Home crime ਮਾਮੂਲੀ ਰੰਜਿਸ਼ ਕਾਰਨ ਜਾਨੋਂ ਮਾਰਨ ਦੀ ਨੀਅਤ ਨਾਲ ਚੱਲੀਆਂ ਗੋਲੀਆਂ

ਮਾਮੂਲੀ ਰੰਜਿਸ਼ ਕਾਰਨ ਜਾਨੋਂ ਮਾਰਨ ਦੀ ਨੀਅਤ ਨਾਲ ਚੱਲੀਆਂ ਗੋਲੀਆਂ

53
0


ਜੋਧਾਂ, 23 ਸਤੰਬਰ ( ਬੌਬੀ ਸਹਿਜਲ, ਧਰਮਿੰਦਰ )-ਪੁਰਾਣੀ ਰੰਜਿਸ਼ ਦੇ ਚੱਲਦਿਆਂ ਗੱਡੀ ਵਿੱਚ ਸਵਾਰ ਵਿਅਕਤੀ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਗੱਡੀ ਦੇ ਪਿੱਛੇ ਤੋਂ ਗੋਲੀਆਂ ਚਲਾ ਕੇ ਜ਼ਖ਼ਮੀ ਕਰਨ ਦੇ ਦੋਸ਼ ਵਿੱਚ ਥਾਣਾ ਜੋਧਾ ਵਿਖੇ ਪੰਜ ਵਿਅਕਤੀਆਂ ਖ਼ਿਲਾਫ਼ ਇਰਾਦਾ ਕਤਲ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਸਬ-ਇੰਸਪੈਕਟਰ ਕਿਰਨਦੀਪ ਕੌਰ ਨੇ ਦੱਸਿਆ ਕਿ ਪਿੰਡ ਪਮਾਲੀ ਦੇ ਰਹਿਣ ਵਾਲੇ ਬਲਵਿੰਦਰ ਸਿੰਘ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸ ਦਾ ਛੋਟਾ ਲੜਕਾ ਇੰਦਰਜੀਤ ਸਿੰਘ ਉਮਰ 29 ਸਾਲ ਟਰੱਕਾਂ ਦੀ ਮੁਰੰਮਤ ਦਾ ਕੰਮ ਸਿੱਖਣ ਲਈ ਪੋਹੀੜ ਅਹਿਮਦਗੜ੍ਹ ਜਾਂਦਾ ਹੈ। ਜੋ ਹਰ ਰੋਜ਼ ਰਾਤ 9 ਵਜੇ ਦੇ ਕਰੀਬ ਘਰ ਆਉਂਦਾ ਹੈ। ਜਦੋਂ ਉਸ ਦਾ ਲੜਕਾ ਇੰਦਰਜੀਤ ਸਿੰਘ ਕੰਮ ਤੋਂ ਘਰ ਪਰਤ ਰਿਹਾ ਸੀ ਤਾਂ ਜਦੋਂ ਉਹ ਆਰੇ ਚੌਕ ਨੇੜੇ ਪੁੱਜਾ ਤਾਂ ਉਸ ਸਮੇਂ ਮੈਂ ਘਰ ਦੇ ਬਾਹਰ ਸੜਕ ’ਤੇ ਸੈਰ ਕਰ ਰਿਹਾ ਸੀ। ਇਸ ਸਮੇਂ ਮੇਰੇ ਲੜਕੇ ਦੀ ਚਿੱਟੇ ਰੰਗ ਦੀ ਬਲੇਨੋ ਕਾਰ ਦੇ ਪਿੱਛੇ ਤੋਂ ਬੁਲਟ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੇ ਉਸ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਘੇਰ ਲਿਆ ਅਤੇ ਉਸ ਦੀ ਕਾਰ ਦੇ ਪਿਛਲੇ ਪਾਸਿਓਂ ਤਿੰਨ-ਚਾਰ ਗੋਲੀਆਂ ਚਲਾ ਦਿੱਤੀਆਂ। ਇੱਕ ਗੋਲੀ ਕਾਰ ਦੀਆਂ ਸੀਟਾਂ ਨੂੰ ਵਿੰਨ੍ਹ ਕੇ ਮੇਰੇ ਲੜਕੇ ਇੰਦਰਜੀਤ ਸਿੰਘ ਦੀ ਪਿੱਠ ਵਿਚ ਲੱਗੀ। ਹਮਲਾਵਰ ਉਥੋਂ ਫ਼ਰਾਰ ਹੋ ਗਏ। ਅਸੀਂ ਬੁਰੀ ਤਰ੍ਹਾਂ ਜ਼ਖਮੀ ਇੰਦਰਜੀਤ ਸਿੰਘ ਨੂੰ ਦਯਾਨੰਦ ਹਸਪਤਾਲ ਲੁਧਿਆਣਾ ਲੈ ਕੇ ਗਏ, ਜਿੱਥੇ ਹੁਣ ਉਸਦਾ ਇਲਾਜ ਚੱਲ ਰਿਹਾ ਹੈ। ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਇੰਦਰਜੀਤ ਸਿੰਘ ’ਤੇ ਗੋਲੀਆਂ ਚਲਾਉਣ ਵਾਲੇ ਵਿਅਕਤੀਆਂ ਨੂੰ ਪਛਾਣਦਾ ਹੈ, ਜੋ ਕਿ ਸਾਡੇ ਹੀ ਪਿੰਡ ਦੇ ਗੁਰਪ੍ਰੀਤ ਸਿੰਘ, ਸਿਮਰਨ ਸਿੰਘ, ਜਗਜੀਤ ਸਿੰਘ, ਨਰਿੰਦਰ ਸਿੰਘ ਅਤੇ ਜਗਦੀਪ ਸਿੰਘ ਹਨ। ਉਨ੍ਹਾਂ ਨੇ ਮੇਰੇ ਲੜਕੇ ਨੂੰ ਕੰਮ ਤੋਂ ਘਰ ਆਉਂਦੇ ਸਮੇਂ ਰਸਤੇ ਵਿੱਚ ਘੇਰ ਲਿਆ ਅਤੇ ਗੋਲੀਆਂ ਚਲਾ ਦਿੱਤੀਆਂ। ਇਸ ਦੀ ਰੰਜਿਸ਼ ਹੈ ਕਿ ਕੁਝ ਸਮਾਂ ਪਹਿਲਾਂ ਮੇਰੇ ਲੜਕੇ ਨਾਲ ਟਰੈਕਟਰ ਦੇ ਟੋਚਨ ਪਾਉਣ ਨੂੰ ਲੈ ਕੇ ਝਗੜਾ ਹੋਇਆ ਸੀ ਅਤੇ ਇਸੇ ਰੰਜਿਸ਼ ਦੇ ਚੱਲਦਿਆਂ ਉਨ੍ਹਾਂ ਨੇ ਇਹ ਕਾਰਵਾਈ ਕੀਤੀ। ਬਲਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਜਗਜੀਤ ਸਿੰਘ ਉਰਫ ਜੀਤਾ ਵਾਸੀ ਪਿੰਡ ਲਲਤੋਂ ਕਲਾਂ, ਨਰਿੰਦਰ ਸਿੰਘ, ਜਗਦੀਪ ਸਿੰਘ, ਗੁਰਪ੍ਰੀਤ ਸਿੰਘ ਅਤੇ ਸਿਮਰਨ ਸਿੰਘ ਸਾਰੇ ਵਾਸੀ ਪਿੰਡ ਪਮਾਲੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

LEAVE A REPLY

Please enter your comment!
Please enter your name here