ਫਿਰੋਜ਼ਪੁਰ(ਅਸਵਨੀ -ਬੋਬੀ ਸਹਿਜਲ)ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਪਿਸਟਲ 32 ਬੋਰ ਸਮੇਤ ਮੈਗਜ਼ੀਨ, ਦੋ ਰੋਂਦ ਜਿੰਦਾ ਤੇ ਇਕ ਮੋਟਰਸਾਈਕਲ ਸਣੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏਐੱਸਆਈ ਅਯੂਬ ਮਸੀਹ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੌਰਾਨ ਬਾਂਸੀ ਗੇਟ ਸਿਟੀ ਫਿਰੋਜ਼ਪੁਰ ਪਾਸ ਪੁੱਜੇ ਤਾਂ ਇਕ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀਅਨ ਅਮਨਦੀਪ ਸਿੰਘ ਉਰਫ ਅਮਨਾ ਪੁੱਤਰ ਮੰਗਲ ਸਿੰਘ ਵਾਸੀ ਪਿੰਡ ਪੱਲਾ ਮੇਘਾ ਅਤੇ ਲਵਪ੍ਰੀਤ ਸਿੰਘ ਉਰਫ ਲੱਡੂ ਪੁੱਤਰ ਮੁਖਤਿਆਰ ਸਿੰਘ ਵਾਸੀ ਬਸਤੀ ਸਾਬੂਆਣਾ ਪਿੰਡ ਲੰਗੇਆਣਾ ਪਾਸ ਨਾਜਾਇਜ਼ ਪਿਸਟਲ ਹੈ ਜੋ ਅੱਜ ਦੁਲਚੀ ਕੇ ਰੋਡ ਵੱਲੋਂ ਮੋਟਰਸਾਈਕਲ ਹੀਰੋ ਸਪਲੈਂਡ ਪਲੱਸ ਨੰਬਰ ਪੀਬੀ 05 ਏਕਓ 4310 ’ਤੇ ਸਵਾਰ ਹੋ ਕੇ ਸਿਟੀ ਫਿਰੋਜ਼ਪੁਰ ਵੱਲ ਨੂੰ ਕਿਸੇ ਵਾਰਦਾਤ ਨੂੰ ਅੰਜ਼ਾਮ ਦੇਣ ਲਈ ਆ ਰਹੇ ਹਨ। ਜੇਕਰ ਹੁਣੇ ਨਾਕਾਬੰਦੀ ਕੀਤੀ ਜਾਵੇ ਤਾਂ ਕਾਬੂ ਆ ਸਕਦੇ ਹਨ। ਪੁਲਿਸ ਪਾਰਟੀ ਵੱਲੋਂ ਨਾਕਾਬੰਦੀ ਕਰਕੇ ਦੋਸ਼ੀਅਨ ਨੂੰ ਸਮੇਤ ਉਕਤ ਮੋਟਰਸਾਈਕਲ ਦੇ ਕਾਬੂ ਕੀਤਾ ਗਿਆ ਤੇ ਤਲਾਸ਼ੀ ਦੌਰਾਨ 1 ਪਿਸਟਲ 32 ਬੋਰ ਸਮੇਤ ਮੈਗਜ਼ੀਨ, 2 ਰੋਂਦ ਜ਼ਿੰਦਾ ਬਰਾਮਦ ਹੋਏ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ