਅਤੇ ਉਨ੍ਹਾਂ ਵਿਚ ਖਿਲਾੜੀਆਂ ਨੂੰ ਦਿਲ ਖੋਲ੍ਹ ਕੇ ਇਨਾਮ ਦਿਤੇ ਜਾਂਦੇ ਹਨ। ਕੁੱਲ ਮਿਲਾ ਕੇ ਅਜਿਹਾ ਮਾਹੌਲ ਸਿਰਜਿਆ ਜਾਂਦਾ ਹੈ ਕਿ ਇਨ੍ਹਾਂ ਦੇਸ਼ਾਂ ਵਿਚ ਬੈਠੇ ਪ੍ਰਵਾਸੀ ਭਾਰਤੀ ਆਪਣੇ ਘਰਾਂ ਅਤੇ ਪਿੰਡ ਦੀ ਮਿੱਟੀ ਨਾਲ ਜੁੜੇ ਹੋਏ ਨਜ਼ਰ ਆਉਂਦੇ ਹਨ। ਉਥੇ ਦਿਨ ਰਾਤ ਦੀ ਸਖਤ ਮਿਹਨਤ ਕਰਕੇ ਵੀ ਆਪਣੇ ਪਿੰਡ ਅਤੇ ਪਰਿਵਾਰਾਂ ਨੂੰ ਨਹੀਂ ਭੱੁਲਦੇ। ਪੰਜਾਬ ਦਾ ਬਹੁਤਾ ਕਾਰੋਬਾਰ ਇਹਨਾਂ ਦੇ ਪਾਏ ਯੋਗਦਾਨ ਨਾਲ ਜੁੜਿਆ ਹੋਇਆ ਹੈ। ਪਿਛਲੇ ਸਮੇਂ ਜਦੋਂ ਕਰੋਨਾ ਕਾਲ ਆਇਆ ਸੀ ਤਾਂ ਦੁਨੀਆਂ ਥੰਮ ਕੇ ਰਹਿ ਗਈ ਸੀ। ਏਅਰਲਾਈਨਜ਼ ਬੰਦ ਹੋਣ ਕਾਰਨ ਵਿਦੇਸ਼ਾਂ ਵਿਚ ਬੈਠੇ ਹੋਏ ਲੋਕ ਭਾਰਤ ਨਹੀਂ ਆ ਸਕੇ ਸਨ। ਕੋਰੋਨਾ ਦੀ ਸਮਾਪਤੀ ਤੋਂ ਬਾਅਦ ਵੀ ਇਕ ਸਾਲ ਤੱਕ ਐਨਆਰਆਈਜ਼ ਨਹੀਂ ਆਏ। ਹੁਣ ਇਸ ਵਾਰ ਕਾਰੋਬਾਰੀਆਂ ਨੂੰ ਉਮੀਦ ਸੀ ਕਿ ਇਸ ਵਾਰ ਐਨ ਆਰ ਆਈਜ਼ ਆਉਣਗੇ ਅਤੇ ਉਨ੍ਹਾਂ ਦੇ ਕਾਰੋਬਾਰ ਵੀ ਚਮਕ ਪੈਣਗੇ। ਪਰ ਹੁਣ ਕੈਨੇਡਾ ਅਤੇ ਭਾਰਤ ਵਿਚਾਲੇ ਪੈਦਾ ਹੋਏ ਵਿਵਾਦ ਨੇ ਇਕ ਵਾਰ ਫਿਰ ਉਨ੍ਹਾਂ ਦੀਆਂ ਉਮੀਦਾਂ ’ਤੇ ਪਾਣੀ ਫੇਰ ਦਿੱਤਾ ਹੈ। ਸਰਕਾਰ ਨੂੰ ਵੀ ਇਨ੍ਹਾਂ ਦੇਸ਼ਾਂ ਨਾਲ ਚੰਗੇ ਸਬੰਧਾਂ ਦਾ ਫਾਇਦਾ ਇਸ ਤਰ੍ਹਾਂ ਮਿਲਿਆ ਹੈ ਕਿ ਸਾਡੇ ਨੌਜਵਾਨ ਪੜ੍ਹ ਲਿਖ ਕੇ ਇਥੇ ਨੌਕਰੀ ਮੰਗਣ ਦੀ ਥਾਂ ਵਿਦੇਸ਼ਾਂ ਵੱਲ ਨੂੰ ਤੁਰ ਗਏ ਅਤੇ ਸਰਕਾਰਾਂ ਨੂੰ ਨੌਕਰੀਆਂ ਨਹੀਂ ਦੇਣੀਆਂ ਪਈਆਂ ਅਤੇ ਨਾ ਹੀ ਸਾਡੀਆਂ ਸਰਕਾਰਾਂ ਪਾਸ ਇੰਨੀ ਸਮਰੱਥਾ ਹੈ ਕਿ ਵਿਦੇਸ਼ਾਂ ਵਿਚ ਜਾਣ ਵਾਲੇ ਪੜ੍ਹੇ ਲਿਖੇ ਨੌਜਵਾਨਾਂ ਨੂੰ ਉਹ ਇਥੇ ਹੀ ਨੌਕਰੀ ਦੇ ਸਕਣ। ਦੂਸਰਾ ਉਹ ਵਿਦੇਸ਼ਾਂ ਵਿਚ ਜਾ ਕੇ ਪੈਸੇ ਕਮਾ ਕੇ ਪੰਜਾਬ ਦਾ ਖਜ਼ਾਨਾ ਭਰਦੇ ਹਨ। ਇਸ ਲਈ ਜੇਕਰ ਕੈਨੇਡਾ ਅਤੇ ਭਾਰਤ ਦੇ ਰਿਸ਼ਤੇ ਜਲਦੀ ਨਾ ਸੁਧਰੇ ਤਾਂ ਕੈਨੇਡਾ ਦੇ ਨਾਲ-ਨਾਲ ਆਸਟ੍ਰੇੇਲੀਆ, ਨਿਊਜ਼ੀਲੈਂਡ, ਇੰਗਲੈਂਡ ਅਤੇ ਅਮਰੀਕਾ ਵਰਗੇ ਦੇਸ਼ਾਂ ਵਿੱਚ ਵੀ ਸਾਡੇ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਉਮੀਦ ਕੀਤੀ ਜਾਣੀ ਚਾਹੀਦੀ ਹੈ ਕਿ ਭਾਰਤ ਅਤੇ ਕੈਨੇਡਾ ਦੇ ਸਬੰਧਾਂ ਵਿੱਚ ਜਲਦੀ ਸੁਧਾਰ ਹੋਵੇਗਾ।
ਹਰਵਿੰਦਰ ਸਿੰਘ ਸੱਗੂ।

LEAVE A REPLY

Please enter your comment!
Please enter your name here