ਪਟਿਆਲਾ (ਲਿਕੇਸ ਸ਼ਰਮਾ ) ਸ਼ੁੱਕਰਵਾਰ ਨੂੰ ਬਾਅਦ ਦੁਪਹਿਰ ਸ਼੍ਰੀ ਕਾਲੀ ਮਾਤਾ ਮੰਦਰ ਮੱਥਾ ਟੇਕਣ ਪਹੁੰਚੇ ਹਿੰਦੂ ਆਗੂ ਅਮਿਤ ਸ਼ਰਮਾ ਦੀ ਗੱਡੀ ’ਤੇ ਕੁਝ ਅਣਪਛਾਤਿਆ ਵੱਲੋਂ ਕੀਤੇ ਗਏ ਹਮਲੇ ਦੇ ਸਬੰਧ ’ਚ ਪੁਲਿਸ ਨੇ ਐਤਵਾਰ ਨੂੰ 4 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਐਸਪੀ ਸਿਟੀ ਸਰਫਰਾਜ ਆਲਮ ਨੇ ਇਸਦੀ ਪੁਸ਼ਟੀ ਕਰਦਿਆ ਦੱਸਿਆ ਕਿ ਇਸ ਮਾਮਲੇ ’ਚ 10-15 ਅਣਪਛਾਤੇ ਵਿਅਕਤੀਆਂ ’ਤੇ ਮਾਮਲਾ ਦਰਜ ਕੀਤਾ ਗਿਆ ਸੀ, ਜਿਨ੍ਹਾਂ ਵਿਚੋਂ ਪੁਲਿਸ ਪਾਰਟੀ ਨੇ ਰੇਡ ਕਰ ਕੇ ਅੱਜ ਸਵੇਰੇ 4 ਵਿਅਕਤੀਆਂ ਨੂੰ ਕਾਬੂ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਫ਼ੜੇ ਗਏ ਵਿਅਕਤੀਆਂ ’ਚ ਬਲਵਿੰਦਰ ਸਿੰਘ ਬਿੰਦਰ, ਅਮਨ ਉਰਫ ਅਮਨੀ, ਸਾਗਰ ਤੇ ਰਵੀ ਕੁਮਾਰ ਸ਼ਾਮਲ ਹਨ। ਐਸਪੀ ਨੇ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਤੋਂ ਤਫਤੀਸ਼ ਕਰਕੇ ਹਮਲੇ ਦਾ ਕਾਰਨ ਪੁੱਛਿਆ ਜਾਵੇਗਾ।