ਜੋਧਾਂ-21 ਸਤੰਬਰ (ਜਗਜੀਤ ਸਿੰਘ ਬਾਰੂ ਸੱਗੂ) ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐਮਪੀਆਈ) ਵੱਲੋ ਕੀਤੀਆਂ ਜਾ ਰਹੀਆਂ ‘ਕਾਰਪੋਰੇਟ ਭਜਾਓ, ਮੋਦੀ ਹਰਾਓ, ਰਾਜਨੀਤਿਕ ਕਾਨਫਰੰਸਾਂ ਕੀਤੀਆਂ ਜਾ ਰਹੀਆਂ ਹਨ। ਇਸੇ ਕੜੀ ਤਹਿਤ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਤੇ ਪੈਂਦੇ ਰਤਨ-ਜੋਧਾਂ ਬਜ਼ਾਰ ਵਿੱਚ ਸਥਿਤ ਸ਼ਹੀਦ ਭਗਤ ਸਿੰਘ ਦੇ ਬੁੱਤ ਕੋਲ ਮਿਤੀ 23 ਸਤੰਬਰ ਨੂੰ ਕੀਤੀ ਜਾ ਰਹੀ ਕਾਨਫਰੰਸ ਨੂੰ ਕਾਮਰੇਡ ਮੰਗਤ ਰਾਮ ਪਾਸਲਾ ਸੰਬੋਧਨ ਕਰਨ ਲਈ ਪੁੱਜਣਗੇ। ਇਹ ਜਾਣਕਾਰੀ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਏਰੀਆ ਕਮੇਟੀ ਜੋਧਾਂ ਦੇ ਪ੍ਰਧਾਨ ਡਾ. ਜਸਵਿੰਦਰ ਸਿੰਘ ਕਾਲਖ ਤੇ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਸਾਂਝੇ ਤੌਰ ਤੇ ਦਿੱਤੀ। ਉਹਨਾਂ ਕਿਹਾ ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਆਗੂਆਂ ਨੇ ਅਪੀਲ ਕੀਤੀ ਕਿ ਇਸ ਕਾਨਫਰੰਸ ਵਿੱਚ ਵੱਡੀ ਗਿਣਤੀ ਵਿੱਚ ਸਾਮਿਲ ਹੋਇਆ ਜਾਵੇ।